28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ-ਮੋਹਾਲੀ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ 'ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰੋਗਰਾਮ ਮਨ ਕੀ ਬਾਤ ਵਿੱਚ ਇਸ ਦਾ ਐਲਾਨ ਕੀਤਾ ਗਿਆ।
Trending Photos
ਚੰਡੀਗੜ੍ਹ- 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ-ਮੋਹਾਲੀ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ 'ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰੋਗਰਾਮ ਮਨ ਕੀ ਬਾਤ ਵਿੱਚ ਇਸ ਦਾ ਐਲਾਨ ਕੀਤਾ ਗਿਆ।
ਦੱਸਦੇਈਏ ਕਿ ਮੋਹਾਲੀ ਚੰਡੀਗੜ੍ਹ ਏਅਰਪੋਰਟ ਦੇ ਨਾਮ ਨੂੰ ਲੈ ਕੇ ਬਹੁਤ ਲੰਮੇ ਸਮੇਂ ਤੋਂ ਪੰਜਾਬ ਤੇ ਹਰਿਆਣਾ ਵਿਚਾਲੇ ਵਿਵਾਦ ਚੱਲ ਰਿਹਾ ਸੀ। ਅਕਸਰ ਬਹੁਤ ਸਾਰੇ ਸਿਆਸਤਦਾਨ, ਖਾਸ ਕਰਕੇ ਪੰਜਾਬੀਆਂ ਵੱਲੋਂ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣ ਦੀ ਮੰਗ ਵੀ ਕੀਤੀ ਜਾ ਰਹੀ ਸੀ। ਜਿਸ ਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ਪੂਰਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਪ੍ਰੋਗਰਾਮ ਮਨ ਕੀ ਬਾਤ ਵਿੱਚ ਜ਼ਿਕਰ ਕੀਤਾ ਕਿ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਆ ਰਿਹਾ। ਉਨ੍ਹਾਂ ਕਿਹਾ ਕਿ ਸਾਰਾ ਦੇਸ਼ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦਾ ਹੈ ਇਸ ਮੌਕੇ ਜਨਮ ਦਿਨ ਤੋਂ ਪਹਿਲਾ ਇਹ ਫੈਸਲਾ ਲਿਆ ਗਿਆ ਕਿ ਚੰਡੀਗੜ੍ਹ-ਮੋਹਾਲੀ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਹੋਵੇਗਾ।
ਸਾਰੀਆਂ ਪਾਰਟੀਆਂ ਵੱਲੋਂ ਕੀਤਾ ਗਿਆ ਸਵਾਗਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਫੈਸਲੇ ਦਾ ਸਾਰੀਆਂ ਪਾਰਟੀਆਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਏ ਗਏ ਇਸ ਫੈਸਲੇ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀ ਹਰ ਪਾਰਟੀ ਵੱਲੋਂ ਏਅਰਪੋਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣ ਨੂੰ ਪਹਿਲਾ ਹੀ ਮੰਗ ਕੀਤੀ ਜਾ ਰਹੀ ਸੀ। ਸਿਰਫ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇਸ ਏਅਰਪੋਰਟ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ 'ਤੇ ਰੱਖਣ ਲਈ ਕਿਹਾ ਸੀ।
ਭਗਵੰਤ ਮਾਨ ਸਰਕਾਰ ਵੱਲੋਂ ਲਿਖਿਆ ਗਿਆ ਸੀ ਪੱਤਰ
ਕੁਝ ਸਮਾਂ ਪਹਿਲਾ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਮੋਹਾਲੀ ਚੰਡੀਗੜ੍ਹ ਏਅਰਪੋਰਟ ਦੇ ਨਾਮ ਨੂੰ ਲੈ ਕੇ ਹਰਿਆਣਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਮੀਟਿੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਸੀ ਕਿ ਹਰਿਆਣਾ ਨਾਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣ ਨੂੰ ਸਹਿਮਤੀ ਬਣ ਗਈ ਹੈ। ਭਗਵੰਤ ਮਾਨ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਇਸ ਨਾਮ ਸਬੰਧੀ ਪੱਤਰ ਵੀ ਭੇਜਿਆ ਗਿਆ ਸੀ।
WATCH LIVE TV