Amritsar News: ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਦੀਆਂ ਸ਼ਿਕਾਇਤਾਂ ਉੱਤੇ 15 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ-ਧਾਲੀਵਾਲ
Advertisement
Article Detail0/zeephh/zeephh2654193

Amritsar News: ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਦੀਆਂ ਸ਼ਿਕਾਇਤਾਂ ਉੱਤੇ 15 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ-ਧਾਲੀਵਾਲ

Amritsar News: ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਦੀਆਂ ਸ਼ਿਕਾਇਤਾਂ ਉੱਤੇ 15 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ ਕੀਤੇ ਗਏ ਹਨ।

Amritsar News: ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਦੀਆਂ ਸ਼ਿਕਾਇਤਾਂ ਉੱਤੇ 15 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ-ਧਾਲੀਵਾਲ

Amritsar News (ਭਰਤ ਸ਼ਰਮਾ): ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਦੀਆਂ ਸ਼ਿਕਾਇਤਾਂ ਉੱਤੇ 15 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ ਕੀਤੇ ਗਏ ਹਨ, ਜਿਨਾਂ ਵਿੱਚੋਂ ਤਿੰਨ ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਭਾਲ ਵਿੱਚ ਵੀ ਪੁਲਿਸ ਉਨ੍ਹਾਂ ਦੇ ਦਫਤਰਾਂ ਤੇ ਘਰਾਂ ਵਿੱਚ ਛਾਪੇਮਾਰੀ ਕਰ ਰਹੀ ਹੈ‌। ਧਾਲੀਵਾਲ ਨੇ ਇਨ੍ਹਾਂ ਮਨੁੱਖੀ ਤਸਕਰੀ ਵਿੱਚ ਲੱਗੇ ਏਜੰਟਾਂ ਨੂੰ ਖਬਰਦਾਰ ਕਰਦੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਵਿੱਚ ਅਜਿਹਾ ਘਿਨੌਣਾ ਜੁਰਮ ਨਹੀਂ ਹੋਣ ਦੇਵੇਗੀ ਅਤੇ ਜੋ ਵੀ ਇਹ ਗੈਰ ਕਾਨੂੰਨੀ ਕੰਮ ਕਰੇਗਾ ਉਸ ਨੂੰ ਇਸ ਦੀ ਸਜ਼ਾ ਭੁਗਤਣੀ ਪਵੇਗੀ।

ਉਨ੍ਹਾਂ ਨੇ ਅਮਰੀਕਾ ਤੋਂ ਵਾਪਸ ਆਏ ਪੰਜਾਬੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਸ਼ਿਕਾਇਤ ਦਰਜ ਕਰਵਾਉਣ ਤਾਂ ਜੋ ਅਜਿਹੇ ਲਾਲਚੀ ਅਤੇ ਧੋਖੇਬਾਜ਼ ਇਨਸਾਨਾਂ ਉੱਤੇ ਕਾਰਵਾਈ ਕੀਤੀ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਲ 2022 ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਤੋਂ ਲੈ ਕੇ ਹੁਣ ਤੱਕ 3225 ਟਰੈਵਲ ਏਜੰਟਾਂ ਉੱਤੇ ਪੁਲਿਸ ਕੇਸ, ਇਨ੍ਹਾਂ ਦੇ ਗੈਰ ਕਾਨੂੰਨੀ ਕੰਮਾਂ ਕਰਕੇ ਦਰਜ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਕੁਲਬੀਰ ਸਿੰਘ ਜੀਰਾ ਗੋਲੀਕਾਂਡ ਮਾਮਲਾ, ਪੰਜਾਬ ਪੁਲਿਸ ਦੀ ਐਸਆਈਟੀ ਸਾਹਮਣੇ ਹੋਏ ਪੇਸ਼

ਉਨ੍ਹਾਂ ਨੇ ਕਿਹਾ ਕਿ ਹੁਣ ਵੀ ਅਸੀਂ ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਦੇ ਦੁੱਖ ਵਿੱਚ ਸ਼ਰੀਕ ਹਾਂ ਪਰ ਉਨ੍ਹਾਂ ਨੂੰ ਇਨਸਾਫ ਤਾਂ ਹੀ ਮਿਲ ਸਕਦਾ ਹੈ। ਜੇਕਰ ਉਨ੍ਹਾਂ ਨੂੰ ਇਸ ਗੈਰ ਕਾਨੂੰਨੀ ਮਨੁੱਖੀ ਤਸਕਰੀ ਵਿੱਚ ਫਸਾਉਣ ਵਾਲੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਹੋਵੇ ਅਤੇ ਅੱਗੇ ਤੋਂ ਕੋਈ ਅਜਿਹਾ ਗੈਰ ਮਨੁੱਖੀ ਕੰਮ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਨੇ ਕਿਹਾ ਕਿ ਮੇਰਾ ਵਿਭਾਗ ਇਹਨਾਂ ਨੌਜਵਾਨਾਂ ਲਈ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ ਬਸ਼ਰਤੇ ਕਿ ਉਹ ਆਪਣੀ ਸ਼ਿਕਾਇਤ ਦਰਜ ਕਰਵਾਉਣ।

ਕਾਬਿਲੇਗੌਰ ਹੈ ਕਿ ਅਮਰੀਕਾ ਤੋਂ ਪੰਜਾਬੀ ਨੌਜਵਾਨਾਂ ਦੇ ਡਿਪੋਰਟ ਹੋਣ ਮਗਰੋਂ ਵੱਡੇ ਪੱਧਰ ਉਤੇ ਟਰੈਵਲ ਏਜੰਟਾਂ ਖਿਲਾਫ਼ ਕਾਰਵਾਈ ਦੀ ਮੰਗ ਉਠ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿੱਚ ਕਾਂਗਰਸੀ ਆਗੂ ਉਤੇ ਸ਼ਰੇਆਮ ਚਲਾਈਆਂ ਗੋਲੀਆਂ; ਪੁਲਿਸ ਨੂੰ ਰਾਤ ਨੂੰ ਹੱਥਾਂ-ਪੈਰਾਂ ਦੀ ਪੈ ਗਈ

 

Trending news