Punjab Panchayat Election 2024: ਕੈਬਨਿਟ ਮੰਤਰੀ ਲਾਲਚੰਦ ਕਟਾਰੂ ਚੱਕ ਨੇ ਪਰਿਵਾਰ ਸਮੇਤ ਪਾਈ ਵੋਟ, ਪਤਨੀ ਸਰਪੰਚ ਦੇ ਅਹੁਦੇ ਲਈ ਉਮੀਦਵਾਰ, ਵੇਖੋ ਤਸਵੀਰਾਂ
Advertisement
Article Detail0/zeephh/zeephh2473109

Punjab Panchayat Election 2024: ਕੈਬਨਿਟ ਮੰਤਰੀ ਲਾਲਚੰਦ ਕਟਾਰੂ ਚੱਕ ਨੇ ਪਰਿਵਾਰ ਸਮੇਤ ਪਾਈ ਵੋਟ, ਪਤਨੀ ਸਰਪੰਚ ਦੇ ਅਹੁਦੇ ਲਈ ਉਮੀਦਵਾਰ, ਵੇਖੋ ਤਸਵੀਰਾਂ

Punjab Panchayat Election 2024: ਪੰਚਾਇਤੀ ਚੋਣਾਂ ਵਿੱਚ ਸਰਪੰਚ ਦੇ ਅਹੁਦੇ ਲਈ 25,588 ਉਮੀਦਵਾਰ ਮੈਦਾਨ ਵਿੱਚ ਹਨ। ਪੰਚ ਦੇ ਅਹੁਦੇ ਲਈ 80,598 ਉਮੀਦਵਾਰ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ 3,798 ਸਰਪੰਚ ਅਤੇ 48,861 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ।

 

Punjab Panchayat Election 2024: ਕੈਬਨਿਟ ਮੰਤਰੀ ਲਾਲਚੰਦ ਕਟਾਰੂ ਚੱਕ ਨੇ ਪਰਿਵਾਰ ਸਮੇਤ ਪਾਈ ਵੋਟ, ਪਤਨੀ ਸਰਪੰਚ ਦੇ ਅਹੁਦੇ ਲਈ ਉਮੀਦਵਾਰ, ਵੇਖੋ ਤਸਵੀਰਾਂ

Punjab Panchayat Election 2024: ਪੰਜਾਬ 'ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਰਹੀਆਂ ਹਨ। ਸਵੇਰੇ 10 ਵਜੇ ਤੱਕ 10.5 ਫੀਸਦੀ ਵੋਟਿੰਗ ਹੋਈ। ਪੰਚਾਇਤੀ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕੈਬਨਿਟ ਮੰਤਰੀ ਲਾਲਚੰਦ ਕਟਾਰੂ ਚੱਕ ਆਪਣੇ ਪਰਿਵਾਰ ਸਮੇਤ ਪਿੰਡ ਕਟਾਰੂ ਚੱਕ ਪੁੱਜੇ। ਉਨ੍ਹਾਂ ਦੀ ਪਤਨੀ ਉਰਮਿਲਾ ਦੇਵੀ ਗਾਓ ਕਟਾਰੂ ਚੱਕ ਤੋਂ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਹੈ।  ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਲਾਲਚੰਦ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਚੱਲ ਰਹੀ ਹੈ ਅਤੇ ਹਰੇਕ ਵਿਅਕਤੀ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ।

ਸੂਬੇ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਬੈਲਟ ਪੇਪਰ 'ਤੇ NOTA ਦਾ ਵਿਕਲਪ ਵੀ ਹੈ। ਪੰਚਾਇਤੀ ਚੋਣਾਂ ਲਈ 96 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੁਲਿਸ ਵਾਲੇ ਪਾਸੇ ਤੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਅੱਜ ਹੀ ਨਤੀਜਾ ਜਾਰੀ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Panchayat Election 2024: ਪੰਚਾਇਤੀ ਚੋਣਾਂ ਦੌਰਾਨ ਤਰਨਤਾਰਨ 'ਚ ਪੋਲਿੰਗ ਬੂਥ ਦੇ ਬਾਹਰ ਚੱਲੀ ਗੋਲੀ, ਵਿਅਕਤੀ ਜ਼ਖ਼ਮੀ, ਲੱਥੀਆਂ ਪੱਗਾਂ

ਪੰਚਾਇਤੀ ਚੋਣਾਂ ਵਿੱਚ ਸਰਪੰਚ ਦੇ ਅਹੁਦੇ ਲਈ 25,588 ਉਮੀਦਵਾਰ ਮੈਦਾਨ ਵਿੱਚ ਹਨ। ਪੰਚ ਦੇ ਅਹੁਦੇ ਲਈ 80,598 ਉਮੀਦਵਾਰ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ 3,798 ਸਰਪੰਚ ਅਤੇ 48,861 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਪੰਚ ਦੇ ਅਹੁਦੇ ਲਈ ਉਮੀਦਵਾਰਾਂ ਵੱਲੋਂ ਕੁੱਲ 20147 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ, ਜਦਕਿ ਪੰਚ ਦੇ ਅਹੁਦੇ ਲਈ 31381 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ। ਅਜਿਹੇ ਵਿੱਚ ਹੁਣ ਸਰਪੰਚ ਦੇ ਅਹੁਦੇ ਲਈ 25588 ਅਤੇ ਪੰਚ ਦੇ ਅਹੁਦੇ ਲਈ 80598 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ 3798 ਸਰਪੰਚ ਅਤੇ 48861 ਪੰਚ ਬਿਨਾਂ ਕਿਸੇ ਵਿਰੋਧ ਦੇ ਚੁਣੇ ਗਏ।

ਇਹ ਵੀ ਪੜ੍ਹੋ: Panchayat Election 2024: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਤਾ ਤੇ ਪਿਤਾ ਨਾਲ ਆਪਣੇ ਜੱਦੀ ਪਿੰਡ ਗੰਭੀਰਪੁਰ ਵਿਖੇ ਪਾਈ ਆਪਣੀ ਵੋਟ
 

Trending news