Punjab News: ਬਸਪਾ ਪੰਜਾਬ ਵੱਲੋਂ ਸੂਬਾ ਪੱਧਰੀ ਸੰਵਿਧਾਨ ਬਚਾਓ ਮਹਾਪੰਚਾਇਤ ਮਹਾਰੈਲੀ 9 ਅਕਤੂਬਰ ਨੂੰ ਬਸਪਾ ਦੇ ਬਾਨੀ ਸਾਹਿਬ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ਮੌਕੇ ਹੁਸ਼ਿਆਰਪਰ ਵਿੱਚ ਕੀਤੀ ਜਾਵੇਗੀ।
Trending Photos
Punjab News: ਪੰਜਾਬ ਵਿੱਚ ਗ਼ਰੀਬ ਸਿੱਖਾਂ ਦਾ ਰਾਜ ਬਸਪਾ ਲਿਆਵੇਗੀ। ਬਸਪਾ ਪੰਜਾਬ ਵੱਲੋਂ ਗਰੀਬਾਂ, ਦਲਿਤਾਂ ਤੇ ਪਿਛੜੇ ਵਰਗਾਂ ਦੀ ਲਾਮਬੰਦੀ ਲਈ ਸੂਬਾ ਪੱਧਰੀ ਸੰਵਿਧਾਨ ਬਚਾਓ ਮਹਾਪੰਚਾਇਤ ਮਹਾਰੈਲੀ 9 ਅਕਤੂਬਰ ਨੂੰ ਬਸਪਾ ਦੇ ਬਾਨੀ ਸਾਹਿਬ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ਮੌਕੇ ਹੁਸ਼ਿਆਰਪਰ ਵਿੱਚ ਕੀਤੀ ਜਾਵੇਗੀ। ਨੌਜਵਾਨ ਆਗੂ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ ਮੁੱਖ ਮਹਿਮਾਨ ਹੋਣਗੇ।
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਕਾਸ਼ ਆਨੰਦ ਜੀ ਨੇ ਪੂਰੇ ਦੇਸ਼ ਵਿੱਚ ਬਹੁਜਨ ਸਮਾਜ ਨੂੰ ਲਾਮਬੰਦ ਕਰਨ ਲਈ ਰੈਲੀਆਂ, ਕੇਡਰ ਕੈਂਪਾਂ ਤੇ ਪੈਦਲ ਯਾਤਰਾ ਦੀ ਅਨੰਤ ਲੜੀ ਨਾਲ ਬਸਪਾ ਕੇਡਰ ਵਿੱਚ ਜੋਸ਼ ਦਾ ਸੰਚਾਰ ਕੀਤਾ ਹੈ ਜੋ ਕਿ ਆਗਾਮੀ ਲੋਕ ਸਭਾ ਦੀਆਂ ਚੋਣਾਂ ਵਿੱਚ ਚੰਗੇ ਨਤੀਜੇ ਵਜੋਂ ਸਹਾਈ ਹੋਵੇਗਾ।
ਅੱਜ ਪਟਿਆਲਾ ਵਿੱਚ ਆਮ ਆਦਮੀ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦੇ ਆਈਸੀਯੂ ਦੇ ਉਦਘਾਟਨ ਲਈ 1560 ਸਰਕਾਰੀ ਬੱਸਾਂ ਦੀ ਦੁਰਵਰਤੋਂ ਤੇ ਸਰਕਾਰੀ ਕਰਮਚਾਰੀਆਂ ਦੀ ਡਿਊਟੀ ਬੱਸ ਇੰਚਾਰਜ ਵਜੋਂ ਲਗਾਉਣਾ ਸ੍ਰੀ ਅਰਵਿੰਦ ਕੇਜਰੀਵਾਲ ਦੇ ਬਦਲਾਓ ਦੇ ਜੁਮਲੇ ਉਤੇ ਕਲੰਕ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਕੀਤੇ ਬਦਲਾਓ ਦੇ ਵਾਅਦਿਆਂ ਦੀ ਫ਼ੂਕ ਨਿਕਲ ਚੁੱਕੀ ਹੈ।
ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਪੰਜਾਬੀਆਂ ਨੂੰ ਬਦਲਾਅ ਦੇ ਨਾਮ ਉਤੇ ਗੁੰਮਰਾਹ ਕਰਕੇ ਆਮ ਆਦਮੀ ਪਾਰਟੀ ਤੇ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਹੋਂਦ ਵਿੱਚ ਲਿਆਕੇ ਲੋਕਾਂ ਦੀਆਂ ਪਵਿੱਤਰ ਭਾਵਨਾਵਾਂ ਦਾ ਘਾਣ ਕੀਤਾ। ਬਾਬਾ ਸਾਹਿਬ ਅੰਬੇਡਕਰ ਦੀ ਫੋਟੋ ਤਾਂ ਲਗਾਈ ਪਰ ਬਾਬਾ ਸਾਹਿਬ ਅੰਬੇਡਕਰ ਦੇ ਸਮਾਜ ਨੂੰ ਸਰਕਾਰੀ ਨੀਤੀਆਂ ਵਿੱਚ ਕੁਚਲਿਆ ਜਾ ਰਿਹਾ ਹੈ। ਦਲਿਤ ਡਿਪਟੀ ਮੁੱਖ ਮੰਤਰੀ ਲਗਾਉਣ ਦਾ ਲਾਰਾ ਇਸੇ ਕੜੀ ਦਾ ਹਿੱਸਾ ਹੈ।
ਇਹ ਵੀ ਪੜ੍ਹੋ : Mahatma Gandhi Jayanti 2023: ਮਹਾਤਮਾ ਗਾਂਧੀ ਕਿਵੇਂ ਬਣੇ 'ਰਾਸ਼ਟਰਪਿਤਾ', ਜਾਣੋ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਪ੍ਰੇਰਨਾਦਾਇਕ ਗੱਲਾਂ
ਤਾਜ਼ਾ ਘਟਨਾ ਵਿੱਚ ਅਨੁਸੂਚਿਤ ਜਾਤੀਆਂ, ਪਿਛੜੀਆਂ ਸ਼੍ਰੇਣੀਆਂ ਤੇ ਧਾਰਮਿਕ ਘੱਟ-ਗਿਣਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਅਗਲੇ ਸੈਸ਼ਨ ਤੋਂ ਰੋਕ ਦੇਣ ਦਾ ਸੈਨੇਟ ਦਾ ਫੈਸਲਾ ਸਰਗੋਸ਼ੀਆਂ ਵਿੱਚ ਹੈ। ਯੂਨੀਵਰਸਿਟੀ ਨੇ ਪੰਜਾਬ ਸਰਕਾਰ ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਬਕਾਇਆ ਨਾ ਦੇਣ ਦਾ ਦੋਸ਼ ਲਗਾਇਆ ਹੈ।
ਇਹ ਵੀ ਪੜ੍ਹੋ : Gandhi Jayanti 2023: ਅੱਜ ਹੈ ਗਾਂਧੀ ਜਯੰਤੀ, PM ਨਰਿੰਦਰ ਮੋਦੀ ਨੇ ਰਾਜਘਾਟ ਪਹੁੰਚ ਕੇ ਬਾਪੂ ਨੂੰ ਦਿੱਤੀ ਸ਼ਰਧਾਂਜਲੀ