Beadbi Mamla News: ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਮਿਲੀ ਜ਼ਮਾਨਤ
Advertisement
Article Detail0/zeephh/zeephh2185934

Beadbi Mamla News: ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਮਿਲੀ ਜ਼ਮਾਨਤ

 ਬੇਅਦਬੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਪੰਜਾਬ ਪੁਲਿਸ ਵੱਲੋਂ ਗਠਿਤ ਐਸਆਈਟੀ ਨੇ ਇਸ ਸਾਲ ਫਰਵਰੀ ਵਿੱਚ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਫਰੀਦਕੋਟ ਅਦਾਲਤ ਨੇ ਤਿੰਨ ਵੱਖ-ਵੱਖ ਕੇਸਾ

Beadbi Mamla News: ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਮਿਲੀ ਜ਼ਮਾਨਤ

Beadbi Mamla News(Poviet Kaur): ਬੇਅਦਬੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਪੰਜਾਬ ਪੁਲਿਸ ਵੱਲੋਂ ਗਠਿਤ ਐਸਆਈਟੀ ਨੇ ਇਸ ਸਾਲ ਫਰਵਰੀ ਵਿੱਚ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਫਰੀਦਕੋਟ ਅਦਾਲਤ ਨੇ ਤਿੰਨ ਵੱਖ-ਵੱਖ ਕੇਸਾਂ ਵਿੱਚ ਭਗੌੜਾ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੂੰ ਐਸ.ਆਈ.ਟੀ ਨੇ ਕਾਬੂ ਕੀਤਾ ਸੀ।

 ਡੇਰਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਮੁੱਖ ਸਾਜ਼ਿਸ਼ਕਰਤਾ- ਕਲੇਰ

ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਮੁਖੀ ਪ੍ਰਦੀਪ ਕਲੇਰ ਨੇ ਚੰਡੀਗੜ੍ਹ ਦੀ ਅਦਾਲਤ ਵਿਚ ਬਿਆਨ ਦਰਜ ਕਰਵਾਏ ਹਨ ਜਿਸ ਵਿਚ ਬੇਅਦਬੀ ਦੀਆਂ ਘਟਨਾਵਾਂ ਲਈ ਡੇਰਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਨੂੰ ਮੁੱਖ ਸਾਜ਼ਿਸ਼ਘਾੜਾ ਦੱਸਿਆ ਗਿਆ ਹੈ। ਦੱਸਣਾ ਬਣਦਾ ਹੈ ਕਿ ਵਿਸ਼ੇਸ਼ ਜਾਂਚ ਟੀਮ ਤੇ ਫਰੀਦਕੋਟ ਪੁਲੀਸ ਨੇ ਪ੍ਰਦੀਪ ਕਲੇਰ ਨੂੰ ਕੁਝ ਸਮਾਂ ਪਹਿਲਾਂ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਪ੍ਰਦੀਪ ਕਲੇਰ ਨੇ ਬਿਆਨਾਂ ਵਿਚ ਦੱਸਿਆ ਕਿ ਉਹ ਭਗੌੜਾ ਨਹੀਂ ਸੀ ਤੇ ਡੇਰੇ ਵਿਚ ਹੀ ਮੌਜੂਦ ਸੀ। ਉਸ ਨੂੰ 2014 ਵਿਚ ਡੇਰੇ ਦੇ ਸਿਆਸੀ ਵਿੰਗ ਦਾ ਮੁਖੀ ਥਾਪਿਆ ਗਿਆ ਸੀ ਤੇ ਮਾਰਚ-ਅਪਰੈਲ 2015 ਵਿਚ ਉਕਤ ਦੋਵਾਂ ਨੇ ਬੁਰਜ ਜਵਾਹਰ ਸਿੰਘ ਵਾਲਾ ਵਿਚ ਸਿੱਖ ਪ੍ਰਚਾਰਕ ਬਾਰੇ ਡੇਰਾ ਪੈਰੋਕਾਰਾਂ ਲਈ ਨਿਰਦੇਸ਼ ਜਾਰੀ ਕੀਤੇ ਸਨ।

ਬੇਅਦਬੀ ਮਾਮਲੇ 'ਚ ਅਹਿਮ ਮੁਲਜ਼ਮ ਸੀ ਕਲੇਰ

2015 ਵਿੱਚ ਫਰੋਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਜਿੰਨਾ ਅਹਿਮ ਮੁਲਜ਼ਮਾਂ ਦਾ ਨਾਮ ਦਰਜ ਹੈ ਉਹਨਾਂ ਵਿੱਚ ਪ੍ਰਦੀਪ ਕਲੇਰ ਅਹਿਮ ਹੈ। ਪ੍ਰਦੀਪ ਕਲੇਰ ਪਿਛਲੇ ਲੰਮੇ ਸਮੇਂ ਤੋਂ ਭਗੋੜਾ ਚੱਲ ਰਿਹਾ ਸੀ ਅਤੇ ਕਈ ਮਾਮਲਿਆਂ ਵਿੱਚ ਪ੍ਰਦੀਪ ਕਲੇਰ ਵਿਰੁੱਧ FIR ਨੰਬਰ 63, FIR ਨੰਬਰ 117 ਅਤੇ FIR ਨੰਬਰ 128 ਦਰਜ ਸੀ। ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਅਯੁੱਧਿਆ ਵਿਖੇ ਸ਼੍ਰੀ ਰਾਮ ਮੰਦਰ ਵਿੱਚ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ 'ਚ ਸ਼ਾਮਲ ਹੋਏ ਪਰ੍ਦੀਪ ਕਲੇਰ ਦੀਆਂ ਫੋਟੋਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ।ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸੇਂਧ ਲਗਾ ਕੇ ਟੀਮਾਂ ਵੰਡੀਆਂ ਅਤੇ ਇਸ ਦੀ ਗਿਰਫਤਾਰੀ ਨੂੰ ਕਾਮਯਾਬ ਬਣਾਇਆ।

 

Trending news