Punjab News: ਅੰਮ੍ਰਿਤਸਰ ਵਿੱਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ।
Trending Photos
Punjab News: ਪੰਜਾਬ ਸਰਕਾਰ ਨੇ ਰੱਖੜੀ ਦੇ ਤਿਉਹਾਰ 'ਤੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡਾ ਤੋਹਫ਼ਾ ਦਿੱਤਾ। ਅੰਮ੍ਰਿਤਸਰ ਵਿੱਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 5704 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਸੀਐਮ ਭਗਵੰਤ ਮਾਨ ਨੇ ਰੱਖੜ ਪੁੰਨਿਆ ਮੌਕੇ ਅੰਮ੍ਰਿਤਸਰ ਵਿੱਚ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਣ ਦੌਰਾਨ ਆਪਣਾ ਭਾਸ਼ਣ ਅੱਧ-ਵਿਚਾਲੇ ਰੋਕ ਕੇ ਸਟੇਜ 'ਤੇ ਔਰਤ ਤੋਂ ਰੱਖੜੀ ਬੰਨ੍ਹਵਾਈ।
ਇਹ ਵੀ ਪੜ੍ਹੋ : Raksha Bandhan 2023: ਅੱਜ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਭੈਣ-ਭਰਾ ਦੇ ਪਿਆਰ ਦਾ ਤਿਉਹਾਰ ਰੱਖੜੀ, PM ਨਰਿੰਦਰ ਮੋਦੀ ਨੇ ਦਿੱਤੀ ਵਧਾਈ
ਜਦੋਂ ਮੁੱਖ ਮੰਤਰੀ ਭਗਵੰਤ ਮਾਨ ਸਟੇਜ ਤੋਂ ਸੰਬੋਧਨ ਕਰ ਰਹੇ ਸਨ ਤਾਂ ਇਸ ਦੌਰਾਨ ਇੱਕ ਆਂਗਨਵਾੜੀ ਵਰਕਰ ਨੇ ਸਪੀਚ ਦੌਰਾਨ ਉਨ੍ਹਾਂ ਨੂੰ ਰੱਖਦੀ ਬੰਨ੍ਹੀ। ਉਨ੍ਹਾਂ ਕਿਹਾ ਕਿ ਸਿਰਫ਼ ਮੈਰਿਟ ਦੇ ਆਧਾਰ 'ਤੇ ਨੌਕਰੀ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭੈਣਾਂ ਨੂੰ ਭਰਾ ਵੱਲੋਂ ਰੱਖੜੀ ਦਾ ਤੋਹਫ਼ਾ ਦਿੰਦੇ ਹੋਏ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਸਾਡੀਆਂ ਧੀਆਂ ਪੁੱਤਰਾਂ ਨਾਲੋਂ ਘੱਟ ਨਹੀਂ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੀ ਉਨ੍ਹਾਂ ਦੇ ਨਾਲ ਮੰਚ 'ਤੇ ਮੌਜੂਦ ਰਹੇ।
ਇਸ ਮੌਕੇ ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, "ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਭੈਣਾਂ ਨੂੰ ਤੋਹਫ਼ੇ ਵਜੋਂ ਨਿਯੁਕਤੀ ਪੱਤਰ ਸੌਂਪੇ ਤੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਾਇਆ…
5714 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਿਲੋਂ ਵਧਾਈਆਂ ਤੇ ਸ਼ੁੱਭਕਾਮਾਨਾਵਾਂ…ਪਿਛਲੇ ਸਾਲ ਜੋ ਅਸੀਂ ਆਂਗਨਵਾੜੀ ਵਰਕਰਾਂ ਨਾਲ ਵਾਅਦਾ ਕੀਤਾ ਸੀ, ਅੱਜ ਉਸ ਨੂੰ ਪੂਰਾ ਕੀਤਾ ਹੈ…ਪੰਜਾਬ ਦੇ ਲੋਕਾਂ ਦੇ ਹਿੱਤ ‘ਚ ਅੱਗੇ ਵੀ ਫ਼ੈਸਲੇ ਇਸੇ ਤਰ੍ਹਾਂ ਹੁੰਦੇ ਰਹਿਣਗੇ…ਸਾਥ ਦਿੰਦੇ ਰਹੋ ਵਿਸ਼ਵਾਸ ਕਾਇਮ ਰੱਖੋ..."
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਰੱਖੜ ਪੁੰਨਿਆ ਦੇ ਦਿਹਾੜੇ ਉਤੇ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਖਰੇਵੇਂ ਰਹਿਤ ਸਮਾਜ ਦੀ ਸਿਰਜਣਾ ਲਈ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।
ਇਹ ਵੀ ਪੜ੍ਹੋ : Tarntaran Encounter: ਮੁਕਾਬਲੇ ਮਗਰੋਂ ਪੁਲਿਸ ਨੇ ਦੋ ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਲੁਟੇਰਾ ਹੋਇਆ ਜ਼ਖ਼ਮੀ