Faridkot News: ਭਾਰੀ ਮੀਂਹ ਪੈਣ ਕਾਰਨ ਫਰੀਦਕੋਟ ਜ਼ਿਲ੍ਹੇ ਦੇ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ ਮਾਂ ਅਤੇ ਪੁੱਤਰ ਗੰਭੀਰ ਜ਼ਖਮੀ ਹੋ ਗਏ।
Trending Photos
Faridkot News: ਫਰੀਦਕੋਟ ਜ਼ਿਲ੍ਹੇ ਦੇ ਜੈਤੋ ਕਸਬੇ ਵਿੱਚ, ਮੀਂਹ ਕਾਰਨ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ ਮਾਂ ਅਤੇ ਪੁੱਤਰ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਪਹਿਲਾਂ ਜੈਤੋ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਅਤੇ ਉੱਥੋਂ ਉਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਸ਼ਾਮ ਪਏ ਮੀਂਹ ਕਾਰਨ ਜੈਤੋ ਦੇ ਕੋਠੇ ਦਿਹਾਤੀ ਇਲਾਕੇ 'ਚ ਇਕ ਮਕਾਨ ਦੀ ਛੱਤ ਡਿੱਗ ਗਈ ਅਤੇ ਕਮਰੇ 'ਚ ਬੈਠੇ ਮਾਂ-ਪੁੱਤ ਮਲਬੇ ਹੇਠਾਂ ਦੱਬ ਗਏ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਚੜ੍ਹਦੀ ਕਲਾ ਵੈਲਫੇਅਰ ਸੇਵਾ ਸੁਸਾਇਟੀ ਦੇ ਮੁਖੀ ਮੀਤ ਸਿੰਘ ਮੀਤਾ ਆਪਣੇ ਸਾਥੀਆਂ ਸਮੇਤ ਐਂਬੂਲੈਂਸ ਵਿੱਚ ਮੌਕੇ ’ਤੇ ਪੁੱਜੇ ਅਤੇ ਮਾਂ-ਪੁੱਤ ਨੂੰ ਮਲਬੇ ਹੇਠੋਂ ਬਾਹਰ ਕੱਢਿਆ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਇਲਾਜ ਲਈ ਸਿਵਲ ਹਸਪਤਾਲ ਇੱਥੋਂ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਮੁਖੀ ਅਤੇ ਪੀੜਤ ਪਰਿਵਾਰ ਦੇ ਗੁਆਂਢੀਆਂ ਨੇ ਦੱਸਿਆ ਕਿ ਅੱਜ ਸਵੇਰ ਤੋਂ ਪਏ ਮੀਂਹ ਕਾਰਨ ਇਹ ਹਾਦਸਾ ਵਾਪਰਿਆ ਹੈ, ਜਿਸ ਵਿੱਚ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।