Hoshiarpur News: ਘਰ ਜਾਂਦੇ ਸਮੇਂ ਨੌਜਵਾਨ ਨੂੰ 4 ਲੋਕਾਂ ਨੇ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਨੌਜਵਾਨ ਬੁਰੀ ਤਰ੍ਹਾਂ ਜਖਮੀ ਹੋ ਗਿਆ।
Trending Photos
Hoshiarpur News: ਹਾਲ ਹੀ ਵਿੱਚ ਹੁਸ਼ਿਆਰਪੁਰ ਮੁਕੇਰੀਆਂ ਦੇ ਪਿੰਡ ਸਿੰਘੋਵਾਲ ਵਿੱਚ, ਪਿੰਡ ਵਿੱਚ ਇੱਕ ਟੂਰਨਾਮੈਂਟ ਕਰਵਾਉਣ ਨੂੰ ਲੈ ਕੇ ਦੋ ਕਲੱਬਾਂ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਹਾਲਾਤ ਵਿਗੜ ਗਏ ਅਤੇ ਕੁਝ ਨੌਜਵਾਨਾਂ ਨੇ ਇੱਕ ਲੜਕੇ 'ਤੇ ਹਮਲਾ ਕਰਕੇ ਉਸਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ।
ਜਾਣਕਾਰੀ ਦਿੰਦੇ ਹੋਏ ਜ਼ਖਮੀ ਨੌਜਵਾਨ ਨੀਰਜ ਕੁਮਾਰ ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਸਿੰਗੋਵਾਲ ਵਿੱਚ 2 ਰਜਿਸਟਰਡ ਕਲੱਬ ਹਨ। ਦੂਜੇ ਕਲੱਬ ਦੇ ਮੈਂਬਰ ਪੁਰਾਣੇ ਖਾਤਿਆਂ ਬਾਰੇ ਬਹਿਸ ਕਰਨ ਲੱਗ ਪਏ। ਇਸ ਤੋਂ ਬਾਅਦ, ਜਦੋਂ ਮੈਂ ਘਰ ਜਾ ਰਿਹਾ ਸੀ, ਤਾਂ ਪਿੰਡ ਦੇ ਤਿੰਨ ਤੋਂ ਚਾਰ ਨੌਜਵਾਨਾਂ ਨੇ ਮੇਰੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ: Ludhiana News: ਸਿੱਧਵਾਂ ਕੈਨਾਲ ਤੇ ਈਸ਼ਰ ਨਗਰੀ ਪੁੱਲ ਦੇ ਪਿੱਲਰਾਂ ਦੀ ਹੋਈ ਖਸਤਾ ਹਾਲਤ
ਉਸਨੇ ਪਹਿਲਾਂ ਮੇਰੇ ਸਿਰ 'ਤੇ ਹਮਲਾ ਕੀਤਾ ਜਿਸ ਕਾਰਨ ਮੈਂ ਬੇਹੋਸ਼ ਹੋ ਗਿਆ। ਉਸ ਤੋਂ ਬਾਅਦ ਲੋਕ ਮੈਨੂੰ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਲੈ ਗਏ। ਨੀਰਜ ਕੁਮਾਰ ਨੇ ਮੁਕੇਰੀਆਂ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਮੁਕੇਰੀਆਂ ਥਾਣੇ ਦੇ ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕਰੇਗੀ। ਨੀਰਜ ਨੇ ਪੁਲਿਸ ਤੋਂ ਹਮਲਾਵਰਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: Punjab Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਧੁੰਦ ਦਾ ਆਰੇਂਜ ਅਲਰਟ, 18 ਜਨਵਰੀ ਤੋਂ ਬਦਲੇਗਾ ਮੌਸਮ