Moga News: ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨ ਦੀ ਸ਼ਿਕਾਇਤ ਉਤੇ ਇਮੀਗ੍ਰੇਸ਼ਨ ਏਜੰਟ ਸਮੇਤ 4 ਖਿਲਾਫ਼ ਮਾਮਲਾ ਦਰਜ
Advertisement
Article Detail0/zeephh/zeephh2651920

Moga News: ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨ ਦੀ ਸ਼ਿਕਾਇਤ ਉਤੇ ਇਮੀਗ੍ਰੇਸ਼ਨ ਏਜੰਟ ਸਮੇਤ 4 ਖਿਲਾਫ਼ ਮਾਮਲਾ ਦਰਜ

Moga News: ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਧਰਮਕੋਟ ਦੇ ਪਿੰਡ ਪੰਡੋਰੀ ਅਰਾਈਆ ਦੇ ਨੌਜਵਾਨ ਨਾਲ ਠੱਗੀ ਮਾਰਨ ਵਾਲੇ ਇਮੀਗ੍ਰੇਸ਼ਨ ਏਜੰਟ ਤੇ ਉਸਦੀ ਮਾਤਾ ਸਮੇਤ ਚਾਰ ਲੋਕਾਂ ਉਤੇ ਮੋਗਾ ਦੀ ਧਰਮਕੋਟ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

Moga News: ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨ ਦੀ ਸ਼ਿਕਾਇਤ ਉਤੇ ਇਮੀਗ੍ਰੇਸ਼ਨ ਏਜੰਟ ਸਮੇਤ 4 ਖਿਲਾਫ਼ ਮਾਮਲਾ ਦਰਜ

Moga News (ਨਵਦੀਪ ਸਿੰਘ): ਅਮਰੀਕਾ ਤੋਂ ਪਿਛਲੇ ਦਿਨੀ ਡਿਪੋਰਟ ਹੋ ਕੇ ਆਏ ਧਰਮਕੋਟ ਦੇ ਪਿੰਡ ਪੰਡੋਰੀ ਅਰਾਈਆ ਦੇ ਜਸਵਿੰਦਰ ਸਿੰਘ ਨਾਲ ਠੱਗੀ ਮਾਰਨ ਵਾਲੇ ਇਮੀਗ੍ਰੇਸ਼ਨ ਏਜੰਟ ਸੁਖਵਿੰਦਰ ਸਿੰਘ ਸੁਖ ਗਿੱਲ ਅਤੇ ਉਸਦੀ ਮਾਤਾ ਸਮੇਤ ਚਾਰ ਲੋਕਾਂ ਉਤੇ ਮੋਗਾ ਦੀ ਧਰਮਕੋਟ ਪੁਲਿਸ ਨੇ ਮਾਮਲਾ ਦਰਜ ਕੀਤਾ  ਹੈ।  ਦੱਸ ਦਈਏ ਕਿ ਸੁਖਵਿੰਦਰ ਸਿੰਘ ਸੁੱਖ ਗਿੱਲ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦਾ ਸੂਬਾ ਪ੍ਰਧਾਨ ਹੈ।

ਡੀਐਸਪੀ ਧਰਮਕੋਟ ਰਮਨਦੀਪ ਸਿੰਘ ਨੇ ਕਿਹਾ ਕਿ ਸਾਡੇ ਕੋਲ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਅਮਰੀਕਾ 43 ਲੱਖ ਰੁਪਏ ਲੇ ਕੇ ਭੇਜਿਆ ਸੀ ਪਿਛਲੇ ਦਿਨੀਂ ਉਸ ਨੂੰ ਅਮਰੀਕਾ ਤੋਂ ਵਾਪਸ ਭੇਜ ਦਿੱਤਾ ਗਿਆ। ਜਿਸ ਨੂੰ ਲੈ ਕੇ ਅਸੀਂ 4 ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਹੈ। ਜਿਸ ’ਚ ਜਸਵਿੰਦਰ ਸਿੰਘ ਉਰਫ਼ ਸੁੱਖ ਗਿੱਲ, ਤਲਵਿੰਦਰ ਸਿੰਘ, ਸੁਖਵਿੰਦਰ ਦਾ ਭਰਾ ਅਤੇ ਸੁਖਵਿੰਦਰ ਦੀ ਮਾਤਾ ਪ੍ਰੀਤਮ ਕੌਰ ਅਤੇ ਚੰਡੀਗੜ੍ਹ ਦਾ ਏਜੰਟ ਗੁਰਪ੍ਰੀਤ ਸਿੰਘ ਇਹਨਾਂ ਉੱਪਰ ਮਾਮਲਾ ਦਰਜ ਕਰ ਲਿਆ ਗਿਆ ਅਤੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਇਹਨਾਂ ਨੂੰ ਗਿਫ਼ਤਾਰ ਕਰ ਲਿਆ ਜਾਵੇਗਾ। ਉਥੇ ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਸਿੰਘ ਵੱਲੋਂ ਆਪਣੀ ਡੇਢ ਕਿਲਾ ਜ਼ਮੀਨ ਅਤੇ ਇੱਕ ਘਰ ਨੂੰ ਗਹਿਣੇ ਰੱਖ ਕੇ ਇਹ 43 ਲੱਖ ਰੁਪਏ ਇਹਨਾਂ ਨੂੰ ਦਿੱਤੇ ਸਨ।

ਅਮਰੀਕਾ ਵੱਲੋਂ ਹੁਣ ਤੱਕ ਤਿੰਨ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਭੇਜੇ ਜਾ ਚੁੱਕੇ ਹਨ। ਇਨ੍ਹਾਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਵੀ ਸ਼ਾਮਲ ਹਨ। ਜਦੋਂ ਇਹ ਨੌਜਵਾਨ ਅਮਰੀਕਾ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜੇ ਸਨ ਤਾਂ ਪੰਜਾਬ ਸਰਕਾਰ ਨੇ ਇਨ੍ਹਾਂ ਨੌਜਵਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਜਿਹੜੇ ਏਜੰਟਾਂ ਵੱਲੋਂ ਇਨ੍ਹਾਂ ਨੂੰ ਗ਼ਲਤ ਤਰੀਕੇ ਨਾਲ ਵਿਦੇਸ਼ ਭੇਜਿਆ ਗਿਆ ਹੈ, ਹੁਣ ਉਨ੍ਹਾਂ ਉਤੇ ਨਕੇਲ ਕੱਸੀ ਜਾਵੇਗੀ ਉਤੇ ਕਿਸੇ ਵੀ ਕੀਮਤ ਉਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਅਜਿਹੇ ਵਿਚ ਜਦੋਂ ਨੌਜਵਾਨ ਪੰਜਾਬ ਪਹੁੰਚੇ ਤਾਂ ਪੰਜਾਬ ਸਰਕਾਰ ਵੀ ਸਖਤ ਹੁੰਦੀ ਦਿਖਾਈ ਦਿੱਤੀ। ਪੰਜਾਬ ਸਰਕਾਰ ਨੇ ਪਹਿਲਾਂ ਹੀ ਸਖਤੀ ਦੇ ਨਾਲ ਚਿਤਾਵਨੀ ਦਿੱਤੀ ਸੀ ਕਿ ਜਿਹੜੇ ਏਜੰਟਾਂ ਨੇ ਨੌਜਵਾਨਾਂ ਨੂੰ ਠੱਗਿਆ ਹੈ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Chandigarh News: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੀ ਸੁਰੱਖਿਆ ਟੀਮ ਤੇ ਚੰਡੀਗੜ੍ਹ ਪੁਲਿਸ ਵਿਚਾਲੇ ਟਕਰਾਅ

Trending news