Hola Mohalla News: ਖ਼ਾਲਸਾ ਪੰਥ ਦੇ ਨਿਆਰੇਪਣ ਦਾ ਪ੍ਰਤੀਕ ਤਿਉਹਾਰ ਹੋਲਾ ਮਹੱਲਾ ਆਰੰਭ; ਸਿੱਖ ਨੁਮਾਇੰਦਿਆਂ ਨੇ ਸਦਭਾਵਨਾ ਦਾ ਦਿੱਤਾ ਸੰਦੇਸ਼
Advertisement
Article Detail0/zeephh/zeephh2172809

Hola Mohalla News: ਖ਼ਾਲਸਾ ਪੰਥ ਦੇ ਨਿਆਰੇਪਣ ਦਾ ਪ੍ਰਤੀਕ ਤਿਉਹਾਰ ਹੋਲਾ ਮਹੱਲਾ ਆਰੰਭ; ਸਿੱਖ ਨੁਮਾਇੰਦਿਆਂ ਨੇ ਸਦਭਾਵਨਾ ਦਾ ਦਿੱਤਾ ਸੰਦੇਸ਼

Hola Mohalla News: ਸਿੱਖਾਂ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਰੰਭ ਹੋਇਆ। 

Hola Mohalla News: ਖ਼ਾਲਸਾ ਪੰਥ ਦੇ ਨਿਆਰੇਪਣ ਦਾ ਪ੍ਰਤੀਕ ਤਿਉਹਾਰ ਹੋਲਾ ਮਹੱਲਾ ਆਰੰਭ; ਸਿੱਖ ਨੁਮਾਇੰਦਿਆਂ ਨੇ ਸਦਭਾਵਨਾ ਦਾ ਦਿੱਤਾ ਸੰਦੇਸ਼

Hola Mohalla News: ਸਿੱਖਾਂ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਰੰਭ ਹੋਇਆ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਹ ਮੇਲਾ ਤਿੰਨ ਦਿਨ ਚੱਲੇਗਾ। ਹੋਲੇ-ਮਹੱਲੇ ਵਿੱਚ ਦੇਸ਼-ਵਿਦੇਸ਼ ਤੋਂ ਸਿੱਖ ਸੰਗਤ ਅਤੇ ਨਿਹੰਗ ਸਿੰਘ ਪੁੱਜ ਰਹੇ ਹਨ। ਹੋਲਾ-ਮਹੱਲਾ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਇਆ। ਹੋਲੇ ਮਹੱਲੇ ਦੇ ਤੀਜੇ ਦਿਨ ਆਖਰੀ ਦਿਨ ਸਿੱਖ ਭਾਈਚਾਰੇ ਵੱਲੋਂ ਮਹੱਲਾ ਸਜਾਇਆ ਜਾਵੇਗਾ। ਆਨੰਦਪੁਰ ਸਾਹਿਬ ਵਿਖੇ ਭਾਰੀ ਇਕੱਠ ਨੂੰ ਦੇਖਦਿਆਂ ਪੁਲਿਸ ਨੇ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਲੋਕਾਂ ਦੀ ਸਹੂਲਤ ਲਈ ਟਰੈਫਿਕ ਪਲਾਨ ਵੀ ਜਾਰੀ ਕੀਤਾ ਗਿਆ ਹੈ।

ਪ੍ਰੇਮ ਸਿੰਘ ਚੰਦੂਮਾਜਰਾ ਹੋਏ ਨਤਮਸਤਕ

ਹੋਲੀ ਮੁਹੱਲੇ ਦੇ ਪਵਿੱਤਰ ਤਿਉਹਾਰ 'ਤੇ ਵੱਖ-ਵੱਖ ਰੰਗਾਂ ਨੂੰ ਦੇਖਦਿਆਂ ਜਿੱਥੇ ਹੋਰ ਧਾਰਮਿਕ ਜਥੇਬੰਦੀਆਂ ਪਹੁੰਚ ਰਹੀਆਂ ਹਨ, ਉੱਥੇ ਹੀ ਸਿਆਸਤਦਾਨ ਵੀ ਇੱਥੇ ਆਪਣੀ ਹਾਜ਼ਰੀ ਲਗਵਾ ਰਹੇ ਹਨ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਬੁਲਾਰੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ 'ਤੇ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਹੋਲੇ ਮਹੱਲੇ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਨੌਜਵਾਨਾਂ ਨੂੰ ਗੁਰੂ ਨਾਲ ਜੁੜਨ ਦੀ ਅਪੀਲ ਵੀ ਕੀਤੀ।

ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਨੂੰ ਦਿੱਤਾ ਸੰਦੇਸ਼

ਹੋਲੇ ਮਹੱਲੇ ਦੇ ਮੱਦੇਨਜ਼ਰ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਰ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਅੱਜ ਹੋਲੇ-ਮਹੱਲੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਨਾਲ ਹੋਲੇ-ਮਹੱਲੇ ਦੀ ਸ਼ੁਰੂਆਤ ਹੋ ਗਈ ਹੈ। ਇਸ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ਉਤੇ ਹੋਲੇ-ਮਹੱਲੇ ਦੀ ਵਧਾਈ ਦਿੱਤੀ ਤੇ ਅੰਮ੍ਰਿਤ ਸੰਚਾਰ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਗੁਰੂ ਨਾਲ ਜੁੜਨ।

ਬਾਬਾ ਬਲਬੀਰ ਸਿੰਘ ਨੇ ਸ਼ਸਤਰ ਵਿੱਦਿਆ ਬਾਰੇ ਦਿੱਤੀ ਜਾਣਕਾਰੀ

ਬਾਬਾ ਬਲਬੀਰ ਸਿੰਘ ਨੇ ਵੀ ਹੋਲੇ-ਮੁਹੱਲੇ ਅਧੀਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸ਼ਸਤਰ ਵਿੱਦਿਆ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਪੁਰਾਤਨ ਸਮੇਂ ਵਿਚ ਮਹੱਲੇ ਦੀ ਸ਼ੁਰੂਆਤ ਕੀਤੀ ਅਤੇ ਵਿਸ਼ੇਸ਼ ਤੌਰ 'ਤੇ ਸਾਰੇ ਹਥਿਆਰਾਂ ਬਾਰੇ ਦੱਸਿਆ।

ਹੋਲੇ-ਮਹੱਲੇ ਦੇ ਆਖ਼ਰੀ ਦਿਨ ਸਜਾਏ ਜਾਣ ਵਾਲੇ ਮਹੱਲੇ ਦੇ ਅੰਦਰ ਘੋੜ ਸਵਾਰੀ ਬਹੁਤ ਹੀ ਖਾਸ ਹੈ, ਇਸ ਕਾਰਨ ਵੱਡੀ ਗਿਣਤੀ ਵਿੱਚ ਘੋੜੇ, ਊਠ ਤੇ ਹਾਥੀ ਹੋਰ ਜਥਿਆਂ ਵੱਲੋਂ ਆਨੰਦਪੁਰ ਸਾਹਿਬ ਵਿਖੇ ਲਿਆਂਦੇ ਜਾ ਰਹੇ ਹਨ, ਜਿਨ੍ਹਾਂ ਨੂੰ ਸ਼ਹਿਰ ਵਿੱਚ ਸ਼ਾਮਲ ਕੀਤਾ ਜਾਵੇਗਾ। ਹੇਠ ਵਿਸ਼ੇਸ਼ ਤੌਰ 'ਤੇ ਕੀਰਤਨ ਤੇ ਮਹੱਲਾ ਸਜਾਇਆ ਜਾਵੇਗਾ।

ਹੋਲੇ-ਮਹੱਲੇ ਵਿਖੇ ਜਿੱਥੇ ਦੂਰੋਂ-ਦੂਰੋਂ ਸੰਗਤਾਂ ਪਹੁੰਚ ਰਹੀਆਂ ਹਨ, ਉਥੇ ਹੀ ਕਈ ਜਥੇ ਵੀ ਦੂਰ-ਦੂਰ ਤੋਂ ਆਨੰਦਪੁਰ ਸਾਹਿਬ ਪਹੁੰਚ ਕੇ ਕੀਰਤਨ ਕਰ ਰਹੇ ਹਨ, ਉਥੇ ਹੀ ਸੱਚਖੰਡ ਸ੍ਰੀ ਨਾਂਦੇੜ ਸਾਹਿਬ ਤੋਂ ਮਰਾਠੀ ਵਿਸ਼ਨੂੰਪੁਰਾਈ ਧਾਰਮਿਕ ਜਥੇ ਨੇ ਵੀ ਪਹੁੰਚ ਕੇ ਗੁਰੂ ਘਰ ਦੇ ਦਰਸ਼ਨ ਕੀਤੇ। ਕੁਰਬਾਨੀ ਨੂੰ ਯਾਦ ਕਰਦਿਆਂ ਸਤਿਨਾਮ ਸ਼੍ਰੀ ਵਾਹਿਗੁਰੂ ਜੀ ਦਾ ਜਾਪ ਕੀਤਾ।

ਹੋਲੇ-ਮਹੱਲੇ ਵਿੱਚ ਦੇਖਣ ਨੂੰ ਮਿਲ ਰਹੇ ਭਾਂਤ-ਭਾਂਤ ਦੇ ਰੰਗ

ਹੋਲੇ-ਮਹੱਲੇ ਦੇ ਤਿਉਹਾਰ 'ਤੇ ਜਿੱਥੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ, ਉਥੇ ਇਸ ਦੇ ਨਾਲ-ਨਾਲ ਹੋਰ ਲੰਗਰ ਵੀ ਲਗਾਏ ਜਾਂਦੇ ਹਨ। ਸਿੱਖ ਸੰਗਤ ਵੱਲੋਂ ਦਸਤਾਰ ਦਾ ਲੰਗਰ ਵੀ ਲਗਾਇਆ ਜਾਂਦਾ ਹੈ। ਇਸ ਦੇ ਨਾਲ ਹੀ ਜਦੋਂ ਸਰਬਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਲੰਗਰ ਦਸਤਾਰ ਮੇਰੀ ਸ਼ਾਨ ਤਹਿਤ ਲਗਾਇਆ ਗਿਆ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਦਸਤਾਰ ਸਜਾਉਣ ਲਈ ਵੀ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ : Hola Mohalla History: ਜਾਣੋ ਕਿਉਂ ਮਨਾਇਆ ਜਾਂਦੈ ਹੋਲਾ-ਮਹੱਲਾ; ਸ਼ਸਤਰ ਵਿਦਿਆ ਨਾਲ ਜੁੜਿਆ ਇਤਿਹਾਸ

Trending news