Patiala News: ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸੁਸਾਇਟੀਆਂ ਰਾਹੀਂ ਮੁਫ਼ਤ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਰੇ ਸਬੰਧਤਾਂ ਤੇ ਕਿਸਾਨਾਂ ਨੇ ਸਾਡੇ ਵਾਤਾਵਰਣ ਦੀ ਸੁਰੱਖਿਆ ਲਈ ਹੱਥ ਮਿਲਾਏ ਹੋਏ ਹਨ।
Trending Photos
Patiala News: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਿੰਡ ਦੌਣ ਕਲਾਂ ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ ਕਰਕੇ ਇੱਥੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਨ੍ਹਾਂ ਪਿੰਡਾਂ ਦੇ ਖੇਤਾਂ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾ ਰਹੀਆਂ ਮਸ਼ੀਨਾਂ ਸਰਫੇਸ ਸੀਡਰ, ਸੁਪਰ ਸੀਡਰ ਅਤੇ ਰੇਕ ਮਸ਼ੀਨਾਂ ਦੇਖੀਆਂ ਅਤੇ ਇਨ੍ਹਾਂ ਨਾਲ ਪਰਾਲੀ ਸੰਭਾਲਣ ਲਈ ਕਿਸਾਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ‘ਚ 7000 ਮਸ਼ੀਨਾਂ ਪੂਰੀ ਸਮਰੱਥਾ ਨਾਲ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੀ ਸੇਵਾ ‘ਚ ਲੱਗੀਆਂ ਹੋਈਆਂ ਹਨ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਰੇ ਇਕਜੁੱਟ ਹੋ ਕੇ ਪਟਿਆਲਾ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਅੱਗੇ ਆਉਣ।ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਇਨਸੀਟੂ ਮੈਨੇਜਮੈਂਟ ਤਹਿਤ 175 ਬੇਲਰ, 4100 ਸੁਪਰ ਸੀਡਰ, 425 ਹੈਪੀ ਸੀਡਰ, 400 ਮਲਚਰ ਅਤੇ ਇਸੇ ਤਰ੍ਹਾਂ ਐਕਸ ਸੀਟੂ ਮੈਨੇਜਮੈਂਟ ਦੀਆਂ ਬੇਲਰ, ਰੇਕਰ ਆਦਿ ਸਮੇਤ ਕੁੱਲ 7000 ਮਸ਼ੀਨਾਂ ਕਿਸਾਨਾਂ ਲਈ ਉਪਲਬਧ ਹਨ। ਉਨ੍ਹਾਂ ਕਿਹਾ ਕਿ ਸਾਰੀ ਸੀਆਰਐਮ ਮਸ਼ੀਨਰੀ ਇੱਕ ਮੰਚ ਉਤੇ ਆਕੇ ਪਰਾਲੀ ਪ੍ਰਬੰਧਨ ਦਾ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸੁਸਾਇਟੀਆਂ ਰਾਹੀਂ ਮੁਫ਼ਤ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਰੇ ਸਬੰਧਤਾਂ ਤੇ ਕਿਸਾਨਾਂ ਨੇ ਸਾਡੇ ਵਾਤਾਵਰਣ ਦੀ ਸੁਰੱਖਿਆ ਲਈ ਹੱਥ ਮਿਲਾਏ ਹੋਏ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਪਟਿਆਲੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੀ ਬੇਨਤੀ ਕੀ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਖੇਤੀਬਾੜੀ ਅਧਿਕਾਰੀ ਰਵਿੰਦਰ ਪਾਲ ਸਿੰਘ ਚੱਠਾ ਤੇ ਦੌਣ ਕਲਾਂ ਸਹਿਕਾਰੀ ਸਭਾ ਦੇ ਸਕੱਤਰ ਦਰਸ਼ਨ ਸਿੰਘ ਤੇ ਕਿਸਾਨ ਵੀ ਮੌਜੂਦ ਸਨ।
ਇਹ ਵੀ ਪੜ੍ਹੋ: Fazilka News: ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਬਣੀਆਂ ਪਿੰਡ ਸੁਰੱਖਿਆ ਕਮੇਟੀਆਂ, ਮੈਂਬਰਾਂ ਨਾਲ ਰਾਜਭਵਨ ਤੋਂ ਹੋਵੇਗਾ ਸਿੱਧਾ ਸੰਪਰਕ