Amritsar News: ਈਟੀਓ ਨੇ 44 ਬੱਚਿਆਂ ਨੂੰ ਪੜ੍ਹਾਈ ਲਈ ਪ੍ਰਤੀ ਮਹੀਨਾ 4 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ
Advertisement
Article Detail0/zeephh/zeephh2407198

Amritsar News: ਈਟੀਓ ਨੇ 44 ਬੱਚਿਆਂ ਨੂੰ ਪੜ੍ਹਾਈ ਲਈ ਪ੍ਰਤੀ ਮਹੀਨਾ 4 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

Amritsar News: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦੇਣ ਲਈ ਚੈੱਕਾਂ ਦੀ ਵੰਡ ਕੀਤੀ।

Amritsar News: ਈਟੀਓ ਨੇ 44 ਬੱਚਿਆਂ ਨੂੰ ਪੜ੍ਹਾਈ ਲਈ ਪ੍ਰਤੀ ਮਹੀਨਾ 4 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

Amritsar News (ਭਰਤ ਸ਼ਰਮਾ): ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦੇਣ ਲਈ ਚੈੱਕਾਂ ਦੀ ਵੰਡ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਲਈ ਹਰ ਬੱਚੇ ਦੀ ਲੋੜ ਅਨੁਸਾਰ ਸਹਾਇਤਾ ਕਰ ਰਹੀ ਹੈ ਅਤੇ ਅੱਜ ਮਿਸ਼ਨ ਵਤਸਲਿਆ ਸਕੀਮ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅੰਮ੍ਰਿਤਸਰ ਵੱਲੋ ਲੋੜਵੰਦ ਪਰਿਵਾਰ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ 4000/- ਰੁਪਏ ਦਾ ਲਾਭ ਪ੍ਰਤੀ ਮਹੀਨਾ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਵਿਧਵਾ ਔਰਤ, ਤਲਾਕਸ਼ੁਦਾ ਪਰਿਵਾਰਾਂ ਦੇ ਬੱਚੇ, ਯਤੀਮ ਬੱਚੇ ਜੋ ਆਪਣੇ ਰਿਸ਼ਤੇਦਾਰਾਂ ਪਾਸ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਕਿਸੇ ਜਾਨਲੇਵਾ ਬਿਮਾਰੀ ਦੇ ਸ਼ਿਕਾਰ ਹਨ, ਜੋ ਪਰਿਵਾਰ ਆਰਥਿਕ ਤੇ ਸਰੀਰਕ ਪੱਖੋ ਆਪਣੇ ਬੱਚਿਆਂ ਦੀ ਦੇਖ ਰੇਖ ਕਰਨ ਤੋ ਅਸਮਰੱਥ ਹਨ , ਨੂੰ ਇਸ ਸਕੀਮ ਅਧੀਨ ਆਰਥਿਕ ਸਹਾਇਤਾ ਦੇਣ ਲਈ ਚੁਣਿਆ ਜਾਂਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਦੇ ਬੱਚੇ ਇਸ ਸਕੀਮ ਨਾਲ ਜੋੜ ਕੇ ਉਨ੍ਹਾਂ ਨੂੰ ਆਰਥਿਕ ਲਾਭ ਦਿੱਤਾ ਜਾਵੇ ਤਾਂ ਜੋ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਣ।

ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ। ਜਿਥੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਿੱਖਿਆ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਿੱਖਿਆ ਦੇ ਖੇਤਰ ਵਿੱਚ ਇਕ ਨੰਬਰ ਉਤੇ ਹੋਵੇਗਾ। ਈਟੀਓ ਵੱਲੋਂ ਅੱਜ ਲੋੜਵੰਦ ਬੱਚਿਆਂ ਨੂੰ 19.32 ਲੱਖ ਰੁਪਏ ਦੇ ਰਾਸ਼ੀ ਦੇ ਚੈਕ ਵੰਡੇ ਗਏ। ਦੱਸਣਯੋਗ ਹੈ ਕਿ ਇਸ ਰਾਸ਼ੀ ਵਿੱਚ ਕੁੱਝ ਰਾਸ਼ੀ ਪੈਂਡਿੰਗ ਕੇਸਾਂ ਦੀ ਵੀ ਬਕਾਇਆ ਸੀ ਜਿਸਨੂੰ ਕਿ ਅੱਜ ਵੰਡ ਦਿੱਤਾ ਗਿਆ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਜੋ ਬੱਚੇ ਪੀਐਮ ਕੇਅਰ ਸਕੀਮ ਅਧੀਨ ਰਜਿਸਟਰਡ ਹਨ, ਜੋ ਬੱਚੇ ਜੁਵੇਨਾਈਲ ਜਸਟਿਸ ਐਕਟ 2015 ਅਨੁਸਾਰ ਸੁਰੱਖਿਆ ਅਤੇ ਸੰਭਾਲ ਅਧੀਨ ਆਉਂਦੇ ਹਨ, ਜਿਵੇਂ ਕਿ ਬਾਲ ਮਜ਼ਦੂਰੀ ਕਰਦੇ ਬੱਚੇ, ਬਾਲ ਵਿਆਹ ਤੋਂ ਸ਼ਿਕਾਰ ਬੱਚੇ, ਐਚਆਈਵੀ ਨਾਲ ਪੀੜਤ ਬੱਚੇ, ਕੁਦਰਤੀ ਆਫਤ ਦੀ ਸ਼ਿਕਾਰ ਬੱਚੇ, ਦੁਰਵਿਵਹਾਰ ਜਾ ਸ਼ੋਸ਼ਣ ਦਾ ਸ਼ਿਕਾਰ ਬੱਚੇ, ਬਾਲ ਭਿੱਖਿਆ ਕਰਦੇ ਬੱਚੇ ਸ਼ਾਮਿਲ ਹਨ ਪਰ ਸਕੂਲ ਜਾ ਰਹੇ ਹਨ, ਉਹ ਜ਼ਰੂਰੀ ਦਸਤਾਵੇਜ਼ ਲੈ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਬਸ਼ਰਤੇ ਕਿ ਇਨ੍ਹਾਂ ਪਰਿਵਾਰਾਂ ਦੀ ਸਲਾਨਾ ਆਮਦਨ 72,000 (ਪੇਂਡੂ ਖੇਤਰ ਅਤੇ 96,000 ਸ਼ਹਿਰੀ ਖੇਤਰ) ਤੋਂ ਵੱਧ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਰਿਵਾਰ ਆਪਣਾ ਲੋੜਵੰਦ ਦਸਤਾਵੇਜ਼ ਜਿਵੇਂ ਕਿ ਬੱਚੇ ਦਾ ਆਧਾਰ ਕਾਰਡ, ਸਕੂਲ ਤੋਂ ਤਸਦੀਕਸ਼ੁਦਾ ਰਿਪੋਰਟ, ਜਨਮ ਸਰਟੀਫਿਕੇਟ, ਸਰਪੰਚ ਅਤੇ ਕੌਂਸਲਰ ਤੋ ਤਸਦੀਕਸ਼ੁਦਾ ਰਿਪੋਰਟ ਸਮੇਤ ਸਕੀਮ ਦਾ ਲਾਭ ਲੈਣ ਲਈ ਫਾਰਮ ਭਰ ਸਕਦੇ ਹਨ।

ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਸਹਾਇਤਾ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਸਰੀ ਮੰਜ਼ਿਲ ਕਮਰਾ ਨੰ 238 ਵਿਖੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਇਸ ਸਕੀਮ ਦਾ ਲਾਭ ਹਰੇਕ ਲੋੜਵੰਦ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ ਤੇ ਲੋਕਾਂ ਨੂੰ ਇਸ ਸਕੀਮ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।

ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਗੁਰਸਿਮਰਨ ਕੌਰ, ਸਹਾਇਕ ਕਮਿਸ਼ਨਰ ਮੈਡਮ ਸੋਨਮ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ, ਬਾਲ ਭਲਾਈ ਕਮੇਟੀ ਦੇ ਮੈਂਬਰ ਐਡਵੋਕੇਟ ਮਨੋਰੰਜਨ ਸ਼ਰਮਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰੁਨਜੀਤ ਸਿੰਘ, ਮੈਡਮ ਨੇਹਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Trending news