Sri Anandpur Sahib News: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਐਤਵਾਰ ਨੂੰ ਸਿੱਖ ਪਰੰਪਰਾਵਾਂ ਤਹਿਤ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੇਵਾ ਸੰਭਾਲੀ।
Trending Photos
Sri Anandpur Sahib News: ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਗਿਆਨੀ ਸੁਲਤਾਨ ਸਿੰਘ ਦੀ ਜਥੇਦਾਰ ਵਜੋਂ ਤਾਜਪੋਸ਼ੀ ਸਮਾਗਮ ਹੋਇਆ, ਜਿੱਥੇ ਕਈ ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ, ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਤੇ ਅਕਾਲੀ ਦਲ ਤੋਂ ਦਲਜੀਤ ਚੀਮਾ ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ਮੂਲੀਅਤ ਕੀਤੀ।
ਵੱਖ-ਵੱਖ ਜਥੇਬੰਦੀਆਂ ਵੱਲੋਂ ਜਥੇਦਾਰ ਨੂੰ ਦਸਤਾਰ ਵੀ ਭੇਂਟ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਤੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਵਿਧਾਨ ਸਭਾ ਵਿਚ ਸਿੱਖੀ ਸਰੂਪ ਉਤੇ ਕੀਤੀ ਗਈ ਟਿੱਪਣੀ ਲਈ ਸਰਕਾਰ ਨੂੰ ਘੇਰਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੱਲ੍ਹ ਹੋਣ ਵਾਲੇ ਜਰਨਲ ਇਜਲਾਸ ਵਿਚ ਵੱਡੇ ਫੈਸਲੇ ਲਏ ਜਾਣਗੇ।
ਸਮਾਗਮ ਦੌਰਾਨ ਗੁਰਿੰਦਰ ਸਿੰਘ ਗੋਗੀ,ਗੁਰਚਰਨ ਸਿੰਘ ਗਰੇਵਾਲ, ਨਿਹੰਗ ਸਿੰਘ ਜਥੇਬੰਦੀਆਂ,ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਭਾਈ ਹਰਨਾਮ ਸਿੰਘ ਧੂੰਮਾ ਸਮੇਤ ਸੰਗਤ ਹਾਜ਼ਰ ਸੀ। ਸਮਾਗਮ ਵਿਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਗੈਰਹਾਜ਼ਰ ਰਹੇ।
ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨਾ ਚਾਹੀਦਾ ਹੈ ਉਥੇ ਹੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਸਿੱਖਾਂ ਨੂੰ ਸਿਰ ਜੋੜ ਕੇ ਬੈਠਣ ਦੀ ਲੋੜ ਹੈ ਤੇ ਇਕ ਕਲੀਅਰ ਮੈਸੇਜ ਦੇਣ ਦੀ ਲੋੜ ਕਿ ਕੋਈ ਵੀ ਸਿੱਖਾਂ ਦੇ ਮਸਲੇ ਵਿਚ ਸਰਕਾਰ ਦਖਲ ਨਹੀਂ ਦੇ ਸਕਦੀ।
ਇਹ ਵੀ ਪੜ੍ਹੋ : Punjab News: ਬੈਂਕ ਮੁਲਾਜ਼ਮ ਹੀ ਨਿਕਲਿਆ ਸਾਈਬਰ ਠੱਗ! ਲੋਕਾਂ ਦੇ ਕ੍ਰੈਡਿਟ ਕਾਰਡ ਤੋਂ ਖਰਚ ਕੀਤੇ ਲੱਖਾਂ ਰੁਪਏ
ਚੈਨਲ ਸ਼ੁਰੂ ਕਰਨਾ ਤੇ ਨਾ ਕਰਨਾ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਖੇਤਰ ਹੈ, ਸਰਕਾਰ ਦੀ ਦਖ਼ਲਅੰਦਾਜ਼ੀ ਬੇਲੋੜੀ ਹੈ। ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਗੁਰਚਰਨ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਸਿੱਖਾਂ ਉਤੇ ਹਮਲਾ ਹੋ ਰਿਹਾ ਹੈ ਤੇ ਇਸਦਾ ਜਵਾਬ ਵੀ ਦਿੱਤਾ ਜਾਵੇਗਾ। ਹਰਜਿੰਦਰ ਧਾਮੀ ਨੇ ਕਿਹਾ ਕਿ ਕੱਲ੍ਹ ਹੋਣ ਵਾਲੇ ਜਰਨਲ ਇਜਲਾਸ ਵਿੱਚ ਵੱਡੇ ਫੈਸਲੇ ਲਏ ਜਾਣਗੇ।
ਨਵੇਂ ਬਣੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਅੰਮ੍ਰਿਤ ਸੰਚਾਰ ਦੀ ਲਹਿਰ ਰਾਹੀਂ ਧਰਮ ਪ੍ਰਚਾਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਸਿੱਖੀ ਸਰੂਪ ਵਾਲਿਆਂ ਉਤੇ ਕਟਾਕਸ਼ ਕਰਨ ਵਾਲਿਆਂ ਉਤੇ 5 ਸਿੰਘ ਸਾਹਿਬਾਨ ਮੀਟਿੰਗ ਕਰਕੇ ਫੈਸਲਾ ਲੈਣਗੇ ਤੇ ਸਾਰਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਇਕੱਠੇ ਹੋਣ ਦੀ ਗੱਲ ਆਖੀ।
ਇਹ ਵੀ ਪੜ੍ਹੋ : Punjab News: ਵਿਦੇਸ਼ਾਂ 'ਚ ਜਾਂਚ ਕਰ ਰਹੀ ਹੈ NIA; 50 ਲੋਕਾਂ ਖ਼ਿਲਾਫ਼ ਮਾਮਲੇ ਹੋਣਗੇ ਦਰਜ, ਅੰਮ੍ਰਿਤਪਾਲ ਦੇ ਕਰੀਬੀ 'ਤੇ ਕੈਨੇਡਾ 'ਚ ਕੇਸ ਦਰਜ
ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ