EC ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ਮਾਰਿਆ, CM ਭਗਵੰਤ ਮਾਨ ਦਾ ਬਿਆਨ ਆਇਆ ਸਹਾਮਣੇ
Advertisement
Article Detail0/zeephh/zeephh2623979

EC ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ਮਾਰਿਆ, CM ਭਗਵੰਤ ਮਾਨ ਦਾ ਬਿਆਨ ਆਇਆ ਸਹਾਮਣੇ

CM Bhagwant Mann: ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੇ ਵਿਚਾਲੇ, ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ (EC) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ਮਾਰਿਆ। ਈਸੀ ਟੀਮ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੀ ਤਲਾਸ਼ੀ ਲੈ ਰਹੀ ਹੈ। ਉਨ੍ਹਾਂ ਦੇ ਨਾਲ ਦਿੱਲੀ ਪੁਲਿਸ ਵੀ ਹੈ।

 

EC ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ਮਾਰਿਆ, CM ਭਗਵੰਤ ਮਾਨ ਦਾ ਬਿਆਨ ਆਇਆ ਸਹਾਮਣੇ

CM Bhagwant Mann: ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੇ ਵਿਚਾਲੇ, ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ (EC) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ਮਾਰਨ ਲਈ ਪਹੁੰਚੀ ਹੈ। ਉਨ੍ਹਾਂ ਦੇ ਨਾਲ ਦਿੱਲੀ ਪੁਲਿਸ ਵੀ ਹੈ।

ਕਾਬਲੇਗੌਰ ਹੈ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ। ਇਸ ਸਿਲਸਿਲੇ ਵਿੱਚ, ਉਹ ਦਿੱਲੀ ਵਿੱਚ ਜਨਤਕ ਮੀਟਿੰਗਾਂ ਅਤੇ ਰੈਲੀਆਂ ਕਰ ਰਹੇ ਹਨ। ਸੀਐਮ ਮਾਨ ਵੀਰਵਾਰ ਨੂੰ ਸੀਐਮ ਆਤਿਸ਼ੀ ਦੇ ਨਾਲ ਅੰਮ੍ਰਿਤਪੁਰੀ ਗੜ੍ਹੀ ਪਹੁੰਚੇ ਅਤੇ ਉੱਥੇ ਇੱਕ ਰੈਲੀ ਕਰ ਰਹੇ ਹਨ। ਇਸ ਰੈਲੀ ਦੇ ਵਿਚਕਾਰ, ਭਗਵੰਤ ਮਾਨ ਨੂੰ ਇੱਕ ਫੋਨ ਆਇਆ।

ਚੋਣ ਕਮਿਸ਼ਨ ਦੀ ਟੀਮ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਥਾਂ ʼਤੇ ਪੈਸੇ ਵੰਡਣ ਦੀ ਜਾਣਕਾਰੀ ਮਿਲੀ ਅਤੇ ਇਸੇ ਲਈ ਉਹ ਇੱਥੇ ਪਹੁੰਚੇ ਹਨ। ਰਿਟਰਨਿੰਗ ਅਫ਼ਸਰ ਓਪੀ ਪਾਂਡੇ ਨੇ ਦੱਸਿਆ, "ਸਾਨੂੰ ਪੈਸੇ ਵੰਡਣ ਦੀ ਸ਼ਿਕਾਇਤ ਮਿਲੀ ਸੀ। ਸਾਨੂੰ ਅਜਿਹੀ ਸ਼ਿਕਾਇਤ ʼਤੇ 100 ਮਿੰਟਾਂ ਅੰਦਰ ਕਾਰਵਾਈ ਕਰਨੀ ਪੈਂਦੀ ਹੈ।" "ਪਰ ਸਾਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਸੀਂ ਇਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਸਾਨੂੰ ਕੈਮਰੇ ਦੇ ਨਾਲ ਅੰਦਰ ਜਾ ਲੈਣ ਦਿਓ। ਪੈਸੇ ਵੰਡਣ ਦੀ ਸ਼ਿਕਾਇਤ ਚੋਣ ਕਮਿਸ਼ਨ ਦੀ ਐਪ ਸੀਵਿਜਿਲ (cVIGIL)ʼਤੇ ਮਿਲੀ ਸੀ।" ਇਹ ਖ਼ਬਰ ਲਿਖੇ ਜਾਣ ਤੱਕ ਚੋਣ ਕਮਿਸ਼ਨ ਦੀ ਟੀਮ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਮਿਲੀ ਸੀ।

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਪਹੁੰਚੀ ਈਸੀ ਦੀ ਟੀਮ ਤੋਂ ਬਾਅਦ ਸੀਐੱਮ ਮਾਨ ਨੇ ਐਕਸ ਉੱਤੇ ਪੋਸਟ ਕਰਦਿਆਂ ਲਿਖਿਆ...ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿੱਲੀ 'ਚ ਬੀਜੇਪੀ ਵਾਲੇ ਸ਼ਰ੍ਹੇਆਮ ਪੈਸੇ ਵੰਡ ਰਹੇ ਨੇ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁੱਝ ਵੀ ਨਹੀਂ ਦਿਖ ਰਿਹਾ। ਇਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਇੱਕ ਤਰੀਕੇ ਨਾਲ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋਕਿ ਬਹੁਤ ਹੀ ਨਿੰਦਣਯੋਗ ਹੈ।

 

Trending news