CM Mann big announcement: ਮੋਗਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਇਮਾਰਤ ਦੇ ਵਿਸਥਾਰ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਐਲਾਨ ਕਰਦੇ ਹੋਏ ਕਿਹਾ ਕਿ ਮਹਿਲਾਵਾਂ ਨੂੰ ਜਲਦ ਹੀ 1100 ਰੁਪਏ ਦਿੱਤੇ ਜਾਣਗੇ। ਇਸ ਸਬੰਧੀ ਆਉਣ ਵਾਲੇ ਬਜਟ ਸੈਸ਼ਨ ਵਿੱਚ ਤਜਵੀਜ਼ ਰੱਖੀ ਜਾਵੇਗੀ।
Trending Photos

ਦੱਸਦਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਹਰ ਮਹਿਲਾ ਨੂੰ ਹਰ ਮਹੀਨੇ 1000 ਰਪਏ ਪ੍ਰਤੀ ਮਹਿਨਾ ਦੇਣ ਦੀ ਗਰੰਟੀ ਦਿੱਤੀ ਸੀ ਪਰ 2 ਸਾਲ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਉਹ ਗਰੰਟੀ ਪੂਰੀ ਨਹੀਂ ਕੀਤੀ ਗਈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਹੁਣ 1000 ਨਹੀਂ ਬਲਕਿ 1100 ਰੁਪਏ ਮਹਿਲਾਵਾਂ ਨੂੰ ਦਿੱਤੇ ਜਾਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਦੇ ਕੇ ਉਸ ਵਿਚੋਂ ਜੋ ਬਿਜਲੀ ਦੀ ਸਬਸਿਡੀ ਦਾ ਪੈਸਾ ਬਚੇਗਾ, ਉਸ ਨਾਲ ਔਰਤਾਂ ਨੂੰ 1000 ਰੁਪਏ ਦਿੱਤੇ ਜਾਣਗੇ।