Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਨੂੰ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾ ਹੀ ਰਾਤ ਲਗਭਗ ਢਾਈ ਵਜੇ ਖਨੌਰੀ ਬਾਰਡਰ ਤੋਂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
Trending Photos
Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਨੂੰ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾ ਹੀ ਰਾਤ ਲਗਭਗ ਢਾਈ ਵਜੇ ਖਨੌਰੀ ਬਾਰਡਰ ਤੋਂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕਿਸਾਨੀ ਮੰਗਾਂ ਦੇ ਸੰਬੰਧ ਦੇ ਵਿੱਚ ਅੱਜ ਤੋਂ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਸ਼ੁਰੂ ਕਰਨਾ ਸੀ। ਕਿਸਾਨ ਆਗੂਆਂ ਵੱਲੋਂ ਖਨੌਰੀ ਬਾਰਡਰ ਉਤੇ ਇੱਕ ਵੱਡਾ ਇਕੱਠ ਕਰਕੇ ਅੱਜ ਅਗਲੀ ਰਣਨੀਤੀ ਸਬੰਧੀ ਵੱਡੇ ਐਲਾਨ ਕੀਤੇ ਜਾ ਸਕਦੇ ਹਨ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਕਿ ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ ਢਾਈ ਵਜੇ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਡੱਲੇਵਾਲ ਨੂੰ ਚੁੱਕਣ ਵਾਲੇ ਪੁਲਿਸ ਵਾਲੇ ਕਈ ਹਿੰਦੀ ਬੋਲ ਰਹੇ ਸਨ।
ਪੰਧੇਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ 'ਤੇ ਜ਼ੁਲਮ ਕਰ ਰਹੀ ਹੈ। ਡੱਲੇਵਾਲ ਨੂੰ ਸੀ.ਐਮ.ਭਗਵੰਤ ਮਾਨ ਦੇ ਅਧਿਕਾਰ ਖੇਤਰ ਤੋਂ ਲਿਆ ਗਿਆ ਹੈ, ਇਸ ਲਈ ਪੰਜਾਬ ਸਰਕਾਰ ਨੂੰ ਕਿਸਾਨਾਂ ਪ੍ਰਤੀ ਆਪਣੀ ਸਥਿਤੀ ਸਪੱਸ਼ਟ ਕਰਨੀ ਪਵੇਗੀ। ਦੱਸਣਾ ਪਵੇਗਾ ਕਿ ਉਹ ਕਿੱਥੇ ਲੈ ਗਏ ਹਨ? ਨਹੀਂ ਤਾਂ ਇਸ ਦੇ ਗੰਭੀਰ ਨਤੀਜੇ ਹੋਣਗੇ।
ਡੱਲੇਵਾਲ ਨੇ 4 ਨਵੰਬਰ ਨੂੰ ਐਲਾਨ ਕੀਤਾ ਸੀ ਕਿ ਉਹ ਸੰਸਦ ਦਾ ਸੈਸ਼ਨ ਸ਼ੁਰੂ ਹੁੰਦੇ ਹੀ ਭੁੱਖ ਹੜਤਾਲ ਕਰਨਗੇ। ਇਸ ਤੋਂ ਬਾਅਦ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ। ਇਕ ਦਿਨ ਪਹਿਲਾਂ ਸੋਮਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਫਰੀਦਕੋਟ 'ਚ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਸੀ ਕਿ ਉਹ ਸਿਰ 'ਤੇ ਕਫਨ ਬੰਨ੍ਹ ਕੇ ਮਰਨ ਵਰਤ 'ਤੇ ਬੈਠਣ ਜਾ ਰਹੇ ਹਨ। ਕੇਂਦਰ ਸਰਕਾਰ ਨੂੰ ਉਸ ਦੀਆਂ ਮੰਗਾਂ ਪੂਰੀਆਂ ਕਰਨੀਆਂ ਪੈਣਗੀਆਂ ਨਹੀਂ ਤਾਂ ਉਹ ਆਪਣੀ ਜਾਨ ਕੁਰਬਾਨ ਕਰ ਦੇਣਗੇ। ਉਨ੍ਹਾਂ ਦੀ ਮੌਤ ਨਾਲ ਵੀ ਇਹ ਅੰਦੋਲਨ ਨਹੀਂ ਰੁਕੇਗਾ। ਮਰਨ ਉਪਰੰਤ ਹੋਰ ਆਗੂ ਮਰਨ ਵਰਤ ਸ਼ੁਰੂ ਕਰਨਗੇ।
ਇਸ ਲਈ ਮੈਂ ਆਪਣੀ ਜ਼ਮੀਨ ਆਪਣੇ ਪੁੱਤਰ, ਨੂੰਹ ਅਤੇ ਪੋਤਰੇ ਦੇ ਨਾਂ ਕਰਵਾ ਦਿੱਤੀ ਹੈ, ਤਾਂ ਜੋ ਕੋਈ ਝਗੜਾ ਨਾ ਹੋਵੇ। ਕਿਸਾਨ ਜਥੇਬੰਦੀਆਂ ਜਾਗਰੂਕਤਾ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾ ਕੇ ਸਮਰਥਨ ਇਕੱਠਾ ਕਰ ਰਹੀਆਂ ਹਨ। ਹਜ਼ਾਰਾਂ ਕਿਸਾਨ ਖਨੌਰੀ ਸਰਹੱਦ 'ਤੇ ਪੁੱਜਣ ਦਾ ਅਨੁਮਾਨ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿ ਡੱਲੇਵਾਲ ਐਮਐਸਪੀ ਸਮੇਤ 12 ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਹਨ। 13 ਫਰਵਰੀ ਤੋਂ ਕਿਸਾਨ ਅੰਦੋਲਨ-2 ਚੱਲ ਰਿਹਾ ਹੈ। ਕਈ ਕਿਸਾਨ ਸ਼ਹੀਦ ਹੋ ਗਏ। 450 ਤੋਂ ਵੱਧ ਕਿਸਾਨ ਜ਼ਖਮੀ ਹੋ ਚੁੱਕੇ ਹਨ ਪਰ ਇਸ ਦੇ ਬਾਵਜੂਦ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ।
ਉਨ੍ਹਾਂ ਨੂੰ ਰਾਤ ਕਰੀਬ 3.30 ਵਜੇ ਖਨੌਰੀ ਬਾਰਡ ਤੋਂ ਲਿਜਾਇਆ ਗਿਆ। ਜਿੱਥੇ ਉਹ ਅੱਜ ਤੋਂ ਮਰਨ ਵਰਤ 'ਤੇ ਬੈਠਣ ਜਾ ਰਹੇ ਸਨ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਨੇ ਦੱਸਿਆ ਕਿ ਰਾਤ 3:30 ਵਜੇ ਦੇ ਕਰੀਬ 200 ਪੁਲਿਸ ਮੁਲਾਜ਼ਮਾਂ ਨੇ ਆ ਕੇ ਜਗਜੀਤ ਸਿੰਘ ਡੱਲੇਵਾਲ ਨੂੰ ਗ੍ਰਿਫਤਾਰ ਕਰ ਲਿਆ। ਹਾਲਾਂਕਿ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਅਣਪਛਾਤੀ ਥਾਂ ਲਿਜਾਇਆ ਗਿਆ ਹੈ ਪਰ ਹੁਣ ਸੂਚਨਾ ਆ ਰਹੀ ਹੈ ਕਿ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ 'ਚ ਦਾਖ਼ਲ ਕਰਵਾਇਆ ਗਿਆ ਹੈ।
ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਅਹਿਮ ਜਾਣਕਾਰੀ ਦਿੱਤੀ। ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਜਗਜੀਤ ਸਿੰਘ ਡੱਲੇਵਾਲ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਦਾ ਐਲਾਨ ਕੀਤਾ ਗਿਆ ਸੀ। ਡੱਲੇਵਾਲ ਦੀ ਉਮਰ ਅਤੇ ਸਿਹਤ ਦਾ ਧਿਆਨ ਰੱਖਦੇ ਹੋਏ ਪੁਲਿਸ ਵੱਲੋਂ ਉਨ੍ਹਾਂ ਨੂੰ ਮੈਡੀਕਲ ਜਾਂਚ ਲਈ ਲੁਧਿਆਣਾ ਡੀਐਮਸੀ ਲਿਆਂਦਾ ਗਿਆ ਹੈ।
ਡੀਆਈਜੀ ਸਿੱਧੂ ਨੇ ਕਿਹਾ ਕਿ ਜਦੋਂ ਮਰਨ ਵਰਤ ਦਾ ਐਲਾਨ ਕੀਤਾ ਜਾਂਦਾ ਹੈ ਤਾਂ ਮੌਕੇ 'ਤੇ ਭਾਰੀ ਗਿਣਤੀ ਲੋਕ ਇਕੱਠੇ ਹੋ ਜਾਂਦੇ ਹਨ ਜਿਸ ਨਾਲ ਲੋੜਵੰਦ ਤੱਕ ਸਿਹਤ ਸੁਵਿਧਾ ਪਹੁੰਚਣੀ ਮੁਸ਼ਕਿਲ ਹੋ ਜਾਂਦੀ ਹੈ। ਇਸ ਲਈ ਜਗਜੀਤ ਸਿੰਘ ਡੱਲੇਵਾਲ ਦੀ ਉਮਰ ਅਤੇ ਸਿਹਤ ਨੂੰ ਤਰਜੀਹ ਦਿੰਦੇ ਹੋਏ ਹਸਪਤਾਲ ਵਿੱਚ ਜਾਂਚ ਲਈ ਲਿਆਂਦਾ ਗਿਆ ਹੈ।
ਇਸ ਦੌਰਾਨ ਪਤਾ ਚੱਲਿਆ ਹੈ ਕਿ ਡੱਲੇਵਾਲ ਨੇ ਹਸਪਤਾਲ ਵਿੱਚ ਹੀ ਆਪਣਾ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : Gurjeet Singh Aujla: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ