ਪਤੀ ਦੇ ਨਜਾਇਜ਼ ਸੰਬੰਧਾਂ ਤੋਂ ਪਰੇਸ਼ਾਨ ਪਤਨੀ ਨੇ ਜ਼ਹਿਰ ਖਾ ਕੇ ਕੀਤੀ ਆਤਮ ਹੱਤਿਆ
Advertisement
Article Detail0/zeephh/zeephh2642267

ਪਤੀ ਦੇ ਨਜਾਇਜ਼ ਸੰਬੰਧਾਂ ਤੋਂ ਪਰੇਸ਼ਾਨ ਪਤਨੀ ਨੇ ਜ਼ਹਿਰ ਖਾ ਕੇ ਕੀਤੀ ਆਤਮ ਹੱਤਿਆ

Mansa News: ਪਿੰਡ ਠੂਠਿਆਂਵਾਲੀ ਵਿਖੇ ਵਿਆਹੀ ਸੁਖਪ੍ਰੀਤ ਕੌਰ ਨੇ ਸੋਮਵਾਰ ਦੀ ਸ਼ਾਮ ਘਰ ਵਿਚ ਹੀ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਉਸ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਤੀ ਅਤੇ ਸਹੁਰਾ ਪਰਿਵਾਰ ਉਸ ਦੀ ਕੁੱਟਮਾਰ ਕਰ ਰਹੇ ਹਨ। ਜਿਸ ਨੂੰ ਲੈ ਕੇ ਉਹ ਪ੍ਰੇਸ਼ਾਨ ਹੈ। ਪਤੀ ਦੇ ਕਿਸੇ ਹੋਰ ਔਰਤ ਨਾਲ ਸਬੰਧ ਹਨ। ਜਿਸ ਕਰਕੇ ਘਰ ਵਿਚ ਕਲੇਸ਼ ਰਹਿੰਦਾ ਹੈ।

ਪਤੀ ਦੇ ਨਜਾਇਜ਼ ਸੰਬੰਧਾਂ ਤੋਂ ਪਰੇਸ਼ਾਨ ਪਤਨੀ ਨੇ ਜ਼ਹਿਰ ਖਾ ਕੇ ਕੀਤੀ ਆਤਮ ਹੱਤਿਆ

Mansa News(ਕੁਲਦੀਪ ਧਾਲੀਵਾਲ): ਪਿੰਡ ਠੂਠਿਆਂਵਾਲੀ ਦੀ ਇਕ ਵਿਆਹੁਤਾ ਨੇ ਆਪਣੇ ਪਤੀ ਦੇ ਨਜਾਇਜ਼ ਸਬੰਧਾਂ ਅਤੇ ਕੁੱਟਮਾਰ ਤੋਂ ਦੁਖੀ ਹੋ ਕੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਸੋਮਵਾਰ ਸ਼ਾਮ ਦੀ ਹੈ। ਮੰਗਲਵਾਰ ਨੂੰ ਮ੍ਰਿਤਕਾ ਦਾ ਅੰਤਿਮ ਸਸਕਾਰ ਕਰਨ ਤੋਂ ਬਾਅਦ ਠੂਠਿਆਂਵਾਲੀ ਪੁਲਿਸ ਚੌਂਕੀ ਨੇ ਮ੍ਰਿਤਕਾ ਦੇ ਪਤੀ ਅਤੇ 2 ਔਰਤਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ ਪਰ ਅਜੇ ਕੋਈ ਵੀ ਗ੍ਰਿਫਤਾਰੀ ਨਹੀਂ ਹੋਈ। 

ਪਿੰਡ ਠੂਠਿਆਂਵਾਲੀ ਵਿਖੇ ਵਿਆਹੀ ਸੁਖਪ੍ਰੀਤ ਕੌਰ ਨੇ ਸੋਮਵਾਰ ਦੀ ਸ਼ਾਮ ਘਰ ਵਿਚ ਹੀ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਉਸ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਤੀ ਅਤੇ ਸਹੁਰਾ ਪਰਿਵਾਰ ਉਸ ਦੀ ਕੁੱਟਮਾਰ ਕਰ ਰਹੇ ਹਨ। ਜਿਸ ਨੂੰ ਲੈ ਕੇ ਉਹ ਪ੍ਰੇਸ਼ਾਨ ਹੈ। ਪਤੀ ਦੇ ਕਿਸੇ ਹੋਰ ਔਰਤ ਨਾਲ ਸਬੰਧ ਹਨ। ਜਿਸ ਕਰਕੇ ਘਰ ਵਿਚ ਕਲੇਸ਼ ਰਹਿੰਦਾ ਹੈ।

ਇਹ ਵੀ ਪੜ੍ਹੋ: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

 

ਸੁਖਪ੍ਰੀਤ ਕੌਰ ਦੀ ਮੌਤ ਹੋ ਜਾਣ ਤੋਂ ਬਾਅਦ ਉਸ ਦੇ ਭਰਾ ਬਾਦਲ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਮਨਪ੍ਰੀਤ ਸਿੰਘ ਦੇ ਕਿਸੇ ਹੋਰ ਔਰਤ ਨਾਲ ਸਬੰਧ ਸਨ। ਜਿਸ ਕਰਕੇ ਉਸ ਦੀ ਭੈਣ ਦੀ ਨਜਾਇਜ਼ ਕੁੱਟਮਾਰ ਕੀਤੀ ਜਾਂਦੀ ਸੀ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮੰਗਲਵਾਰ ਦੀ ਦੁਪਹਿਰ ਉਸ ਦਾ ਪਿੰਡ ਖੜਕਸਿੰਘ ਵਾਲਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਠੂਠਿਆਂਵਾਲੀ ਪੁਲਿਸ ਚੌਂਕੀ ਨੇ ਮ੍ਰਿਤਕਾ ਸੁਖਪ੍ਰੀਤ ਕੌਰ ਦੇ ਭਰਾ ਬਾਦਲ ਸਿੰਘ ਦੇ ਬਿਆਨਾਂ ਤੇ ਪਤੀ ਮਨਪ੍ਰੀਤ ਸਿੰਘ, ਨਣਦ ਉਗਰ ਕੌਰ ਅਤੇ ਇਕ ਹੋਰ ਔਰਤ ਪਾਲੀ ਕੌਰ ਵਾਸੀ ਤੁੰਗਵਾਲੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕਾ 5 ਅਤੇ 7 ਸਾਲ ਦੀਆਂ ਦੋ ਧੀਆਂ ਦੀ ਮਾਂ ਸੀ।

ਇਹ ਵੀ ਪੜ੍ਹੋ: Patiala News: ਅਦਾਲਤ ਵਿੱਚ ਜੱਜ ਸਾਹਮਣੇ ਸ਼੍ਰੀ ਸਾਹਿਬ ਲਹਿਰਾਉਣ ਦੇ ਮਾਮਲੇ ਵਿੱਚ ਸੁਰੱਖਿਆ ਮੁਲਾਜ਼ਮ ਮੁਅੱਤਲ 

Trending news