Faridkot News: ਫ਼ਰੀਦਕੋਟ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ ਅਤੇ ਹੁਣ ਫ਼ਰੀਦਕੋਟ ਪੁਰਾਣੀ ਦਾਣਾ ਮੰਡੀ ਵਿੱਚ ਹੋਈ ਕੁੱਟਮਾਰ ਦੇ ਮਾਮਲੇ ਵਿੱਚ 02 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Trending Photos
Faridkot News: ਪਿਛਲੇ ਦੋ ਦਿਨ ਪਹਿਲਾਂ ਫ਼ਰੀਦਕੋਟ ਦੀ ਦਾਣਾ ਮੰਡੀ ਦੇ ਵਿੱਚ ਚਾਰ ਅਗਿਆਤ ਨੌਜਵਾਨਾਂ ਵੱਲੋਂ ਦੋ ਦੁਕਾਨਦਾਰਾਂ ਉੱਪਰ ਹਮਲਾ ਕਰ ਦਿੱਤਾ ਗਿਆ ਸੀ। ਜਿਸ ਦੇ ਰੋਸ ਵਜੋਂ ਦੁਕਾਨਦਾਰਾਂ ਵੱਲੋਂ ਪੁਰਾਣੀ ਅਨਾਜ ਮੰਡੀ ਨੂੰ ਬੰਦ ਕਰ ਦਿੱਤਾ ਗਿਆ ਸੀ ਇਸ ਤੋਂ ਬਾਅਦ ਫ਼ਰੀਦਕੋਟ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ ਅਤੇ ਹੁਣ ਫ਼ਰੀਦਕੋਟ ਪੁਰਾਣੀ ਦਾਣਾ ਮੰਡੀ ਵਿੱਚ ਹੋਈ ਕੁੱਟਮਾਰ ਦੇ ਮਾਮਲੇ ਵਿੱਚ 02 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਸਾਂਝੀ ਕੀਤੀ ਗਈ।
ਇਸ ਸੰਬੰਧ ਦੇ ਵਿੱਚ ਜਾਣਕਾਰੀ ਦਿੰਦੇ ਹੋਏ ਐਸਐਸਪੀ ਫ਼ਰੀਦਕੋਟ ਪ੍ਰਗਿਆ ਜੈਨ ਨੇ ਦੱਸਿਆ ਕਿ ਅਰਪਨ ਜੈਨ ਅਤੇ ਯੋਗੇਸ਼ ਸਿੰਗਲਾ ਪੁਰਾਣੀ ਦਾਣਾ ਮੰਡੀ ਫ਼ਰੀਦਕੋਟ ਵਿੱਚ ਉਸ ਦੀ ਦੁਕਾਨ ਅੰਦਰ ਬੈਠ ਕੇ ਚਾਹ ਪੀ ਰਹੇ ਸੀ ਤਾਂ 02 ਮੋਟਰਸਾਈਕਲ ਪਰ 04 ਨੌਜਵਾਨ ਜਿੰਨਾ ਕੋਲ ਬੇਸਬਾਲ ਸਨ ਜਿੰਨਾ ਵਿੱਚੋਂ 02 ਵਿਅਕਤੀ ਆ ਕੇ ਉਨ੍ਹਾਂ ਦੀ ਕੁੱਟਮਾਰ ਕਰਨ ਲੱਗ ਪਏ ਅਤੇ ਰੌਲਾ ਪਾਉਣ ਤੇ ਉਕਤ ਵਿਅਕਤੀ ਆਪਣੇ ਹਥਿਆਰਾਂ ਸਮੇਤ ਮੌਕਾ ਤੋ ਭੱਜ ਗਏ। ਜਿਸ ਤੇ ਇਹ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ। ਜਿਸ ਵਿੱਚ ਦੋਸ਼ੀ ਹਰਮਨ ਸਿੰਘ ਅਤੇ ਗੁਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਉਕਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਇਸ ਵਾਰਦਾਤ ਵਿੱਚ ਸ਼ਾਮਿਲ 02 ਦੋਸ਼ੀਆਂ ਦੀ ਪਹਿਚਾਣ ਹੋ ਚੁੱਕੀ ਹੈ। ਜਿਹਨਾਂ ਵਿੱਚੋਂ 01 ਦੇ ਖ਼ਿਲਾਫ਼ ਪਹਿਲਾ ਹੀ 03 ਕ੍ਰਿਮੀਨਲ ਕੇਸ ਦਰਜ ਰਜਿਸਟਰ ਹਨ।ਮੁਕੱਦਮੇ ਦੀ ਤਫ਼ਤੀਸ਼ ਜਾਰੀ ਹੈ ਅਤੇ ਉਕਤ ਵਾਰਦਾਤ ਵਿੱਚ ਸ਼ਾਮਿਲ ਹੋਰ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।