ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ...ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ 'ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ।
Trending Photos
Lohri gift of contract employees: ਪੰਜਾਬ ’ਚ ਲੋਹੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਵਿਭਾਗਾਂ ’ਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਪੱਕਾ ਕੀਤਾ ਜਾਣ ਦਾ ਐਲਾਨ ਕੀਤਾ ਹੈ।
ਇਸ ਮੌਕੇ CM ਮਾਨ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ...ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ 'ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ…ਵੇਰਵੇ ਜਲਦੀ …ਲੋਹੜੀ ਦੀਆਂ ਮੁਬਾਰਕਾਂ।
ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ...ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ 'ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ…ਵੇਰਵੇ ਜਲਦੀ …ਲੋਹੜੀ ਦੀਆਂ ਮੁਬਾਰਕਾਂ
— Bhagwant Mann (@BhagwantMann) January 13, 2023
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਾਮਲੇ ’ਚ ਅਕਸਰ ਹੀ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਕਾਨੂੰਨੀ ਦਾਅਪੇਚ ਦਾ ਅੜਿੱਕਾ ਹੋਣ ਦੀ ਗੱਲ ਕਹਿੰਦੇ ਰਹੇ ਹਨ, ਪਰ ਹੁਣ ਉਨ੍ਹਾਂ ਦੇ ਟਵੀਟ ਰਾਹੀਂ ਸਪੱਸ਼ਟ ਹੋ ਗਿਆ ਹੈ ਕਿ ਸਰਕਾਰ ਦੁਆਰਾ ਹਰ ਪ੍ਰਕਾਰ ਦੀ ਪ੍ਰੇਸ਼ਾਨੀ ਨੂੰ ਦੂਰ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼ ਸਣੇ ਐਂਬੂਲੈਂਸ-108 ਅਤੇ ਹੋਰਨਾ ਕਈ ਵਿਭਾਗਾਂ ’ਚ ਮੁਲਾਜ਼ਮ ਕਾਫ਼ੀ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਹਨ। ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਲਈ ਸੰਘਰਸ਼ ਕਰ ਰਹੀਆਂ ਹਨ। ਪੰਜਾਬ ਸਰਕਾਰ ਦੁਆਰਾ ਕਿਸ ਪ੍ਰਕਾਰ ਅਤੇ ਕਿਹੜੀ ਵਿਧੀ ਰਾਹੀਂ 6 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਇਸ ਸਬੰਧੀ ਜਾਣਕਾਰੀ ਸਾਹਮਣੇ ਆਉਣਾ ਹਾਲੇ ਬਾਕੀ ਹੈ।
ਇਸ ਤੋਂ ਇਲਾਵਾ ਖ਼ੁਦ CM ਭਗਵੰਤ ਮਾਨ ਦੁਆਰਾ ਆਪਣੇ ਬਿਆਨਾਂ ’ਚ ਸਿਰਫ਼ 9 ਮਹੀਨਿਆਂ ਵਿੱਚ ਵੱਖ-ਵੱਖ ਮਹਿਕਮਿਆਂ ’ਚ 25 ਹਜ਼ਾਰ ਤੋਂ ਵੱਧ ਨੌਕਰੀਆਂ ਵੰਡੇ ਜਾਣ ਦਾ ਦਾਅਵਾ ਕੀਤਾ ਜਾਂਦਾ ਹੈ। ਮੁੱਖ ਮੰਤਰੀ ਦਾ ਦਾਅਵਾ ਹੈ ਕਿ ਸਾਲ 2023 ਸਿੱਖਿਆ, ਰੁਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਨ ਜਾ ਰਿਹਾ ਹੈ।
ਪੰਜਾਬ ਸਰਕਾਰ ਦੁਆਰਾ ਸਿੱਖਿਆ ਖੇਤਰ ਵਿੱਚ ਹੀ 6635 ਈਟੀਟੀ ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਦੋਂ ਕਿ 5994 ਹੋਰ ਅਧਿਆਪਕਾਂ ਦੀ ਭਰਤੀ ਦਾ ਨਵਾਂ ਇਸ਼ਤਿਹਾਰ ਵੀ ਸਰਕਾਰ ਵਲੋਂ ਜਾਰੀ ਕੀਤਾ ਗਿਆ ਹੈ ਜਦਕਿ ਇਸ ਤੋਂ ਇਲਾਵਾ ਤਕਰੀਬਨ 23 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਜਲਦੀ ਰੈਗੂਲਰ ਕੀਤੇ ਜਾਣ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ: ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਮਿਲੇਗਾ 119 ਫ਼ੀਸਦ ਮਹਿੰਗਾਈ ਭੱਤਾ