Batala Encounter: ਬਟਾਲਾ ਦੇ ਪਿੰਡ ਸ਼ਾਹਜਹ ਜਾਜਨ ਵਿਖੇ ਬਟਾਲਾ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ।
Trending Photos
Batala Encounter: ਬਟਾਲਾ ਦੇ ਪਿੰਡ ਸ਼ਾਹਜਹ ਜਾਜਨ ਵਿਖੇ ਬਟਾਲਾ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿੱਚ ਦੋ ਗੈਂਗਸਟਰ ਜ਼ਖਮੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਦੋਨੋਂ ਗੈਂਗਸਟਰ ਵਿਦੇਸ਼ ਵਿੱਚ ਬੈਠੇ ਜੀਵਨ ਫੌਜੀ ਗਰੁੱਪ ਨਾਲ ਸਬੰਧ ਰੱਖਦੇ ਹਨ ਜਿਨ੍ਹਾਂ ਨੇ ਪਿਛਲੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ ਲੋਹੜੀ ਵਾਲੇ ਦਿਨ 13 ਜਨਵਰੀ 2025 ਨੂੰ ਮਹੇਸ਼ੀ ਕਰਿਆਨਾ ਸਟੋਰ ਡੇਰਾ ਬਾਬਾ ਨਾਨਕ ਦੇ ਮਾਲਕ ਨੂੰ ਫਿਰੌਤੀ ਲਈ ਧਮਕਾਇਆ ਅਤੇ ਗੋਲੀਆਂ ਚਲਾਈਆਂ ਸਨ।
ਇਹ ਵੀ ਪੜ੍ਹੋ : Amritpal Singh News: ਹਾਈ ਕੋਰਟ ਨੇ ਐਮਪੀ ਅੰਮ੍ਰਿਤਪਾਲ ਸਿੰਘ ਖਿਲਾਫ਼ ਦਰਜ ਮਾਮਲਿਆਂ ਦੀ ਪੂਰੀ ਰਿਪੋਰਟ ਪੇਸ਼ ਕਰਨ ਦੇ ਹੁਕਮ
ਜੀਵਨ ਫੌਜੀ ਗਰੁੱਪ ਉਹ ਹੈ ਜਿਸ ਨੇ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਥਾਣਿਆਂ ਉੱਪਰ ਗਰਨੇਡ ਹਮਲੇ ਕਰਵਾਏ ਤੇ ਜਿਸ ਦੀ ਜ਼ਿੰਮੇਵਾਰੀ ਵੀ ਲਈ ਸੀ। ਜ਼ਖ਼ਮੀ ਗੈਂਗਸਟਰਾਂ ਦੀ ਪਛਾਣ ਸਰਬਜੀਤ ਸਿੰਘ ਸਾਭਾ ਪਿੰਡ ਮਲੂਕਵਾਲੀ ਤੇ ਦੂਜਾ ਸੁਨੀਲ ਮਸੀਹ ਪੁੱਤਰ ਵਾਸੀ ਪਿੰਡ ਸ਼ਾਹਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਕਨੇਡਾ 'ਚ ਰਹਿੰਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ