Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਜੈ ਸਿੰਘ ਦੇ ਨਾਂਅ 'ਤੇ ਪਿੰਡ ਵਿੱਚ ਇੱਕ ਖੇਡ ਸਟੇਡਿਅਮ ਬਣੇਗਾ ਅਤੇ ਸਕੂਲ ਦਾ ਨਾਂਅ ਵੀ ਸ਼ਹੀਦ ਦੇ ਨਾਂਅ 'ਤੇ ਹੋਵੇਗਾ।
Trending Photos
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ। ਅਤੇ ਪਰਿਵਾਰ ਵਾਲਿਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਗਵਾਉਣ ਵਾਲੇ ਸ਼ਹੀਦਾਂ ਦਾ ਦੇਸ਼ ਹਮੇਸ਼ਾ ਰਿਣੀ ਰਹੇਗਾ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਦੇਸ਼ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਇਸ ਦੀ ਪੂਰਤੀ ਕਿਸੇ ਵੀ ਕੀਮਤ 'ਤੇ ਨਹੀਂ ਕੀਤੀ ਜਾ ਸਕਦੀ ਪਰ ਸ਼ਹੀਦ ਦਾ ਸਤਿਕਾਰ ਕਰਨਾ ਸਾਡਾ ਫਰਜ਼ ਹੈ। ਪਰਿਵਾਰ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਸਿਰਫ਼ ਇੱਕ ਪਰਿਵਾਰ ਜਾਂ ਸੂਬੇ ਨਾਲ ਸਬੰਧਤ ਨਹੀਂ ਹੁੰਦੇ ਸਗੋਂ ਸਮੁੱਚੇ ਭਾਈਚਾਰੇ ਨਾਲ ਸਬੰਧਤ ਹੁੰਦੇ ਹਨ। ਸ਼ਹਾਦਤ ਵਿੱਚ ਕੋਈ ਸ਼੍ਰੇਣੀ ਨਹੀਂ ਹੋਣੀ ਚਾਹੀਦੀ। ਸ਼ਹੀਦ ਤਾਂ ਸ਼ਹੀਦ ਹੁੰਦਾ ਹੈ। ਇਸ ਵਿੱਚ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ, ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਜੈ ਸਿੰਘ ਦੇ ਨਾਂਅ 'ਤੇ ਪਿੰਡ ਵਿੱਚ ਇੱਕ ਖੇਡ ਸਟੇਡਿਅਮ ਬਣੇਗਾ ਅਤੇ ਸਕੂਲ ਦਾ ਨਾਂਅ ਵੀ ਸ਼ਹੀਦ ਦੇ ਨਾਂਅ 'ਤੇ ਹੋਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ, ਕਿ ਸ਼ਹੀਦ ਦੀ ਭੈਣ ਦੀ ਬੀਏ ਦੀ ਪੜ੍ਹਾਈ ਕਰ ਰਹੀ ਹੈ ਜਦੋਂ ਉਨ੍ਹਾਂ ਦੀ ਪੜਾਈ ਪੂਰੀ ਹੋ ਜਾਵਾਂਗੇ ਤਾਂ ਅਸੀਂ ਉਸ ਨੂੰ ਸਰਕਾਰੀ ਨੌਕਰੀ ਦੇਵਾਂਗੇ। ਇਸ ਦੇ ਨਾਲ ਹੀ ਮੁੱਖਮੰਤਰੀ ਨੇ ਮੁੜ ਅਗਨੀਵੀਰ ਭਰਤੀ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਅਗਨੀਵੀਰ ਸਕੀਮ ਰਾਹੀ ਜਵਾਨਾਂ ਨੂੰ ਭਰਤੀ ਕਰਨ ਦੀ ਪ੍ਰਕਿਰਿਆ ਗਲਤ ਹੈ, ਕੇਂਦਰ ਨੂੰ ਇਸ ਭਰਤੀ ਨੂੰ ਬੰਦ ਕਰਨਾ ਚਾਹੀਦਾ ਹੈ ਅਤੇ ਪਹਿਲੇ ਵਾਲੇ ਤਰੀਕੇ ਨਾਲ ਭਰਤੀ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: Aman Arora News: ਸੰਗਰੂਰ ਦੀ ਜ਼ਿਲ੍ਹਾ ਅਦਾਲਤ ਨੇ ਅਮਨ ਅਰੋੜਾ ਦੀ ਸਜ਼ਾ ’ਤੇ ਲਗਾਈ ਰੋਕ