Malerkotla Civil Hospital: ਪਟੀਸ਼ਨਕਰਤਾ ਭੀਸ਼ਮ ਕਿੰਗਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇੱਥੇ ਚਾਰ ਡਾਕਟਰ ਹਨ, ਜਿਨ੍ਹਾਂ ਵਿੱਚੋਂ ਦੋ ਡਾਕਟਰ ਰਾਤ ਦੀ ਡਿਊਟੀ 'ਤੇ ਰਹਿੰਦੇ ਹਨ। ਉਹ ਉੱਤੇ ਪੂਰੇ ਜ਼ਿਲ੍ਹੇ ਦੇ ਲੋਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਹੈ।
Trending Photos
Malerkotla Civil Hospital: ਮਲੇਰਕੋਟਲਾ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਭੀਸ਼ਮ ਕਿੰਗਰ ਵੱਲੋਂ ਇੱਕ ਜਨਹਿੱਤ ਪਟੀਸ਼ਨ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ। ਅਤੇ ਹਸਪਾਤਲ ਵਿੱਚ ਖਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਦੀ ਮੰਗ ਕੀਤੀ ਹੈ। ਇਸ ਪਟੀਸ਼ਨ ਉੱਤੇ ਹਾਈਕੋਰਟ ਨੇ ਸੁਣਵਾਈ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 4 ਮਾਰਚ ਨੂੰ ਹੋਵੇਗੀ। ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਹਸਪਤਾਲ ਵਿੱਚ ਸੀਟੀ ਸਕੈਨ ਅਤੇ ਐਮਆਰਆਈ ਮਸ਼ੀਨਾਂ ਬਾਰੇ ਵੀ ਜਾਣਕਾਰੀ ਮੰਗੀ ਗਈ ਹੈ।
ਦੱਸਦਈਏ ਕਿ ਭੀਸ਼ਮ ਕਿੰਗਰ ਵੱਲੋਂ ਇੱਕ ਜਨਹਿੱਤ ਪਟੀਸ਼ਨ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਵਿੱਚ ਦੱਸਿਆ ਗਿਆ ਹੈ ਕਿ ਹਸਪਤਾਲ ਵਿੱਚ ਡਾਕਟਰਾਂ ਦੀਆਂ 17 ਵਿੱਚੋਂ 13 ਅਸਾਮੀਆਂ ਖਾਲੀ ਹਨ, ਇਸ ਤੋਂ ਇਲਾਵਾ 39 ਜਨਰਲ ਡਾਕਟਰਾਂ ਦੀਆਂ ਅਸਾਮੀਆਂ ਵਿੱਚ 37 ਖਾਲੀ ਹਨ। ਪਟੀਸ਼ਨਕਰਤਾ ਭੀਸ਼ਮ ਕਿੰਗਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇੱਥੇ ਚਾਰ ਡਾਕਟਰ ਹਨ, ਜਿਨ੍ਹਾਂ ਵਿੱਚੋਂ ਦੋ ਡਾਕਟਰ ਰਾਤ ਦੀ ਡਿਊਟੀ 'ਤੇ ਰਹਿੰਦੇ ਹਨ। ਉਹ ਉਤੇ ਪੂਰੇ ਜ਼ਿਲ੍ਹੇ ਦੇ ਲੋਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਇੱਥੇ ਡਾਕਟਰਾਂ ਦੀਆਂ 13 ਖਾਲੀ ਅਸਾਮੀਆਂ ਜਲਦੀ ਤੋਂ ਜਲਦੀ ਭਰਨੀ ਚਾਹੀਦੀ ਹੈ, ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ।