ਪੰਜਾਬ-ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
Trending Photos
ਚੰਡੀਗੜ: ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲ ਸਕੀ। ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਤਾਂ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਿੰਗਲਾ ਦਾ ਪੱਖ ਜਮਾਨਤ 'ਤੇ ਲੈਣ ਲਈ ਕਿਹਾ ਤਾਂ ਸਰਕਾਰ ਨੇ ਸਮਾਂ ਮੰਗਿਆ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦੀ ਸੁਣਵਾਈ 6 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।
ਵਿਜੇ ਸਿੰਗਲਾ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼
ਪੰਜਾਬ ਦੀ ਮੌਜੂਦਾ ਸਰਕਾਰ 'ਚ ਸਿਹਤ ਮੰਤਰੀ ਰਹਿ ਚੁੱਕੇ ਵਿਜੇ ਸਿੰਗਲਾ 'ਤੇ ਕਰੋੜਾਂ ਰੁਪਏ ਦੇ ਟੈਂਡਰਾਂ 'ਚ ਇਕ ਫੀਸਦੀ ਕਮਿਸ਼ਨ ਲੈਣ ਦੇ ਦੋਸ਼ 'ਚ ਐੱਫ.ਆਈ.ਆਰ. ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਦੋਂ ਤੋਂ ਉਹ ਹਿਰਾਸਤ ਵਿੱਚ ਹੈ। ਹਾਲ ਹੀ 'ਚ ਮੋਹਾਲੀ ਦੀ ਹੇਠਲੀ ਅਦਾਲਤ ਨੇ ਉਸ ਦੀ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਵਿਜੇ ਸਿੰਗਲਾ ਨੇ ਹੁਣ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਪੰਜਾਬ ਸਰਕਾਰ ਨੇ ਪਿਛਲੀ ਸੁਣਵਾਈ 'ਤੇ ਇਸ ਮਾਮਲੇ ਦੀ ਜਾਂਚ ਦੀ ਸਟੇਟਸ ਰਿਪੋਰਟ ਹਾਈਕੋਰਟ ਨੂੰ ਸੌਂਪੀ ਸੀ, ਹੁਣ ਹਾਈਕੋਰਟ ਇਸ 'ਤੇ 6 ਜੁਲਾਈ ਨੂੰ ਸੁਣਵਾਈ ਕਰੇਗਾ।
ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਪਟੀਸ਼ਨ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਦਰਜ ਐਫ. ਆਈ. ਆਰ. ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਵਿਜੀਲੈਂਸ ਬਿਊਰੋ ਨੇ 6 ਜੂਨ ਨੂੰ ਸੰਗਤ ਸਿੰਘ ਗਿਲਜੀਆਂ ਵਿਰੁੱਧ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫ. ਆਈ. ਆਰ. ਦਰਜ ਕੀਤੀ ਸੀ।
ਸੰਗਤ ਸਿੰਘ ਗਿਲਜੀਆਂ ਨੇ ਇਸ ਐਫ. ਆਈ. ਆਰ. ਨੂੰ ਰੱਦ ਕਰਨ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ ਨੇ 29 ਜੂਨ ਨੂੰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਫਿਲਹਾਲ ਛੁੱਟੀ ਹੋਣ ਕਾਰਨ ਸਿਰਫ਼ ਜ਼ਰੂਰੀ ਮਾਮਲਿਆਂ ਦੀ ਸੁਣਵਾਈ ਹੋ ਰਹੀ ਹੈ। ਅਦਾਲਤ ਨੇ ਕਿਹਾ ਸੀ ਕਿ ਇਸ ਮਾਮਲੇ ਵਿਚ ਤੁਰੰਤ ਸੁਣਵਾਈ ਦੀ ਲੋੜ ਨਹੀਂ ਹੈ।
WATCH LIVE TV