Rail Roko Andolan: ਕਿਸਾਨਾਂ ਦਾ ਪੰਜਾਬ ਭਰ ਵਿੱਚ ਪ੍ਰਦਰਸ਼ਨ ਸ਼ੁਰੂ; 3 ਘੰਟੇ ਲਈ ਸੜਕਾਂ ਤੇ ਰੇਲਵੇ ਟਰੈਕ ਜਾਮ
Advertisement
Article Detail0/zeephh/zeephh2470768

Rail Roko Andolan: ਕਿਸਾਨਾਂ ਦਾ ਪੰਜਾਬ ਭਰ ਵਿੱਚ ਪ੍ਰਦਰਸ਼ਨ ਸ਼ੁਰੂ; 3 ਘੰਟੇ ਲਈ ਸੜਕਾਂ ਤੇ ਰੇਲਵੇ ਟਰੈਕ ਜਾਮ

Rail Roko Andolan:  ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਅਤੇ ਕਿਸਾਨ ਆਗੂ ਬਰਨਾਲਾ ਰੇਲਵੇ ਸਟੇਸ਼ਨ ਪੁੱਜ ਗਏ ਹਨ।

Rail Roko Andolan: ਕਿਸਾਨਾਂ ਦਾ ਪੰਜਾਬ ਭਰ ਵਿੱਚ ਪ੍ਰਦਰਸ਼ਨ ਸ਼ੁਰੂ; 3 ਘੰਟੇ ਲਈ ਸੜਕਾਂ ਤੇ ਰੇਲਵੇ ਟਰੈਕ ਜਾਮ

Rail Roko Andolan:  ਕਿਸਾਨਾਂ ਨੇ ਪੰਜਾਬ ਵਿੱਚ ਤਿੰਨ ਘੰਟੇ ਲਈ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਸੂਬੇ ਭਰ ਵਿੱਚ ਸੜਕਾਂ ਅਤੇ ਰੇਲ ਟਰੈਕ ਜਾਮ ਕਰ ਦਿੱਤੇ ਹਨ।

 

ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਅਤੇ ਕਿਸਾਨ ਆਗੂ ਬਰਨਾਲਾ ਰੇਲਵੇ ਸਟੇਸ਼ਨ ਉਤੇ ਪੁੱਜ ਗਏ ਹਨ। ਕਿਸਾਨ 12 ਵਜੇ ਤੋਂ 3 ਵਜੇ ਤੱਕ ਰੇਲਵੇ ਟਰੈਕ ਜਾਮ ਕਰਨਗੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਬਰਨਾਲਾ ਵਿੱਚ 12 ਵਜੇ ਤੋਂ 3 ਵਜੇ ਤੱਕ ਰੇਲ ਜਾਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : Phagwara Blast: ਦੁਸਹਿਰੇ ਵਾਲੇ ਦਿਨ ਫਗਵਾੜਾ ਦੇ ਸ਼ਾਮ ਨਗਰ ਸ਼ਿਵਪੁਰੀ 'ਚ ਵੱਡਾ ਧਮਾਕਾ, ਦੋ ਬੱਚੇ ਗੰਭੀਰ ਜ਼ਖ਼ਮੀ

 ਕਿਸਾਨਾਂ ਨੇਤਾਵਾਂ ਨੇ ਦੱਸਿਆ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨ ਮੰਡੀਆਂ ਵਿੱਚ ਖੱਜਲ-ਖੁਆਰ ਹੋ ਰਹੇ ਹਨ, ਜਿਸ ਨੂੰ ਲੈ ਕੇ ਅੱਜ ਚਿਤਾਵਨੀ ਧਰਨਾ ਦਿੱਤਾ ਜਾ ਰਿਹਾ ਹੈ। ਜੇਕਰ ਜਲਦੀ ਹੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਨਵੀਆਂ ਫ਼ਸਲਾਂ ਦੀ ਬਿਜਾਈ ਲਈ ਅਨਾਜ ਵੀ ਸਮੇਂ ਸਿਰ ਨਹੀਂ ਮਿਲ ਰਿਹਾ। ਕਿਸਾਨਾਂ ਨੇ ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਸੀ। ਹਾਲਾਂਕਿ ਕਿਸਾਨਾਂ ਵੱਲੋਂ ਅਜੇ ਤੱਕ ਕੋਈ ਸਪੱਸ਼ਟ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਕਿ ਇਹ ਧਰਨਾ ਕਿੱਥੇ ਹੋਵੇਗਾ।

ਇਹ ਵੀ ਪੜ੍ਹੋ : Baba Siddiqui Murder: NCP ਨੇਤਾ ਬਾਬਾ ਸਿੱਦੀਕੀ 'ਤੇ ਬਦਮਾਸ਼ਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ, ਇਲਾਜ ਦੌਰਾਨ ਮੌਤ

Trending news