Beas Murder News: ਸਠਿਆਲਾ ਪਿੰਡ 'ਚ ਆੜ੍ਹਤੀਏ ਦੀ ਗੋਲੀ ਮਾਰ ਕੇ ਕੀਤੀ ਹੱਤਿਆ
Advertisement
Article Detail0/zeephh/zeephh2485093

Beas Murder News: ਸਠਿਆਲਾ ਪਿੰਡ 'ਚ ਆੜ੍ਹਤੀਏ ਦੀ ਗੋਲੀ ਮਾਰ ਕੇ ਕੀਤੀ ਹੱਤਿਆ

 Beas Murder News: ਪਿੰਡ ਸਠਿਆਲਾ ਵਿੱਚ ਅੱਜ ਦਾਣਾ ਮੰਡੀ ਵਿੱਚ ਦਿਨ ਦਿਹਾੜੇ ਆੜ੍ਹਤੀ ਦੀਆਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

Beas Murder News: ਸਠਿਆਲਾ ਪਿੰਡ 'ਚ ਆੜ੍ਹਤੀਏ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Beas Murder News: ਅੰਮ੍ਰਿਤਸਰ ਦੇ ਹਲਕਾ ਬਿਆਸ ਦੇ ਪਿੰਡ ਸਠਿਆਲਾ ਵਿੱਚ ਅੱਜ ਦਾਣਾ ਮੰਡੀ ਵਿੱਚ ਦਿਨ ਦਿਹਾੜੇ ਆੜ੍ਹਤੀ ਦੀਆਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਆੜ੍ਹਤੀ ਗੁਰਦੀਪ ਸਿੰਘ ਗੋਖਾ ਸਾਬਕਾ ਸਰਪੰਚ ਦੇ ਪਤੀ ਸੀ। ਦੱਸਿਆ ਜਾ ਰਿਹਾ ਹੈ ਕਿ ਤਿੰਨ ਅਣਪਛਾਤੇ ਨੌਜਵਾਨ ਮੋਟਰਸਾਈਕਲ ਉਤੇ ਸਵਾਰ ਹੋ ਕੇ ਆਏ ਤੇ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਪੰਜ ਦੇ ਕਰੀਬ ਗੋਲੀਆਂ ਆੜ੍ਹਤੀ ਗੁਰਦੀਪ ਸਿੰਘ ਗੋਖਾ ਨੂੰ ਲੱਗੀਆਂ ਜਿਹਦੇ ਚੱਲਦੇ ਉਨ੍ਹਾਂ ਨੂੰ ਬਾਬਾ ਬਕਾਲਾ ਦੇ ਸਿਵਲ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ, ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਮੌਕੇ ਉਤੇ ਪੁੱਜੇ ਜਾਂਚ ਕੀਤੀ ਸ਼ੁਰੂ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰਦੀਪ ਸਿੰਘ ਗੋਖਾ ਨੂੰ ਦਾਣਾ ਮੰਡੀ ਵਿੱਚ ਤਿੰਨ ਮੋਟਰਸਾਈਕਲ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।

ਉਹ ਹਸਪਤਾਲ ਵਿੱਚ ਪੁੱਜੇ ਜਿੱਥੇ ਉਸਦੀ ਮ੍ਰਿਤਕ ਦੇਹ ਪਈ ਹੋਈ ਹੈ ਉੱਥੇ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਮੌਕੇ ਪੁਲਿਸ ਅਧਿਕਾਰੀ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਡੇਢ ਵਜੇ ਸੂਚਨਾ ਮਿਲੀ ਕਿ ਕੁਲਦੀਪ ਸਿੰਘ ਗੋਖਾ ਜੋ ਕਿ ਦਾਣਾ ਮੰਡੀ ਵਿੱਚ ਆੜ੍ਹਤ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ : Punjab Breaking Live Updates: SKM ਦਾ ਵੱਡਾ ਐਲਾਨ - 25 ਅਕਤੂਬਰ ਨੂੰ ਮੰਡੀਆਂ ਦੇ ਨੇੜੇ ਹਾਈਵੇ ਕੀਤੇ ਜਾਣਗੇ ਜਾਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

ਤਿੰਨ ਮੋਟਰਸਾਈਕਲ ਉਤੇ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਉਸ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਹੈ। ਜਿਸ ਨੂੰ ਇਲਾਜ ਲਈ ਬਾਬਾ ਬਕਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਅਸੀਂ ਮੌਕੇ ਉਤੇ ਪੁੱਜੇ ਹਾਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਫਿਲਹਾਲ ਕੋਈ ਪੁਰਾਣੀ ਰੰਜ਼ਿਸ਼ ਦਾ ਮਾਮਲਾ ਨਹੀਂ ਦੱਸਿਆ ਜਾ ਰਿਹਾ।

ਇਹ ਵੀ ਪੜ੍ਹੋ : IND vs NZ Pune Test: 5 ਸਾਲ ਬਾਅਦ ਪੁਣੇ 'ਚ ਖੇਡੇਗਾ ਭਾਰਤ ਟੈਸਟ, ਸਪਿੰਨਰਾਂ ਗੇਂਦਬਾਜ਼ਾਂ ਦਾ ਬਣਿਆ ਰਹੇਗਾ ਦਬਦਬਾ

 

Trending news