Hoshiarpur News: ਮੁਹੱਲਾ ਕੱਚਾ ਟੋਭਾ ਵਿੱਚ ਸਥਿਤ ਇੱਕ ਗੱਦਿਆਂ ਦੇ ਗੋਦਾਮ ਵਿੱਚ ਪਟਾਕੇ ਡਿੱਗਣ ਕਾਰਨ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
Trending Photos
Hoshiarpur News(ਰਮਨ ਖੋਸਲਾ): ਹੁਸ਼ਿਆਰਪੁਰ ਸ਼ਹਿਰ ਦੇ ਕੱਚਾ ਟੋਭਾ ਇਲਾਕੇ ਵਿੱਚ ਸਥਿਤ ਨੈਸ਼ਨਲ ਫੋਮ ਫੈਕਟਰੀ ਦੇ ਗੱਦਿਆਂ ਦੇ ਗੋਦਾਮ ਵਿੱਚ ਦੇਰ ਰਾਤ ਅੱਗ ਲੱਗ ਗਈ, ਜਿਸ ਕਾਰਨ ਕਾਫੀ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ। ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।
ਮੁਹੱਲਾ ਕੱਚਾ ਟੋਭਾ ਵਿੱਚ ਸਥਿਤ ਇੱਕ ਗੱਦਿਆਂ ਦੇ ਗੋਦਾਮ ਵਿੱਚ ਪਟਾਕੇ ਡਿੱਗਣ ਕਾਰਨ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਇੰਨੀ ਭਿਆਨਕ ਸੀ ਕਿ ਧੂੰਆਂ ਦੂਰ ਦੂਰ ਤੱਕ ਦਿਖਾਈ ਦੇ ਰਿਹਾ ਸੀ। ਅੱਗ ਲੱਗਣ ਤੋਂ ਬਾਅਦ ਬਾਜ਼ਾਰ ਵਿੱਚ ਭਗਦੜ ਮੱਚ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਸੋਨਾਲੀਕਾ ਗਰੁੱਪ ਦੀ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ ਅਤੇ ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ: Amritsar Pollution: ਅੰਮ੍ਰਿਤਸਰ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ ਸ਼ਾਮਿਲ; ਹਵਾ ਗੁਣਵੱਤਾ 339 ਉਤੇ ਪੁੱਜੀ
ਪ੍ਰਸ਼ਾਸਨ ਦੇ ਲੋਕ ਵੀ ਮੌਕੇ 'ਤੇ ਪਹੁੰਚ ਗਏ ਅਤੇ ਸਾਬਕਾ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੀ ਤੁਰੰਤ ਆ ਗਏ। ਪੀੜਤ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ 'ਤੇ ਪਹੁੰਚ ਗਏ ਅਤੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਬੀਤੇ ਦਿਨ ਪਟਾਕੇ ਫੂਕੇ ਜਾ ਰਹੇ ਸਨ ਅਤੇ ਲੱਗਦਾ ਹੈ ਕਿ ਅੱਗ ਪਟਾਕਿਆਂ ਕਾਰਨ ਲੱਗੀ ਹੈ। ਉਨ੍ਹਾਂ ਦੱਸਿਆ ਕਿ ਅੱਗ ਨਾਲ ਫਰਨੀਚਰ ਅਤੇ ਗੱਦਿਆਂ ਦਾ ਕਾਫੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: Jalandhar Accident News: ਜਲੰਧਰ ਵਿੱਚ ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਪਿਓ-ਪੁੱਤਰ ਦੀ ਮੌਤ; ਘਟਨਾ ਸੀਸੀਟੀਵੀ ਵਿੱਚ ਕੈਦ