Punjab Cabinet Meeting: 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਪੰਜਾਬ ਦਾ ਬਜਟ, ਕੈਬਨਿਟ ਦੀ ਮੀਟਿੰਗ 'ਚ ਲਿਆ ਫ਼ੈਸਲਾ
Advertisement
Article Detail0/zeephh/zeephh2122767

Punjab Cabinet Meeting: 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਪੰਜਾਬ ਦਾ ਬਜਟ, ਕੈਬਨਿਟ ਦੀ ਮੀਟਿੰਗ 'ਚ ਲਿਆ ਫ਼ੈਸਲਾ

Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੱਡਾ ਫ਼ੈਸਲਾ ਲਿਆ ਗਿਆ। 5 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕਰਨ ਦੇ ਫ਼ੈਸਲੇ ਉਪਰ ਮੋਹਰ ਲਗਾ ਦਿੱਤੀ ਗਈ ਹੈ।

Punjab Cabinet Meeting: 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਪੰਜਾਬ ਦਾ ਬਜਟ, ਕੈਬਨਿਟ ਦੀ ਮੀਟਿੰਗ 'ਚ ਲਿਆ ਫ਼ੈਸਲਾ

Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੱਡਾ ਫ਼ੈਸਲਾ ਲਿਆ ਗਿਆ। 5 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕਰਨ ਦੇ ਫ਼ੈਸਲੇ ਉਪਰ ਮੋਹਰ ਲਗਾ ਦਿੱਤੀ ਗਈ ਹੈ। 1 ਮਾਰਚ ਨੂੰ ਬਜਟ ਇਜਲਾਸ ਸ਼ੁਰੂ ਹੋਵੇਗਾ ਅਤੇ 5 ਮਾਰਚ ਨੂੰ ਪੰਜਾਬ ਪੇਸ਼ ਕੀਤਾ ਜਾਵੇਗਾ। 

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰਨਗੇ।  ਇਕ ਮਾਰਚ ਨੂੰ ਰਾਜਪਾਲ ਵਲੋਂ ਭਾਸ਼ਣ ਦਿੱਤਾ ਜਾਵੇਗਾ। 4 ਮਾਰਚ ਨੂੰ ਇਸ ਭਾਸ਼ਣ 'ਤੇ ਬਹਿਸ ਹੋਵੇਗੀ। ਇਸ ਤੋਂ ਬਾਅਦ 5 ਮਾਰਚ ਨੂੰ ਪੰਜਾਬ ਦੇ ਅਗਲੇ ਵਰ੍ਹੇ ਦਾ ਬਜਟ ਪੇਸ਼ ਕੀਤਾ ਜਾਵੇਗਾ। ਮੀਟਿੰਗ ਵਿੱਚ ਬਜਟ ਸੈਸ਼ਨ ਬਾਰੇ ਫੈਸਲਾ ਲਿਆ ਗਿਆ ਹੈ। ਇਸ ਬਜਟ ਸੈਸ਼ਨ ਨੂੰ 1 ਮਾਰਚ ਤੋਂ 15 ਮਾਰਚ ਤੱਕ ਕਰਨ ਦਾ ਫੈਸਲਾ ਲਿਆ ਗਿਆ ਹੈ। ਕਿਸਾਨ ਅੰਦੋਲਨ ਦਰਮਿਆਨ ਬੁਲਾਈ ਗਈ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਅੰਦੋਲਨ ਕਾਰਨ ਪੈਦਾ ਹੋਈ ਸਥਿਤੀ 'ਤੇ ਰਣਨੀਤੀ ਬਣਾਉਣ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

ਇਸ ਮੀਟਿੰਗ ਵਿੱਚ ਕੁਝ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਾਰਚ ਮਹੀਨੇ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਅਜਿਹੇ 'ਚ ਸਰਕਾਰ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। ਜਦੋਂ ਕਿ ਸਰਕਾਰ ਵੱਲੋਂ ਏਜੰਡੇ ਦੀ ਕਾਪੀ ਜਾਰੀ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ : Kisan Andolan Live: ਝੜਪ ਦੀ ਜਾਂਚ ਲਈ ਵੱਡੇ ਕਿਸਾਨ ਨੇਤਾ ਖਨੌਰੀ ਸਰਹੱਦ 'ਤੇ ਜਾਣਗੇ; ਚੜੂਨੀ ਗਰੁੱਪ ਹਰਿਆਣਾ 'ਚ ਕਰੇਗਾ ਅੱਜ ਰੋਸ ਪ੍ਰਦਰਸ਼ਨ

1 ਤੋਂ 15 ਮਾਰਚ ਦਰਮਿਆਨ ਬਜਟ ਪੇਸ਼ ਕੀਤਾ ਜਾਵੇਗਾ
ਪੰਜਾਬ ਸਰਕਾਰ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਦਰਮਿਆਨ ਸੱਦਿਆ ਜਾਵੇਗਾ। ਇਸ ਦੌਰਾਨ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਅੰਤਿਮ ਪ੍ਰਵਾਨਗੀ ਕੈਬਨਿਟ ਮੀਟਿੰਗ ਵਿੱਚ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਸ ਵਾਰ ਸੀਐਮ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ ਵਿਚਾਲੇ ਕੋਈ ਵੱਡਾ ਵਿਵਾਦ ਨਹੀਂ ਹੈ। ਅਜਿਹੇ 'ਚ ਉਮੀਦ ਹੈ ਕਿ ਇਸ ਵਾਰ ਮੀਟਿੰਗ ਚੰਗੇ ਮਾਹੌਲ 'ਚ ਹੋਵੇਗੀ।

ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿੱਚ ਪੁਲੀਸ ਮੁਲਾਜ਼ਮ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ ਇਸ ਲਈ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ, ਐਮਐਸਐਮਈ ਵਿੰਗ ਦੀ ਸਥਾਪਨਾ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਅਤੇ ਐਮਐਸਐਮਈ ਨੂੰ ਬਿਹਤਰ ਢੰਗ ਨਾਲ ਚਲਾਉਣ ਲਈ ਕੀਤੀ ਜਾ ਰਹੀ ਹੈ।

ਇਹ ਵਿੰਗ MSMEs ਦੀਆਂ ਸਮੱਸਿਆਵਾਂ ਨੂੰ ਦੇਖੇਗਾ, ਅਧਿਆਪਕਾਂ ਦੀ ਬਦਲੀ ਨੀਤੀ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਤਰ੍ਹਾਂ ਹੀ ਜੰਗੀ ਵਿਧਵਾਵਾਂ ਨੂੰ 10 ਹਜ਼ਾਰ ਤੋਂ 20 ਹਜ਼ਾਰ ਰੁਪਏ ਤੱਕ ਪੈਨਸ਼ਨ ਦਿੱਤੀ ਜਾਵੇਗੀ। ਪੰਜਾਬ ਦੇ ਮਾਹਿਰ ਅਤੇ ਚੰਗੇ ਅਧਿਕਾਰੀ ਹੁਣ ਹੋਰ ਰਾਜਾਂ ਅਤੇ ਏਜੰਸੀਆਂ ਨੂੰ ਵੀ ਸਲਾਹਕਾਰ ਸੇਵਾਵਾਂ ਪ੍ਰਦਾਨ ਕਰ ਸਕਣਗੇ। ਪੰਜਾਬ ਵਿੱਚ ਲੰਬੇ ਸਮੇਂ ਤੋਂ ਪ੍ਰੋਫੈਸਰਾਂ ਦੀ ਭਰਤੀ ਨਹੀਂ ਕੀਤੀ ਗਈ। 612 ਅਸਾਮੀਆਂ ਖਾਲੀ ਪਈਆਂ ਸਨ।

ਪ੍ਰੋਫੈਸਰ ਇੱਥੇ ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਠੇਕੇ ਦੇ ਆਧਾਰ ‘ਤੇ ਪੜ੍ਹਾਉਂਦੇ ਸਨ। ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ਪ੍ਰੋਫੈਸਰਾਂ ਨੂੰ ਉਮਰ ਵਿੱਚ ਛੋਟ ਦਿੱਤੀ ਜਾਵੇਗੀ। ਇਹ ਛੋਟ 37 ਤੋਂ ਵਧਾ ਕੇ 45 ਸਾਲ ਕਰ ਦਿੱਤੀ ਗਈ ਹੈ। PPSC 612 ਅਸਾਮੀਆਂ ਭਰੇਗੀ। ਮਲੇਰ ਕੋਟਲਾ ਅਤੇ ਫਰੀਦਕੋਟ ਵਿੱਚ ਨਵੀਆਂ ਅਸਾਮੀਆਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਅੱਜ ਦੀ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਕਿਸਾਨ ਅੰਦੋਲਨ ਦੌਰਾਨ ਮੰਤਰੀ ਅਤੇ ਵਿਧਾਇਕ ਪੰਜਾਬ ਸਰਹੱਦ ‘ਤੇ ਮੈਡੀਕਲ ਕੈਂਪ ਲਗਾਉਣਗੇ।

ਇਹ ਵੀ ਪੜ੍ਹੋ : Bathinda News: ਪਰਿਵਾਰ ਵੱਲੋਂ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ

Trending news