Gangster Lawrence Bishnoi News: ਰੁਟੀਨ ਮੈਡੀਕਲ ਚੈਕਅੱਪ ਤੋਂ ਬਾਅਦ ਵਾਪਿਸ ਬਠਿੰਡਾ ਜੇਲ੍ਹ ਭੇਜਿਆ ਗਿਆ ਲਾਰੈਂਸ ਬਿਸ਼ਨੋਈ
Advertisement
Article Detail0/zeephh/zeephh1810062

Gangster Lawrence Bishnoi News: ਰੁਟੀਨ ਮੈਡੀਕਲ ਚੈਕਅੱਪ ਤੋਂ ਬਾਅਦ ਵਾਪਿਸ ਬਠਿੰਡਾ ਜੇਲ੍ਹ ਭੇਜਿਆ ਗਿਆ ਲਾਰੈਂਸ ਬਿਸ਼ਨੋਈ

Gangster Lawrence Bishnoi News: ਮੈਡੀਕਲ ਸੁਪਰਡੈਂਟ ਡਾ. ਸ਼ਿਲੇਖ ਮਿੱਤਲ ਨੇ ਦੱਸਿਆ ਕਿ ਅੱਜ ਲਾਰੈਂਸ ਬਿਸ਼ਨੋਈ ਦੀ MRI ਕਰਵਾਈ ਗਈ ਅਤੇ ਇਸ ਦੇ ਨਾਲ ਹੀ ਉਸਦੇ ਬਲੱਡ ਸੈਪਲ ਟੈਸਟ ਕਰਵਾਏ ਗਏ ਜਿਨ੍ਹਾਂ ਦੀ ਰਿਪੋਰਟ ਬਿਲਕੁੱਲ ਸਹੀ ਆਉਣ 'ਤੇ ਉਸਨੂੰ ਵਾਪਿਸ ਬਠਿੰਡਾ ਜੇਲ੍ਹ ਸ਼ਿਫਟ ਕਰ ਦਿੱਤਾ ਗਿਆ ਹੈ।

 

Gangster Lawrence Bishnoi News: ਰੁਟੀਨ ਮੈਡੀਕਲ ਚੈਕਅੱਪ ਤੋਂ ਬਾਅਦ ਵਾਪਿਸ ਬਠਿੰਡਾ ਜੇਲ੍ਹ ਭੇਜਿਆ ਗਿਆ ਲਾਰੈਂਸ ਬਿਸ਼ਨੋਈ

Gangster Lawrence Bishnoi News: ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੂੰ ਅੱਜ ਮੈਡੀਕਲ ਚੈਕਅੱਪ ਲਈ ਬਠਿੰਡਾ ਜੇਲ੍ਹ ਤੋਂ ਭਾਰੀ ਸੁਰੱਖਿਆ ਹੇਠ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਉਸਦੇ ਟੈਸਟ ਕਰਵਾਉਣ ਉਪਰੰਤ ਵਾਪਿਸ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ।  ਦੱਸ ਦੇਈਏ ਕੇ 11 ਜੁਲਾਈ ਨੂੰ  ਤੇਜ਼ ਬੁਖਾਰ ਅਤੇ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਬਠਿੰਡਾ ਹਸਪਤਾਲ ਤੋਂ ਫਰੀਦਕੋਟ ਮੈਡੀਕਲ ਹਸਪਤਾਲ ਰੈਫਰ ਕੀਤਾ ਗਿਆ ਸੀ ਜਿਥੇ ਉਸਨੂੰ ਕਰੀਬ ਪੰਜ ਦਿਨ ਦਾਖਿਲ ਕਰ ਇਲਾਜ ਕੀਤਾ ਗਿਆ 

ਇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਦੀ (Gangster Lawrence Bishnoi)  ਸਿਹਤ ਵਿੱਚ ਸੁਧਾਰ ਆਉਣ ਤੋਂ ਬਾਅਦ 15 ਜੁਲਾਈ ਨੂੰ ਹਸਪਤਾਲ ਤੋਂ ਛੁੱਟੀ ਦੇਕੇ ਵਾਪਿਸ ਬਠਿੰਡਾ ਭੇਜਿਆ ਗਿਆ ਸੀ ਅਤੇ ਅੱਜ ਇੱਕ ਵਾਰ ਮੁੜ ਤੋਂ ਰੁਟੀਨ ਚੈਕਅੱਪ ਲਈ ਇਸਨੂੰ ਦੋਬਾਰਾਂ ਫਰੀਦਕੋਟ ਦੇ ਮੈਡੀਕਲ ਹਸਪਤਾਲ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ: Sukhbir Singh Badal News: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਫਰੀਦਕੋਟ ਅਦਾਲਤ 'ਚ ਪੇਸ਼ ਹੋਏ ਸੁਖਬੀਰ ਬਾਦਲ, 19 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ

ਮੈਡੀਕਲ ਸੁਪਰਡੈਂਟ ਡਾ. ਸ਼ਿਲੇਖ ਮਿੱਤਲ ਨੇ ਦੱਸਿਆ ਕਿ ਅੱਜ ਲਾਰੈਂਸ ਬਿਸ਼ਨੋਈ (Gangster Lawrence Bishnoi)  ਦੀ MRI ਕਰਵਾਈ ਗਈ ਅਤੇ ਇਸ ਦੇ ਨਾਲ ਹੀ ਉਸਦੇ ਬਲੱਡ ਸੈਪਲ ਟੈਸਟ ਕਰਵਾਏ ਗਏ ਜਿਨ੍ਹਾਂ ਦੀ ਰਿਪੋਰਟ ਬਿਲਕੁੱਲ ਸਹੀ ਆਉਣ 'ਤੇ ਉਸਨੂੰ ਵਾਪਿਸ ਬਠਿੰਡਾ ਜੇਲ੍ਹ ਸ਼ਿਫਟ ਕਰ ਦਿੱਤਾ ਗਿਆ ਹੈ। ਅੱਗੇ ਜੇਕਰ ਜਰੂਰਤ ਪੈਂਦੀ ਹੈ ਤਾਂ ਉਥੇ ਹੀ ਲਾਰੱਸ ਦਾ ਇਲਾਜ਼ ਕਰਵਾਇਆ ਜਾ ਸਕਦਾ ਅਤੇ ਜੇਕਰ ਡਾਕਟਰਾਂ ਦੀ ਸਲਾਹ ਮੁਤਾਬਿਕ ਇਥੇ ਲਿਆਂਦਾ ਜਾਂਦਾ ਹੈ ਤਾਂ ਇਸਦਾ ਅਗਲਾ ਇਲਾਜ ਇਥੇ ਵੀ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: Chandigarh News: CBI ਦੀ ਰਡਾਰ 'ਤੇ ਚੰਡੀਗੜ੍ਹ ਦੇ ਸਾਬਕਾ SSP ਕੁਲਦੀਪ ਚਾਹਲ, ਜਾਣੋ ਪੂਰਾ ਮਾਮਲਾ

(ਦੇਵਾ ਨੰਦ ਸ਼ਰਮਾ ਦੀ ਰਿਪੋਰਟ)

Trending news