Amritsar News: ਨੈਸ਼ਨਲ ਹਾਈਵੇਂ ਵਿੱਚ ਹੋਈਆਂ ਗੜਬੜੀਆਂ ਅਤੇ ਕਿਸਾਨਾਂ ਦੀ ਅਕਵਾਇਰ ਕੀਤੀ ਜਮੀਨ ਦਾ ਮੁਆਵਜਾ ਨਾ ਮਿਲਣ ਦੇ ਚੱਲਦੇ ਅੱਜ ਪ੍ਰਸ਼ਾਸ਼ਨ ਵੱਲੋਂ ਉਹਨਾਂ ਨਾਲ ਮੀਟਿੰਗ ਕੀਤੀ ਗਈ ਹੈ।
Trending Photos
Amritsar News (ਭਰਤ ਸ਼ਰਮਾ): ਅੰਮ੍ਰਿਤਸਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ 28 ਫਰਵਰੀ ਨੂੰ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਪਹਿਲਾਂ ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨ ਆਗੂ ਪਲਵਿੰਦਰ ਸਿੰਘ ਮਾਹਲ ਸਮੇਤ ਹੋਰਨਾ ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ ਦੀ ਏ. ਡੀ. ਸੀ ਸਮੇਤ ਹੋਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਨੈਸ਼ਨਲ ਹਾਈਵੇ ਵਿੱਚ ਹੋਈਆਂ ਗੜਬੜੀਆਂ ਅਤੇ ਕਿਸਾਨਾਂ ਦੀ ਅਕਵਾਈਰ ਕੀਤੀ ਜਮੀਨ ਦਾ ਮੁਆਵਜ਼ਾ ਨਾਮ ਮਿਲਣ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਕਿਸਾਨ ਆਗੂ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ ਹਨ। ਜਿਨ੍ਹਾਂ ਵਿੱਚ ਨੈਸ਼ਨਲ ਹਾਈਵੇਂ ਵਿੱਚ ਹੋਈਆਂ ਗੜਬੜੀਆਂ ਅਤੇ ਕਿਸਾਨਾਂ ਦੀ ਅਕਵਾਇਰ ਕੀਤੀ ਜਮੀਨ ਦਾ ਮੁਆਵਜਾ ਨਾ ਮਿਲਣ ਦੇ ਚੱਲਦੇ ਅੱਜ ਪ੍ਰਸ਼ਾਸ਼ਨ ਵੱਲੋਂ ਉਹਨਾਂ ਨਾਲ ਮੀਟਿੰਗ ਕੀਤੀ ਗਈ ਹੈ। ਜਿਸ ਨੂੰ ਲੈਕੇ ਵਿਸ਼ਵਾਸ ਦਵਾਇਆ ਹੈ ਕਿ ਉਹਨਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ, ਉਹਨਾਂ ਕਿਹਾ ਕਿ ਆਉਣ ਵਾਲੀ 3 ਮਾਰਚ ਨੂੰ ਦੁਬਾਰਾ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਵਿਚਾਰ ਚਰਚਾ ਕੀਤੀ ਜਾਵੇਗੀ, ਉਹਨਾਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਆਉਣ ਵਾਲੀ 10 ਮਾਰਚ ਨੂੰ ਰੇਲ ਦਾ ਚੱਕਾ ਜਾਮ ਕੀਤਾ ਜਾਵੇਗਾ।
ਇਸ ਮੌਕੇ ਏਡੀਸੀ ਜਰਨਲ ਜੋਤੀ ਬਾਲਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਜ਼ਿਲਾ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀਆਂ ਦੇ ਨਾਲ ਇੱਕ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਉਹਨਾਂ ਦੀਆਂ ਮੰਗਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਹੈ ਉਹਨਾਂ ਕਿਹਾ ਕਿ ਆਉਣ ਵਾਲੇ ਇੱਕ ਮਾਰਚ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਦੁਬਾਰਾ ਮੀਟਿੰਗ ਕੀਤੀ ਜਾਵੇਗੀ। ਉਨ੍ਹਾ ਕਿਹਾ ਡਿਪਟੀ ਕਮਿਸ਼ਨਰ ਜਰੂਰੀ ਜੇ ਵੇ ਕਰਕੇ ਚੰਡੀਗੜ੍ਹ ਹਨ ਜਿਸ ਦੇ ਚਲਦੇ ਸੋਮਵਾਰ ਤੱਕ ਉਹ ਪਹੁੰਚ ਜਾਣਗੇ। ਜਿਸ ਤੋਂ ਬਾਅਦ ਕਿਸਾਨ ਆਗੂਆਂ ਦੀ ਮੀਟਿੰਗ ਉਹਨਾਂ ਦੇ ਨਾਲ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਅੱਜ ਪ੍ਰਸ਼ਾਸਨਿਕ ਅਧਿਕਾਰੀ ਪੁਲਿਸ ਅਧਿਕਾਰੀ ਸਾਰੇ ਇੱਥੇ ਮੌਜੂਦ ਸਨ ਉਹਨਾਂ ਦੇ ਵਿੱਚ ਬੈਠ ਕੇ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ ਸੀ।