CM Bhagwant Mann: ਸੀਐਮ ਮਾਨ ਨੇ ਆਗਾਮੀ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕੱਸੀ ਕਮਰ, ਡੀਸੀ ਅਤੇ ਐੱਸਐੱਸਪੀਜ਼ ਨਾਲ ਕੀਤੀ ਮੀਟਿੰਗ
Advertisement
Article Detail0/zeephh/zeephh2365433

CM Bhagwant Mann: ਸੀਐਮ ਮਾਨ ਨੇ ਆਗਾਮੀ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕੱਸੀ ਕਮਰ, ਡੀਸੀ ਅਤੇ ਐੱਸਐੱਸਪੀਜ਼ ਨਾਲ ਕੀਤੀ ਮੀਟਿੰਗ

CM Bhagwant Mann Meeting: ਮੁੱਖ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਉਨ੍ਹਾਂ ਦੀ ਪ੍ਰਗਤੀ ਦੀ ਵਿਸਤ੍ਰਿਤ ਰਿਪੋਰਟ ਤਿਆਰ ਕਰਨ ਅਤੇ ਕੰਮਾਂ ਨੂੰ ਮੁਕੰਮਲ ਕਰਨ ਲਈ ਸਮਾਂ ਸੀਮਾ ਨਿਰਧਾਰਤ ਕਰਕੇ ਰਿਪੋਰਟ ਪੇਸ਼ ਕਰਨ।

CM Bhagwant Mann: ਸੀਐਮ ਮਾਨ ਨੇ ਆਗਾਮੀ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕੱਸੀ ਕਮਰ, ਡੀਸੀ ਅਤੇ ਐੱਸਐੱਸਪੀਜ਼ ਨਾਲ ਕੀਤੀ ਮੀਟਿੰਗ

CM Bhagwant Mann Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਆਗਾਮੀ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਮਰ ਕੱਸੀ ਲਈ ਹੈ। ਵਿਧਾਨ ਸਭਾ ਹਲਕਾ ਗੁਰਦਾਸਪੁਰ, ਗਿੱਦੜਬਾਹਾ, ਬਰਨਾਲਾ ਅਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋਣ ਵਾਲੀਆਂ ਹਨ। ਜਿਸ ਦੇ ਸਬੰਧੀ ਮੁੱਖ ਮੰਤਰੀ ਮਾਨ ਨੇ ਸਬੰਧੀ ਜ਼ਿਲ੍ਹੇ ਦੇ ਡੀਸੀ ਅਤੇ ਐੱਸਐੱਸਪੀਜ਼ ਨਾਲ ਮੀਟਿੰਗ ਕੀਤੀ ਗਈ।

ਮੁੱਖ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਉਨ੍ਹਾਂ ਦੀ ਪ੍ਰਗਤੀ ਦੀ ਵਿਸਤ੍ਰਿਤ ਰਿਪੋਰਟ ਤਿਆਰ ਕਰਨ ਅਤੇ ਕੰਮਾਂ ਨੂੰ ਮੁਕੰਮਲ ਕਰਨ ਲਈ ਸਮਾਂ ਸੀਮਾ ਨਿਰਧਾਰਤ ਕਰਕੇ ਰਿਪੋਰਟ ਪੇਸ਼ ਕਰਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਵਿਕਾਸ ਕਾਰਜਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਅਤੇ ਜੇਕਰ ਕਿਤੇ ਵੀ ਕੋਈ ਅੜਚਨ ਹੈ ਤਾਂ ਉਸ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਮੀਟਿੰਗ ਵਿੱਚ ਕਈ ਵਿਭਾਗਾਂ ਦੇ ਮੰਤਰੀ, ਮੁੱਖ ਸਕੱਤਰ ਪੰਜਾਬ ਅਤੇ ਕਈ ਵਿਭਾਗਾਂ ਦੇ ਵਧੀਕ ਮੁੱਖ ਸਕੱਤਰ ਅਤੇ ਸਕੱਤਰ ਵੀ ਹਾਜ਼ਰ ਸਨ।

 

Trending news