Lok Sabha Election: ਚੋਣ ਕਮਿਸ਼ਨ ਵੱਲੋਂ ਜਲੰਧਰ ਤੇ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ
Advertisement
Article Detail0/zeephh/zeephh2259584

Lok Sabha Election: ਚੋਣ ਕਮਿਸ਼ਨ ਵੱਲੋਂ ਜਲੰਧਰ ਤੇ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

Lok Sabha Election: ਚੋਣ ਕਮਿਸ਼ਨ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਆਈਪੀਐੱਸ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਆਈਪੀਐੱਸ ਨੂੰ ਮੌਜੂਦਾ ਅਹੁਦਿਆਂ ਤੋਂ ਟਰਾਂਸਫ਼ਰ ਕਰ ਕੇ ਗੈਰ ਚੋਣ ਡਿਊਟੀ ’ਤੇ ਤਾਇਨਾਤ ਕੀਤਾ ਹੈ।

Lok Sabha Election: ਚੋਣ ਕਮਿਸ਼ਨ ਵੱਲੋਂ ਜਲੰਧਰ ਤੇ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

Lok Sabha Election: ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ। ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਭੇਜ ਦਿੱਤਾ ਗਿਆ ਹੈ।

 

ਭਾਰਤੀ ਚੋਣ ਕਮਿਸ਼ਨ ਨੇ ਉੱਚ ਪੱਧਰੀ ਸ਼ਿਕਾਇਤ ਦੇ ਅਧਾਰ ’ਤੇ ਲੁਧਿਆਣਾ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰਾਂ ਨੂੰ ਮੌਜੂਦਾ ਅਹੁਦਿਆਂ ਤੋਂ ਹਟਾ ਦਿੱਤਾ ਸੀ। ਇਨ੍ਹਾਂ ਦੋਵੇਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। ਇਸ ਮਗਰੋਂ ਉਨ੍ਹਾਂ ਦੀ ਜਗ੍ਹਾ ’ਤੇ ਨਿਲਾਭ ਕਿਸ਼ੋਰ ਨੂੰ ਲੁਧਿਆਣਾ ਅਤੇ ਰਾਹੁਲ ਐੱਸ ਨੂੰ ਜਲੰਧਰ ਦਾ ਪੁਲਿਸ ਕਮਿਸ਼ਨਰ ਤੈਨਾਤ ਗਿਆ ਹੈ।

ਚੋਣ ਕਮਿਸ਼ਨ ਨੇ ਜਲੰਧਰ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਆਈਪੀਐੱਸ ਅਤੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਆਈਪੀਐੱਸ ਨੂੰ ਮੌਜੂਦਾ ਅਹੁਦਿਆਂ ਤੋਂ ਟਰਾਂਸਫ਼ਰ ਕਰ ਕੇ ਗੈਰ ਚੋਣ ਡਿਊਟੀ ’ਤੇ ਤਾਇਨਾਤ ਕੀਤਾ ਹੈ। ਚੋਣ ਕਮਿਸ਼ਨ ਨੇ ਮੁੱਖ ਸਕੱਤਰ ਪੰਜਾਬ ਨੂੰ ਇਹ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ ਗਿਆ।

ਸੂਤਰਾਂ ਮੁਤਾਬਿਕ ਕਿ ਦੋਵਾਂ ਪੁਲਿਸ ਅਧਿਕਾਰੀਆਂ ਦੀ ਉੱਚ ਪੱਧਰ ’ਤੇ ਹੀ ਕੋਈ ਸ਼ਿਕਾਇਤ ਹੋਈ ਹੈ ਜਿਸ ਬਾਰੇ ਹੇਠਲੇ ਚੋਣ ਅਧਿਕਾਰੀ ਵੀ ਅਣਜਾਣ ਹਨ। ਇਹ ਸ਼ਿਕਾਇਤ ਸਿੱਧੀ ਭਾਰਤੀ ਚੋਣ ਕਮਿਸ਼ਨ ਕੋਲ ਹੀ ਹੋਈ ਹੈ। ਬਿਨਾਂ ਕਿਸੇ ਸ਼ਿਕਾਇਤ ਦਾ ਹਵਾਲਾ ਦਿੱਤੇ ਚੋਣ ਕਮਿਸ਼ਨ ਨੇ ਇਨ੍ਹਾਂ ਅਧਿਕਾਰੀਆਂ ਨੂੰ ਟਰਾਂਸਫ਼ਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਇਹ ਦੋਵੇਂ ਪੁਲਿਸ ਅਧਿਕਾਰੀ ‘ਆਪ’ ਸਰਕਾਰ ਦੇ ਖ਼ਾਸ ਮੰਨੇ ਜਾਂਦੇ ਸਨ।

 

Trending news