Gurmeet Ram Rahim: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਅਜੇ ਕੋਈ ਰਾਹਤ ਨਹੀਂ ਮਿਲੀ ਹੈ।
Trending Photos
Gurmeet Ram Rahim: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਅਜੇ ਕੋਈ ਰਾਹਤ ਨਹੀਂ ਮਿਲੀ ਹੈ। ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਵਿੱਚ ਤਿੰਨ ਮਾਮਲਿਆਂ ਵਿੱਚ ਰਾਮ ਰਹੀਮ ਖਿਲਾਫ਼ ਹੇਠੀ ਅਦਾਲਤ ਵਿੱਚ ਚੱਲ ਰਿਹਾ ਟਰਾਇਲ ਜਾਰੀ ਰਹੇਗਾ। ਪੰਜਾਬ ਹਰਿਆਣਾ ਹਾਈ ਕੋਰਟ ਦੇ ਆਦੇਸ਼ ਖਿਲਾਫ਼ ਪੰਜਾਬ ਸਰਕਾਰ ਦੀ ਅਰਜ਼ੀ ਉਤੇ ਸੁਣਵਾਈ 18 ਮਾਰਚ ਲਈ ਟਾਲ ਦਿੱਤੀ ਗਈ ਹੈ।
ਇਸ ਦਰਮਿਆਨ ਹਾਈ ਕੋਰਟ ਦੇ ਆਦੇਸ਼ ਉਤੇ ਸੁਪਰੀਮ ਕੋਰਟ ਵੱਲੋਂ ਲਗਾਈ ਰੋਕ ਦਾ ਆਦੇਸ਼ ਜਾਰੀ ਰਹੇਗਾ। ਪਿਛਲੇ ਸਾਲ ਮਾਰਚ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਵਿੱਚ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ਉਤੇ ਰੋਕ ਲਗਾ ਦਿੱਤੀ ਸੀ।
ਇਸ ਆਦੇਸ਼ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਪਿਛਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਆਦੇਸ਼ ਉਤੇ ਰੋਕ ਲਗਾ ਦਿੱਤੀ ਅਤੇ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਸੀ। ਅੱਜ ਪੰਜਾਬ ਸਰਕਾਰ ਵੱਲੋਂ ਰਾਮ ਰਹੀਮ ਦੇ ਹਲਫਨਾਮੇ ਉਤੇ ਆਪਣਾ ਜਵਾਬ ਦਾਖ਼ਲ ਕਰਨ ਲਈ 3 ਹਫਤੇ ਦਾ ਸਮਾਂ ਦਿੱਤੇ ਜਾਣ ਦੀ ਮੰਗ ਕੀਤੀ ਗਈ। ਅਦਾਲਤ ਨੇ ਸਮਾਂ ਦਿੰਦੇ ਹੋਏ 18 ਮਾਰਚ ਲਈ ਸੁਣਵਾਈ ਟਾਲ ਦਿੱਤੀ ਹੈ।
ਕਾਬਿਲੇਗੌਰ ਹੈ ਕਿ 29 ਜਨਵਰੀ ਨੂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁੜ ਪੈਰੋਲ ਮਿਲ ਗਈ ਸੀ। ਗੁਰਮੀਤ ਰਾਮ ਰਹੀਮ ਸਿੰਘ 2017 ਤੋਂ ਬਾਅਦ ਪਹਿਲੀ ਵਾਰ ਸਿਰਸਾ ਡੇਰੇ ਪਹੁੰਚੇ ਸਨ। ਦੱਸ ਦੇਈਏ ਕਿ ਰਾਮ ਰਹੀਮ ਨੂੰ 30 ਦਿਨ ਲਈ ਪੈਰੋਲ ਮਿਲੀ ਸੀ। ਡੇਰਾ ਮੁਖੀ 10 ਦਿਨ ਡੇਰਾ ਸਿਰਸਾ ਵਿੱਚ ਰਹਿਣਗੇ ਅਤੇ ਬਾਕੀ ਦਿਨ ਬਾਗਪਤ ਵਿੱਚ ਸਮਾਂ ਬਤੀਤ ਕਰਨਗੇ।
ਇਹ ਵੀ ਪੜ੍ਹੋ : Punjab Education News: ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ 44 ਫ਼ੀਸਦੀ ਅਸਾਮੀਆਂ ਖ਼ਾਲੀ
ਡੇਰਾ ਸਿਰਸਾ ਪਹੁੰਚਦੇ ਹੀ ਰਾਮ ਰਹੀਮ ਨੇ ਪ੍ਰੇਮੀਆਂ ਨੂੰ ਸੰਦੇਸ਼ ਦਿੱਤਾ ਹੈ। ਉਸ ਨੇ ਆਪਣੇ ਸੰਦੇਸ਼ ਵਿਚ ਆਖਿਆ ਸੀ ਕਿ ਸੰਗਤ ਡੇਰੇ ਵਿਚ ਨਾ ਆਏ। ਆਪਣੇ ਘਰ ਵਿਚ ਰਹਿਣ। ਜਿਵੇਂ ਸੇਵਾਦਾਰ ਤੁਹਾਨੂੰ ਕਹਿਣਗੇ, ਉਸ ਮੁਤਾਬਕ ਅਮਲ ਕਰੋ।
ਇਹ ਵੀ ਪੜ੍ਹੋ : ISRO Mission Setback: ਇਸਰੋ ਦੇ 100ਵੇਂ ਰਾਕੇਟ ਮਿਸ਼ਨ ਨੂੰ ਲੈ ਕੇ ਆਈ ਬੁਰੀ ਖ਼ਬਰ; ਕਾਰਗਿਲ ਯੁੱਧ ਨਾਲ ਜੁੜਿਆ ਮਾਮਲਾ