Punjab Vigilance Bureau: ਜੀ. ਨਾਗੇਸ਼ਵਰਾ ਰਾਓ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਚੀਫ ਡਾਇਰੈਕਟਰ ਨਿਯੁਕਤ
Advertisement
Article Detail0/zeephh/zeephh2649646

Punjab Vigilance Bureau: ਜੀ. ਨਾਗੇਸ਼ਵਰਾ ਰਾਓ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਚੀਫ ਡਾਇਰੈਕਟਰ ਨਿਯੁਕਤ

Punjab Vigilance Bureau:  ਜੀ. ਨਾਗੇਸ਼ਵਰਾ ਰਾਓ ਆਈਪੀਐਸ (ਆਰਆਰ: 1995), ਏਡੀਜੀਪੀ/ਪ੍ਰੋਵਿਜ਼ਨਿੰਗ, ਪੰਜਾਬ, ਚੰਡੀਗੜ੍ਹ ਨੂੰ ਵਰਿੰਦਰ ਕੁਮਾਰ ਆਈਪੀਐਸ (ਆਰਆਰ: 1993), ਸਪੈਸ਼ਲ ਡੀਜੀਪੀ ਦੀ ਥਾਂ 'ਤੇ ਵਿਜੀਲੈਂਸ ਬਿਊਰੋ, ਪੰਜਾਬ ਦੇ ਮੁੱਖ ਨਿਰਦੇਸ਼ਕ ਵਜੋਂ ਤਾਇਨਾਤ ਕੀਤਾ ਗਿਆ ਹੈ।  

ਦੋ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ ਅਤੇ ਐਸਐਸਪੀਜ਼ ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਜੀਲੈਂਸ ਮੁਖੀ ਨੂੰ ਹਟਾਉਣਾ ਇਸ ਸੰਦਰਭ ਵਿੱਚ ਵੱਡੀ ਕਾਰਵਾਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਇਸ ਤਰ੍ਹਾਂ ਦੀ ਹੋਰ ਸਖ਼ਤ ਕਾਰਵਾਈ ਕਰ ਸਕਦੀ ਹੈ।

ਵਰਿੰਦਰ ਕੁਮਾਰ ਡੀਜੀਪੀ ਦਫ਼ਤਰ ਨੂੰ ਰਿਪੋਰਟ ਕਰਨਗੇ

ਜਾਣਕਾਰੀ ਮੁਤਾਬਕ ਜੀ ਨਾਗੇਸ਼ਵਰ 1995 ਬੈਚ ਦੇ ਆਈਪੀਐਸ ਅਧਿਕਾਰੀ ਹਨ। ਭਾਵੇਂ ਉਹ ਵਰਿੰਦਰ ਕੁਮਾਰ ਤੋਂ ਜੂਨੀਅਰ ਹੈ। ਵਰਿੰਦਰ ਕੁਮਾਰ ਨੂੰ ਵਿਜੀਲੈਂਸ ਮੁਖੀ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਅਜੇ ਤੱਕ ਕੋਈ ਨਵੀਂ ਨਿਯੁਕਤੀ ਨਹੀਂ ਕੀਤੀ ਗਈ ਹੈ। ਫਿਲਹਾਲ ਉਨ੍ਹਾਂ ਨੂੰ ਡੀਜੀਪੀ ਦਫ਼ਤਰ ਪੰਜਾਬ ਵਿੱਚ ਰਿਪੋਰਟ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਲੈ ਕੇ ਚਿਤਾਵਨੀ ਦਿੱਤੀ ਸੀ। ਸਰਕਾਰ ਵੱਲੋਂ ਅਫ਼ਸਰਾਂ ਨੂੰ Warning ਦਿੱਤੀ ਗਈ ਸੀ ਕਿ ਜੇਕਰ ਉਨ੍ਹਾਂ ਦੇ ਖੇਤਰ ਵਿਚ ਭ੍ਰਿਸ਼ਟਾਚਾਰ ਹੁੰਦਾ ਹੈ ਤਾਂ ਉਨ੍ਹਾਂ ਅਫ਼ਸਰਾਂ ਦੇ ਖ਼ਿਲਾਫ਼ ਸਖ਼ਤ ਐਕਸ਼ਨ ਹੋਵੇਗਾ। 

ਇਹ ਵੀ ਪੜ੍ਹੋ : Ludhiana Murder: ਲੁੱਟ ਦੌਰਾਨ ਮਹਿਲਾ ਕਤਲ ਮਾਮਲੇ ਵਿੱਚ ਆਇਆ ਵੱਡਾ ਮੋੜ; ਕਾਰੋਬਾਰੀ ਨੇ ਖ਼ੁਦ ਕਰਵਾਈ ਸੀ ਪਤਨੀ ਦੀ ਹੱਤਿਆ

ਪੰਜਾਬ ਸਰਕਾਰ ਵੱਲੋਂ ਸਮੂਹ DM, SDM, SSP, SHO ਨੂੰ ਹੁਕਮ ਦਿੱਤੇ ਗਏ ਸਨ ਕਿ ਉਹ ਆਪੋ-ਆਪਣੇ ਖੇਤਰ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ। ਹੁਕਮਾਂ ਵਿਚ ਇਹ ਗੱਲ ਵੀ ਸਪੱਸ਼ਟ ਤੌਰ 'ਤੇ ਆਖ਼ੀ ਗਈ ਸੀ ਕਿ ਜੇਕਰ ਇਹ ਅਧਿਕਾਰੀ ਭ੍ਰਿਸ਼ਟਾਚਾਰ ਨਹੀਂ ਰੋਕ ਪਾਉਂਦੇ ਤਾਂ ਉਨ੍ਹਾਂ ਦੇ ਖ਼ਿਲਾਫ਼ ਐਕਸ਼ਨ ਹੋਵੇਗਾ। ਸਰਕਾਰ ਨੇ ਇਹ ਵੀ ਫ਼ੈਸਲਾ ਲਿਆ ਹੈ ਕਿ ਇਸ ਬਾਰੇ ਆਮ ਜਨਤਾ ਅਤੇ ਸਬੰਧਤ ਇਲਾਕੇ ਦੇ MLA ਸਾਹਿਬਾਨ ਤੋਂ ਵੀ ਫੀਡਬੈਕ ਲਿਆ ਜਾਵੇਗਾ। 

ਇਹ ਵੀ ਪੜ੍ਹੋ : Punjab Vigilance Bureau: ਜੀ. ਨਾਗੇਸ਼ਵਰਾ ਰਾਓ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਚੀਫ ਡਾਇਰੈਕਟਰ ਨਿਯੁਕਤ

Trending news