Amritsar News: ਡਾ. ਅੰਬੇਦਕਰ ਦੇ ਬੁੱਤ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ
Advertisement
Article Detail0/zeephh/zeephh2618580

Amritsar News: ਡਾ. ਅੰਬੇਦਕਰ ਦੇ ਬੁੱਤ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

Amritsar News: ਬੀਤੇ ਦਿਨ ਅੰਮ੍ਰਿਤਸਰ ਵਿੱਚ ਕਿਸੇ ਸ਼ਰਾਰਤੀ ਅਨਸਰ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ।

Amritsar News: ਡਾ. ਅੰਬੇਦਕਰ ਦੇ ਬੁੱਤ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

Amritsar News (ਭਰਤ ਸ਼ਰਮਾ): ਬੀਤੇ ਦਿਨ ਅੰਮ੍ਰਿਤਸਰ ਵਿੱਚ ਕਿਸੇ ਸ਼ਰਾਰਤੀ ਅਨਸਰ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਘਟਨਾ ਦਾ ਚਹੁੰ ਪਾਸਿਓਂ ਨਿੰਦਾ ਹੋ ਰਹੀ ਹੈ। ਘਟਨਾ ਸਥਾਨ ਉਤੇ ਕਾਂਗਰਸ ਪਾਰਟੀ ਦੇ ਆਗੂ ਪੁੱਜੇ ਤੇ ਉਨ੍ਹਾਂ ਨੇ ਪੰਜਾਬ ਸਰਕਾਰ ਉਤੇ ਨਿਸ਼ਾਨਾ ਸਾਧਿਆ ਜਿਸ ਦੇ ਚੱਲਦੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਘਟਨਾ ਸਥਾਨ ਦਾ ਜਾਇਜ਼ਾ ਲੈਣ ਲਈ ਆਪਣੇ ਨਾਲ ਵਿਧਾਇਕਾਂ ਨੂੰ ਲੈ ਕੇ ਪੁੱਜੇ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਇੱਕ ਬਹਾਦਰ ਫੋਰਸ ਹੈ ਉਨ੍ਹਾਂ ਵੱਲੋਂ ਮੁਲਜ਼ਮ ਨੂੰ ਮੌਕੇ ਉਤੇ ਹੀ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦਿਨ-ਦਿਹਾੜੇ ਇਹ ਘਟਨਾ ਜੋ ਘਟੀ ਹੈ ਇਸਦੀ ਅਸੀਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਹ ਕਿਸ ਵੱਲੋਂ ਸਾਰੀ ਸ਼ਰਾਰਤ ਕਰਵਾਈ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਮੈਂ ਖੁਦ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਉਨ੍ਹਾਂ ਨੂੰ ਕਹਿ ਕੇ ਇਸ ਮੁਲਜ਼ਮ ਖਿਲਾਫ਼ ਸਖ਼ਤ ਤੋਂ ਸਖ਼ਤ ਧਾਰਾ ਲਗਾਕੇ ਸਜ਼ਾ ਦਿਵਾਉਣ ਲਈ ਵੀ ਕਿਹਾ ਉਥੇ ਹੀ ਉਨ੍ਹਾਂ ਨੇ ਕਾਂਗਰਸ ਪਾਰਟੀ ਉਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕਾਂਗਰਸ ਦੇ ਸਾਰੇ ਆਗੂ ਹੁਣ ਵਿਹਲੇ ਬੈਠੇ ਹਨ। ਉਨ੍ਹਾਂ ਨੂੰ ਅੱਗ ਲਗਾਉਣ ਤੋਂ ਸਿਵਾਏ ਕੋਈ ਕੰਮ ਨਹੀਂ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਅੱਗੇ ਕਾਫੀ ਸੰਤਾਪ ਭੋਗਿਆ ਹੈ ਜਿਸ ਦੇ ਚੱਲਦੇ ਲੋਕਾਂ ਦਾ ਫਤਵਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਉਤਰਿਆ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਸਾਰੇ ਹੀ ਸਰਕਾਰੀ ਦਫਤਰਾਂ ਵਿੱਚ ਬਾਬਾ ਸਾਹਿਬ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਹੋਈਆਂ ਹਨ।

ਉਨ੍ਹਾਂ ਦੀ ਪਾਰਟੀ ਬਾਬਾ ਸਾਹਿਬ ਦੀ ਸੋਚ ਉਤੇ ਚਲਦੀ ਹੈ ਤੇ ਉਨ੍ਹਾਂ ਦਾ ਮਾਣ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੇ ਕੋਈ ਉਲਟ ਚੱਲੇਗਾ ਤੇ ਉਨ੍ਹਾਂ ਦੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਨੇ ਕਿਹਾ ਕਿ ਦਿਨ ਦਿਹਾੜੇ ਵਾਪਰੀ ਘਟਨਾ ਦੀ ਉਹ ਨਿੰਦਾ ਕਰਦੇ ਹਨ ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਬੇਵਜਾ ਦਾ ਰੌਲਾ ਪਾ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਥਾਣਿਆਂ ਵਿੱਚ ਜਿਹੜੇ ਬੰਬ ਸੁੱਟੇ ਗਏ ਸਨ ਉਨ੍ਹਾਂ ਦੇ ਮੁਲਜ਼ਮਾਂ ਨੂੰ ਵੀ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ।

Trending news