Hola Mohalla 2025: ਵਿਸ਼ਵ ਪ੍ਰਸਿੱਧ ਹੋਲਾ ਮਹੱਲਾ ਇਸ ਵਾਰ ਕੀਰਤਪੁਰ ਸਾਹਿਬ ਵਿਚ 10 ਤੋਂ 12 ਮਾਰਚ ਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋਂ 15 ਮਾਰਚ ਤੱਕ ਮਨਾਇਆ ਜਾਵੇਗਾ । ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਬੜੇ ਵੱਡੇ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
Trending Photos
Hola Mohalla 2025(ਬਿਮਲ ਕੁਮਾਰ): ਹੋਲਾ ਮਹੱਲਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਸੁਰੱਖਿਆ ਦੇ ਮੱਦੇ ਨਜ਼ਰ ਅੱਜ ਡੀਆਈਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਅਤੇ ਪੁਲਿਸ ਦੇ ਆਲਾ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਜਾਣਕਾਰੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਜਿੱਥੇ ਸੀਸੀਟੀਵੀ ਕੈਮਰੇ ਬੜੇ ਵੱਡੇ ਪੱਧਰ ਤੇ ਲਗਾਏ ਜਾ ਰਹੇ ਹਨ ਟਰੈਫਿਕ ਦੀ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ ਇਸ ਲਈ ਉਚੇਚੇ ਪ੍ਰਬੰਧ ਕੀਤੇ ਜਾ ਰਹੇ ਹਨ। ਹੋਲਾ ਮਹੱਲਾ ਦੇ ਲਈ 4000 ਦੇ ਕਰੀਬ ਪੁਲਿਸ ਮੁਲਾਜ਼ਮ ਅਤੇ 50 ਦੇ ਕਰੀਬ ਗਜ਼ਟਿਡ ਅਫਸਰ ਆਪਣੀਆਂ ਸੇਵਾਵਾਂ ਦੇਣਗੇ।
ਵਿਸ਼ਵ ਪ੍ਰਸਿੱਧ ਹੋਲਾ ਮਹੱਲਾ ਇਸ ਵਾਰ ਕੀਰਤਪੁਰ ਸਾਹਿਬ ਵਿਚ 10 ਤੋਂ 12 ਮਾਰਚ ਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋਂ 15 ਮਾਰਚ ਤੱਕ ਮਨਾਇਆ ਜਾਵੇਗਾ । ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਬੜੇ ਵੱਡੇ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਇਸੀ ਸੰਬੰਧ ਦੇ ਵਿੱਚ ਡੀਆਈਜੀ ਰੂਪਨਗਰ ਰੇਂਜ ਅੱਜ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੇ ਜਿੱਥੇ ਉਹਨਾਂ ਨਾਲ ਐਸਐਸਪੀ ਰੂਪਨਗਰ ਅਤੇ ਹੋਰ ਆਲਾ ਅਧਿਕਾਰੀ ਮੌਜੂਦ ਸਨ।
ਹੋਲਾ ਮਹੱਲਾ ਨੂੰ ਦੇਖਦੇ ਹੋਏ ਉਹਨਾਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਸੁਰੱਖਿਆ ਦੀ ਦ੍ਰਿਸ਼ਟੀ ਤੋਂ 31 ਥਾਵਾਂ ਤੇ 122 ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ । 11 ਸਬ ਪੁਲਿਸ ਕੰਟਰੋਲ ਰੂਮ ਬਣਾਏ ਜਾ ਰਹੇ ਹਨ ਜਿੱਥੇ ਹਰ ਜਾਣਕਾਰੀ ਉਪਲਬਧ ਹੋਵੇਗੀ। ਚੱਪੇ ਚੱਪੇ ਤੇ ਨਜ਼ਰ ਰੱਖੀ ਜਾਵੇਗੀ।
ਟਰੈਫਿਕ ਦੀ ਸਮੱਸਿਆ ਨੂੰ ਦੇਖਦੇ ਹੋਏ ਤਿੰਨ ਆਰਜੀ ਬੱਸ ਸਟੈਂਡ ਵੀ ਬਣਾਏ ਜਾ ਰਹੇ ਹਨ ਜਿੱਥੋਂ ਕਿ ਸ਼ਟਲ ਬੱਸਾਂ ਚਲਾਈਆਂ ਜਾਣਗੀਆਂ। ਇਸ ਦੇ ਨਾਲ ਹੀ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਲਈ ਕਈ ਰਸਤੇ ਡਾਈਵਰਟ ਵੀ ਕੀਤੇ ਗਏ ਹਨ । ਦੂਸਰੇ ਪਾਸੇ ਹੁੱਲੜਬਾਜ਼ਾਂ ਤੇ ਵੀ ਨਜ਼ਰ ਰੱਖੀ ਜਾਏਗੀ ਜੋ ਵੀ ਹੁੱਲੜਬਾਜ ਹੁੱਲੜਬਾਜੀ ਕਰਦਾ ਪਾਇਆ ਗਿਆ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।