Bathinda Bus Accident: ਬੱਸ ਬੇਕਾਬੂ ਹੋ ਕੇ ਗੰਦੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖਮੀ ਹੋ ਗਏ।
Trending Photos
Bathinda Bus Accident: ਅੱਜ ਬਠਿੰਡਾ ਤਲਵੰਡੀ ਸਾਬੋ ਰੋਡ ‘ਤੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਬੇਕਾਬੂ ਹੋ ਕੇ ਗੰਦੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਇਸ ਦਰਦਨਾਕ ਬੱਸ ਹਾਦਸੇ ‘ਤੇ ਮੁੱਖ ਮੰਤਰੀ ਮਾਨ ਨੇ ਦੁੱਖ ਜਤਾਇਆ ਹੈ।
ਮੁੱਖ ਮੰਤਰੀ ਮਾਨ ਨੇ ਐਕਸ ਉੱਤੇ ਪੋਸਟ ਕਰਦਿਆਂ ਲਿਖਿਆ ਕਿ “ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।”
ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ ਪਲ ਦੀ ਅਪਡੇਟ ਲੈ ਰਹੇ ਹਾਂ।
ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ…
— Bhagwant Mann (@BhagwantMann) December 27, 2024
ਬਠਿੰਡਾ ਹਾਦਸੇ 'ਤੇ ਪ੍ਰਧਾਨ ਮੰਤਰੀ ਦੁੱਖ ਜਾਹਿਰ ਕੀਤਾ...
ਪੰਜਾਬ ਦੇ ਬਠਿੰਡਾ ਵਿੱਚ ਬੱਸ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਦੁਖੀ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। PMNRF ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ
Saddened by the loss of lives in the bus accident in Bathinda, Punjab. Condolences to those who lost their loved ones. May the injured recover soon.
An ex-gratia of Rs. 2 lakh from PMNRF would be given to the next of kin of each deceased. The injured would be given Rs. 50,000:…
— PMO India (@PMOIndia) December 27, 2024
ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਐਕਸ ਉੱਤੇ ਪੋਸਟ ਕਰਦਿਆਂ ਲਿਖਿਆ ਕਿ...ਬਠਿੰਡਾ ਵਿੱਚ ਵਾਪਰੇ ਦਰਦਨਾਕ ਬੱਸ ਹਾਦਸੇ ਤੋਂ ਬਹੁਤ ਦੁਖੀ ਹਾਂ, ਜਿਸ ਵਿੱਚ 8 ਲੋਕਾਂ ਦੀ ਮੌਤ ਅਤੇ 26 ਜ਼ਖਮੀ ਹੋਏ ਹਨ। ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਉਨ੍ਹਾਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਤਾਕਤ ਮਿਲੇ ਅਤੇ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।
Deeply saddened by the tragic bus accident in Bathinda, that has claimed 8 lives & injured 26.
My heartfelt condolences to the families of the victims.
May they find strength in this difficult time and I pray for the quick recovery of all injured.— Capt.Amarinder Singh (@capt_amarinder) December 27, 2024