CM Bhagwant Mann: ਪੰਜਾਬ ਨੂੰ ਪੇਂਡੂ ਵਿਕਾਸ ਫੰਡ (RDF) ਜਾਰੀ ਨਾ ਹੋਣ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ।
Trending Photos
CM Bhagwant Mann: ਪੰਜਾਬ ਨੂੰ ਪੇਂਡੂ ਵਿਕਾਸ ਫੰਡ (RDF) ਜਾਰੀ ਨਾ ਹੋਣ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਲਿਖੀ ਗਈ ਚਿੱਠੀ ਵਿੱਚ ਆਰਡੀਐਫ ਦਾ ਮੁੱਦਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਚੁੱਕਣ ਦੀ ਮੰਗ ਕੀਤੀ ਹੈ। ਪੰਜਾਬ ਦਾ ਹੁਣ ਤੱਕ 5637.4 ਕਰੋੜ ਰੁਪਏ ਦਾ ਆਰਡੀਐਫ ਦਾ ਬਕਾਇਆ ਹੈ। ਫੰਡ ਜਾਰੀ ਨਾ ਹੋਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਨਹੀਂ ਹੋ ਪਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਇਹ ਮਸਲਾ ਕੇਂਦਰ ਅੱਗੇ ਚੁੱਕਣ ਅਤੇ ਫੰਡ ਜਾਰੀ ਕਰਨ ਲਈ ਕਹਿਣ।
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਦਿਹਾਤੀ ਵਿਕਾਸ ਫੰਡ ਦੇਣ ਤੋਂ ਇਨਕਾਰ ਕਰਨ ’ਤੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਗਿਆ ਸੀ। ਦਾਇਰ ਕੇਸ 25 ਸਤੰਬਰ ਨੂੰ ਸੁਣਵਾਈ ਲਈ ਸੂਚੀਬੱਧ ਹੈ। 11 ਜੁਲਾਈ ਨੂੰ ਪੰਜਾਬ ਸਰਕਾਰ ਨੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਰਾਜ ਸਰਕਾਰ ਦੇ ਨੁਮਾਇੰਦੇ ਅਤੇ ਕਾਨੂੰਨੀ ਮਾਹਿਰਾਂ ਦੀ ਇੱਕ ਟੀਮ ਸੁਣਵਾਈ ਲਈ ਉੱਥੇ ਮੌਜੂਦ ਰਹੇਗੀ ਕਿਉਂਕਿ ਰਾਜ ਸਰਕਾਰ ਦੇ ਉੱਚ ਅਧਿਕਾਰੀ ਸੁਪਰੀਮ ਕੋਰਟ ਵਿੱਚ ਉਠਾਏ ਜਾਣ ਵਾਲੇ ਸਾਰੇ ਨੁਕਤਿਆਂ 'ਤੇ ਵਿਚਾਰ ਚਰਚਾ ਕਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਖੁਰਾਕ ਮੰਤਰਾਲੇ ਕੋਲ ਪੇਂਡੂ ਵਿਕਾਸ ਫੰਡ ਰੋਕਣ ਦਾ ਮੁੱਦਾ ਉਠਾਇਆ ਸੀ। ਜਦੋਂ ਮਈ ਵਿੱਚ ਕੇਂਦਰ ਵੱਲੋਂ ਕੋਈ ਜਵਾਬ ਨਾ ਦਿੱਤਾ ਗਿਆ ਤਾਂ ਮੁੱਖ ਮੰਤਰੀ ਨੇ ਫੰਡ ਜਾਰੀ ਕਰਨ ਲਈ ਕੇਂਦਰ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਖਪਤਕਾਰ ਮਾਮਲੇ ਅਤੇ ਜਨਤਕ ਵੰਡ ਮੰਤਰਾਲੇ ਦੇ ਵਿਕਾਸ ਫੰਡਾਂ ਵਜੋਂ ਪੰਜਾਬ ਦਾ 5637.4 ਕਰੋੜ ਰੁਪਏ ਬਕਾਇਆ ਹੈ।
ਇਹ ਵੀ ਪੜ੍ਹੋ : Canada News: 'ਗੁਰਪਤਵੰਤ ਸਿੰਘ ਪੰਨੂ ਨੇ ਹਿੰਦੂ-ਕੈਨੇਡੀਅਨਾਂ ਨੂੰ ਕੈਨੇਡਾ ਛੱਡ ਕੇ ਭਾਰਤ ਜਾਣ ਲਈ ਕਿਹਾ', ਕੈਨੇਡੀਅਨ ਐਮਪੀ ਚੰਦਰ ਆਰੀਆ ਦਾ ਬਿਆਨ
ਇਸ ਵਿੱਚੋਂ 2022-23 ਅਤੇ 2023-24 ਦੇ ਕਣਕ ਦੇ ਸੀਜ਼ਨ ਲਈ 1,400 ਕਰੋੜ ਰੁਪਏ ਬਕਾਇਆ ਹਨ, ਜਦੋਂ ਕਿ 2021-22 ਅਤੇ 2022-23 ਦੇ ਝੋਨੇ ਦੇ ਸੀਜ਼ਨ ਲਈ 2,222 ਕਰੋੜ ਰੁਪਏ ਬਕਾਇਆ ਹਨ। ਸੂਬੇ 'ਚ ਕਾਂਗਰਸ ਦੇ ਰਾਜ ਸਮੇਂ ਤੋਂ ਹੀ ਵਿਕਾਸ ਫੰਡਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਨਾਲ ਟਕਰਾਅ ਚੱਲ ਰਿਹਾ ਹੈ। ਫੰਡ ਬੰਦ ਹੋਣ ਕਾਰਨ ਪੇਂਡੂ ਸੜਕਾਂ ਦੀ ਮੁਰੰਮਤ ਦਾ ਕੰਮ ਰੁਕ ਗਿਆ ਹੈ।
ਇਹ ਵੀ ਪੜ੍ਹੋ : India-Canada news: ਕੈਨੇਡਾ ਤੋਂ ਭਾਰਤ ਆਉਣ ਵਾਲਿਆਂ ਨੂੰ ਨਹੀਂ ਮਿਲੇਗਾ ਵੀਜ਼ਾ, ਭਾਰਤ ਸਕਰਾਰ ਨੇ ਲਗਾਈ ਰੋਕ