CM ਮਾਨ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਲਿਖੀ ਚਿੱਠੀ, ਨਵੇਂ ਟੈਕਸਟਾਈਲ ਪਾਰਕ ਦੀ ਕੀਤੀ ਪੇਸ਼ਕਸ਼
Advertisement
Article Detail0/zeephh/zeephh1340328

CM ਮਾਨ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਲਿਖੀ ਚਿੱਠੀ, ਨਵੇਂ ਟੈਕਸਟਾਈਲ ਪਾਰਕ ਦੀ ਕੀਤੀ ਪੇਸ਼ਕਸ਼

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰੀ ਕੱਪੜਾ ਮੰਤਰੀ ਪਿਊਸ਼ ਗੋਇਲ ਨੂੰ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਟੈਕਸਟਾਈਲ ਮਿੱਤਰਾ ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਦੀ ਮੰਗ ਕੀਤੀ। ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ 1000 ਏਕੜ ਜ਼ਮੀਨ, ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ।

 

CM ਮਾਨ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਲਿਖੀ ਚਿੱਠੀ, ਨਵੇਂ ਟੈਕਸਟਾਈਲ ਪਾਰਕ ਦੀ ਕੀਤੀ ਪੇਸ਼ਕਸ਼

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰੀ ਕੱਪੜਾ ਮੰਤਰੀ ਪਿਊਸ਼ ਗੋਇਲ ਨੂੰ ਚਿੱਠੀ ਲਿਖ ਕੇ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ‘ਪ੍ਰਧਾਨ ਮੰਤਰੀ ਟੈਕਸਟਾਈਲ ਮਿੱਤਰਾ ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਦੀ ਮੰਗ ਕੀਤੀ। ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ 1000 ਏਕੜ ਜ਼ਮੀਨ, ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਚਿੱਠੀ ਲਿਖ ਕੇ ਕਿਹਾ ਕਿ ਟੈਕਸਟਾਈਲ ਦਾ ਪ੍ਰੋਜੈਕਟ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਕਸ਼ੇ ਉਤੇ ਉਭਾਰੇਗਾ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ। ਸੂਬਾ ਸਰਕਾਰ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਪੰਜਾਬ, ਦੇਸ਼ ਦੀ 'ਟੈਕਸਟਾਇਲ ਹੱਬ' ਵਜੋਂ ਉਭਰ ਸਕਦਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਿੱਥੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਵਿੱਚ ਸਹਾਈ ਹੋਵੇਗੀ, ਉਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗੀ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਫਤਿਹਗੜ੍ਹ ਸਾਹਿਬ ਵਿਖੇ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਤਿਆਰ ਹੈ। ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਫਤਿਹਗੜ੍ਹ ਸਾਹਿਬ ਵਿੱਚ ਲੋੜੀਂਦੇ ਰਕਬੇ ਦੀ ਇਕ ਥਾਂ ਸ਼ਨਾਖਤ ਕਰ ਲਈ ਹੈ। 

WATCH LIVE TV

 

Trending news