KAP Sinha: ਮੁੱਖ ਸਕੱਤਰ ਕੇਏਪੀ ਸਿਨਹਾ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ
Advertisement
Article Detail0/zeephh/zeephh2470850

KAP Sinha: ਮੁੱਖ ਸਕੱਤਰ ਕੇਏਪੀ ਸਿਨਹਾ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ

  ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ.

KAP Sinha: ਮੁੱਖ ਸਕੱਤਰ ਕੇਏਪੀ ਸਿਨਹਾ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ

KAP Sinha:  ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੇ ਦੁਆਲੇ ਪਰੰਪਰਾਗਤ 'ਪਰਿਕਰਮਾ' ਕੀਤੀ।

ਉਨ੍ਹਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਉਪਰੰਤ ਸੂਚਨਾ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸ੍ਰੀ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਸ੍ਰੀ ਸਿਨਹਾ ਨੂੰ ਮੰਦਰ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਮੁੱਖ ਸਕੱਤਰ ਸਿਨਹਾ ਨੇ ਦੱਸਿਆ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ 'ਗੁਰੂ ਘਰ' ਤੋਂ ਅਸ਼ੀਰਵਾਦ ਲੈਣ ਆਏ ਹਨ।

ਇਹ ਵੀ ਪੜ੍ਹੋ : Phagwara Blast: ਦੁਸਹਿਰੇ ਵਾਲੇ ਦਿਨ ਫਗਵਾੜਾ ਦੇ ਸ਼ਾਮ ਨਗਰ ਸ਼ਿਵਪੁਰੀ 'ਚ ਵੱਡਾ ਧਮਾਕਾ, ਦੋ ਬੱਚੇ ਗੰਭੀਰ ਜ਼ਖ਼ਮੀ

ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਅਤੇ ਲਗਨ ਨਾਲ ਸੇਵਾ ਕਰਨ ਦਾ ਬਲ ਬਖਸ਼ਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐਸਡੀਐਮ ਮਨਕੰਵਲ ਸਿੰਘ ਚਾਹਲ ਅਤੇ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : Baba Siddiqui Murder: NCP ਨੇਤਾ ਬਾਬਾ ਸਿੱਦੀਕੀ 'ਤੇ ਬਦਮਾਸ਼ਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ, ਇਲਾਜ ਦੌਰਾਨ ਮੌਤ

 

Trending news