Punjab DC Office News: ਪੰਜਾਬ ਦੇ ਡੀਸੀ ਦਫਤਰਾਂ ਦੇ ਮੁਲਾਜ਼ਮਾਂ ਨੇ ਸਰਕਾਰ ਵੱਲੋਂ ਸੱਦੇ ਮਗਰੋਂ ਤਿੰਨ ਦਿਨ ਕੀਤੀ ਜਾਣ ਵਾਲੀ ਹੜਤਾਲ ਹਾਲ ਦੀ ਘੜੀ ਮੁਲਤਵੀ ਕਰ ਦਿੱਤੀ ਗਈ ਹੈ।
Trending Photos
Punjab DC Office News: ਪੰਜਾਬ ਦੇ ਡੀਸੀ ਦਫਤਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਯੂਨੀਅਨ ਵੱਲੋਂ ਮਿਤੀ 15-01-2025 ਤੋਂ 17-01-2025 ਤੱਕ ਹੜਤਾਲ ਕਰਕੇ ਤਿੰਨ ਦਿਨ ਦਫ਼ਤਰੀ ਕੰਮ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਕਰਕੇ ਸਰਕਾਰ ਵਲੋਂ ਪੱਤਰ ਜਾਰੀ ਕਰਕੇ ਯੂਨੀਅਨ ਨੂੰ ਮਿਤੀ 16-01-2025 ਨੂੰ ਮੀਟਿੰਗ ਲਈ ਸੱਦਿਆ ਗਿਆ ਹੈ। ਇਸ ਸੰਬੰਧੀ ਸਮੂਹ ਜ਼ਿਲ੍ਹਾ ਆਗੂਆਂ ਦੇ ਮਿਲੇ ਵਿਚਾਰਾਂ ਦੇ ਮੱਦੇਨਜ਼ਰ ਫ਼ੈਸਲਾ ਲਿਆ ਗਿਆ ਹੈ। ਸਰਕਾਰ ਨਾਲ ਗੱਲਬਾਤ ਕਰਨ ਉਪਰੰਤ ਹੀ ਕੋਈ ਨਤੀਜੇ ਸਾਹਮਣੇ ਆਉਣੇ ਹਨ। ਇਸ ਲਈ ਸਰਕਾਰ ਵਲੋਂ ਮਿਲੇ ਸਾਡੇ ਨੂੰ ਧਿਆਨ ਵਿੱਚ ਰੱਖਦੇ ਹੋਏ ਉਕਤ ਤਿੰਨ ਦਿਨ ਕੀਤੀ ਜਾਣ ਵਾਲੀ ਹੜਤਾਲ ਹਾਲ ਦੀ ਘੜੀ ਮੁਲਤਵੀ ਕੀਤੀ ਜਾਂਦੀ ਹੈ।
ਇਸ ਤੋਂ ਪਹਿਲਾਂ ਸਰਕਾਰ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਡੀ.ਸੀ. ਦਫ਼ਤਰਾਂ ਦੇ ਕਰਮਚਾਰੀਆਂ ਦੀਆਂ ਵਿਭਾਗੀ ਮੰਗਾਂ ਸੰਬੰਧੀ ਮੰਗ ਪੱਤਰ ਭੇਜ ਕੇ ਮੰਗਾਂ ਦੀ ਪੂਰਤੀ ਕਰਨ ਲਈ ਲਿਖਿਆ ਗਿਆ, ਪਰ ਸਰਕਾਰ ਵਲੋਂ ਅਜੇ ਤੱਕ ਵੀ ਮੰਗਾਂ ਦੀ ਪੂਰਤੀ ਨਾ ਕਰਨ ਕਰਕੇ ਦਫ਼ਤਰੀ ਕੰਮ ਠੱਪ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ ਨੰਗਲ, ਸੂਬਾ ਪ੍ਰਧਾਨ, ਨਰਿੰਦਰ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਅਤੇ ਕਰਵਿੰਦਰ ਸਿੰਘ ਚੀਮਾ, ਸੂਬਾ ਵਿੱਤ ਸਕੱਤਰ ਨੇ ਦੱਸਿਆ ਕੇ ਸਰਕਾਰ ਸਾਡੀਆਂ ਮੰਗਾਂ ਵੱਲ ਬਿਲਕੁੱਲ ਧਿਆਨ ਨਹੀਂ ਦੇ ਰਹੀ। ਜਿਸ ਕਰਕੇ ਡੀਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸਮੂਹ ਸੂਬਾ ਅਤੇ ਜ਼ਿਲ੍ਹਾ ਆਗੂਆਂ ਨਾਲ ਵਿਚਾਰ ਕੀਤਾ ਗਿਆ ਅਤੇ ਬਹੁਗਿਣਤੀ ਵਿੱਚ ਵਿਚਾਰ ਆਏ ਕੇ ਹੜਤਾਲ ਕੀਤੀ ਜਾਣੀ ਚਾਹੀਦੀ ਹੈ।
ਜੱਥੇਬੰਦੀ ਦੇ ਆਗੂਆਂ ਦੇ ਆਏ ਵਿਚਾਰਾਂ ਦੇ ਮੱਦੇਨਜ਼ਰ ਜੱਥੇਬੰਦੀ ਵਲੋਂ ਮਜਬੂਰਨ ਫ਼ੈਸਲਾ ਲਿਆ ਗਿਆ ਕੇ ਸਰਕਾਰ ਵਲੋਂ ਮੰਗਾਂ ਦੀ ਪੂਰਤੀ ਨਾ ਕਰਨ ਕਰਕੇ ਸੰਘਰਸ਼ ਦੇ ਸ਼ੁਰੂਆਤ ਵਿੱਚ ਮਿਤੀ 15-01-2025 ਤੋਂ 17-01-2025 ਤਿੰਨ ਦਿਨ ਸੂਬੇ ਦੇ ਸਮੂਹ ਡੀ.ਸੀ. ਦਫ਼ਤਰਾਂ, ਸਮੂਹ ਐੱਸ.ਡੀ.ਐਮ. ਦਫ਼ਤਰਾਂ, ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਕੋਈ ਦਫ਼ਤਰੀ ਕੰਮ ਨਹੀਂ ਹੋਵੇਗਾ। ਇਸ ਸੰਘਰਸ਼ ਕਰਕੇ ਵੀ ਜੇ ਸਰਕਾਰ ਨੇ ਮੰਗਾਂ ਦੀ ਪੂਰਤੀ ਨਹੀਂ ਕੀਤੀ ਤਾਂ ਮਿਤੀ 18-01-2025 ਨੂੰ ਜੱਥੇਬੰਦੀ ਵਲੋਂ ਸੰਘਰਸ਼ ਵਿੱਚ ਵਾਧਾ ਕਰਦੇ ਹੋਏ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।
ਡੀਸੀ ਦਫ਼ਤਰਾਂ ਵਿੱਚ ਸੀਨੀਅਰ ਸਹਾਇਕ ਦੀ ਪ੍ਰਮੋਸ਼ਨ ਦੇ ਬਹੁਤ ਘੱਟ ਮੌਕੇ ਹਨ। ਸੀਨੀਅਰ ਸਹਾਇਕ ਪ੍ਰਮੋਟ ਹੋਣ ਲਈ ਨੌਕਰੀ ਵਿੱਚ ਆਉਣ ਤੋਂ ਬਾਅਦ ਲਗਭਗ 27-28 ਸਾਲ ਲੱਗਦੇ ਹਨ। ਇਸ ਲਈ ਸੀਨੀਅਰ ਸਹਾਇਕ ਦਾ ਪ੍ਰਮੋਸ਼ਨ ਕੋਟਾ 100% ਕੀਤਾ ਜਾਵੇ।
ਐੱਸਡੀਐਮ ਦਫ਼ਤਰਾਂ ਵਿਚ ਸੁਪਰਡੈਂਟ ਗ੍ਰੇਡ-2 ਮਾਲ ਤੇ ਰਿਕਾਰਡ ਦੀ ਆਸਾਮੀ ਸੀਨੀਅਰ ਸਹਾਇਕਾਂ ਤੋਂ ਅੱਪਗ੍ਰੇਡ ਹੋਈ ਹੈ। ਇਸ ਲਈ ਸੰਬੰਧਿਤ ਰੂਲਾਂ ਵਿਚ ਸੋਧ ਕਰਕੇ ਜਾਂ ਕੋਈ ਪੱਤਰ ਜਾਰੀ ਕਰਕੇ ਐੱਸ.ਡੀ.ਐਮ. ਦਫ਼ਤਰਾਂ ਵਿਚ ਸੁਪਰਡੈਂਟ ਗ੍ਰੇਡ-2 ਮਾਲ ਤੇ ਰਿਕਾਰਡ ਕੇਵਲ ਸੀਨੀਅਰ ਸਹਾਇਕਾਂ ਤੋਂ ਹੀ ਪ੍ਰਮੋਟ ਕੀਤੇ ਜਾਣ।