CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਝੰਡਾ ਲਹਿਰਾਉਣ ਦੇ ਪ੍ਰੋਗਰਾਮ ਵਿੱਚ ਇਕ ਵਾਰ ਫਿਰ ਤਬਦੀਲੀ ਕਰ ਦਿੱਤੀ ਗਈ ਹੈ।
Trending Photos
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਝੰਡਾ ਲਹਿਰਾਉਣ ਦੇ ਪ੍ਰੋਗਰਾਮ ਵਿੱਚ ਇਕ ਵਾਰ ਫਿਰ ਤਬਦੀਲੀ ਕਰ ਦਿੱਤੀ ਗਈ ਹੈ। 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੂਬਾ ਪੱਧਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ।
ਪਹਿਲਾਂ ਇਹ ਸਮਾਗਮ ਫਰੀਦਕੋਟ ਵਿਖੇ ਹੋਣਾ ਸੀ ਪਰ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਸਮਾਗਮ ਮੋਹਾਲੀ ਵਿਖੇ ਹੋਵੇਗਾ। ਜਦੋਂ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਝੰਡਾ ਲਹਿਰਾਉਣਗੇ । ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜਲੰਧਰ ਵਿੱਚ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫ਼ਰੀਦਕੋਟ ਵਿੱਚ ਝੰਡਾ ਲਹਿਰਾਉਣਗੇ।
ਕਾਬਿਲੇਗੌਰ ਹੈ ਕਿ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਫਰੀਦਕੋਟ ਵਿੱਚ ਕੀਤੀ ਜਾਣੀ ਸੀ ਉਥੇ ਵੱਡੀ ਕੁਤਾਹੀ ਸਾਹਮਣੇ ਆਈ ਜਦੋਂ ਸਮਾਗਮ ਵਾਲੀ ਥਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦਾ ਝੰਡਾ ਲਹਿਰਾ ਦਿੱਤਾ ਗਿਆ ਸੀ। ਮੀਟਿੰਗ ਅਤੇ ਕੰਧਾਂ 'ਤੇ ਦੇਸ਼ ਵਿਰੋਧੀ ਨਾਅਰੇ ਲਿਖੇ ਗਏ ਸਨ। ਇਸ ਬਾਰੇ, ਖਾਲਿਸਤਾਨ ਪੱਖੀ ਐਸਜੇਐਫ ਫੋਰਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਅਪਲੋਡ ਕਰਕੇ ਜ਼ਿੰਮੇਵਾਰੀ ਲਈ।
ਨਾਲ ਹੀ, ਦੋ ਦਿਨ ਪਹਿਲਾਂ, ਏਡੀਜੀਪੀ ਸ਼ਿਵ ਵਰਮਾ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ ਅਤੇ ਸੁਰੱਖਿਆ ਵਧਾਉਣ ਲਈ ਕੁਝ ਨਿਰਦੇਸ਼ ਜਾਰੀ ਕੀਤੇ ਸਨ। ਇਸ ਦੇ ਬਾਵਜੂਦ, ਫਰੀਦਕੋਟ ਪੁਲਿਸ ਵੱਲੋਂ ਇੱਕ ਵੱਡੀ ਗਲਤੀ ਸਾਹਮਣੇ ਆਈ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਇਕੱਠ ਵਾਲੀ ਜਗ੍ਹਾ ਤੋਂ ਵੱਖਰੀ ਜਗ੍ਹਾ ਸੀ, ਫਿਰ ਵੀ ਉਹ ਇਸ ਸਬੰਧੀ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਮੁਲਜ਼ਮਾਂ ਦਾ ਪਤਾ ਲਗਾ ਲਿਆ ਜਾਵੇਗਾ।
ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ
ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ਉਤੇ ਵੀ ਪ੍ਰੋਗਰਾਮ ਕਰਵਾਏ ਜਾਣਗੇ। ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸਮਾਗਮਾਂ ਨੂੰ ਦੇਖਦਿਆਂ ਪੰਜਾਬ ਪੁਲਿਸ ਨੇ ਆਪਣੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ 27 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਹੁਕਮ ਜਾਰੀ ਕੀਤੇ ਹਨ। ਸੁਰੱਖਿਆ ਕਾਰਨਾਂ ਕਰਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਫੀਲਡ ਵਿੱਚ ਡਿਊਟੀ ਦੇਣਗੇ। ਇਹ ਸਮਾਗਮਾਂ ਅਤੇ ਵੀਆਈਪੀ ਮੂਵਮੈਂਟ ਕਾਰਨ ਵੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਵਿੱਚ ਜ਼ਰੂਰਤ ਪਵੇਗੀ।