SGPC News: ਐਸਜੀਪੀਸੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲਿਆ ਗਿਆ ਹੈ।
Trending Photos
SGPC News: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਆਦੇਸ਼ ਜਾਰੀ ਕੀਤੇ ਹਨ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਢਲੇ ਤੌਰ ਉਤੇ ਮਿਲੀ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਵੀਡੀਓ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿਚ ਸਿੰਧੀ ਭਾਈਚਾਰੇ ਵੱਲੋਂ ਕੀਤੇ ਗਏ ਇਕ ਸਮਾਗਮ ਦੀ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਅੰਦਰ ਗੁਰੂ ਸਾਹਿਬਾਨ ਦੀ ਨਕਲ ਕਰਨ ਦੀ ਸਖ਼ਤ ਮਨਾਹੀ ਹੈ ਅਤੇ ਇਸ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੰਧੀ ਭਾਈਚਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਵੱਡੀ ਸ਼ਰਧਾ ਰੱਖਦਾ ਹੈ ਅਤੇ ਉਨ੍ਹਾਂ ਨਾਲ ਸਬੰਧਤ ਦਿਹਾੜਿਆਂ ਨੂੰ ਵੀ ਮਨਾਉਂਦਾ ਹੈ, ਪਰੰਤੂ ਸਿੱਖ ਧਰਮ ਦੀਆਂ ਪਰੰਪਰਾਵਾਂ ਅਤੇ ਮਰਿਆਦਾ ਦਾ ਖ਼ਿਆਲ ਰੱਖਣਾ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ। ਕਿਸੇ ਨੂੰ ਵੀ ਗੁਰੂ ਸਾਹਿਬਾਨ ਦੀ ਨਕਲ ਕਰਨ ਤੇ ਮਰਿਆਦਾ ਵਿਰੁੱਧ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਇਹ ਵੀ ਪੜ੍ਹੋ : Punjab Bypolls Voting 2024 Highlights: ਚਾਰ ਵਿਧਾਨ ਸਭਾ ਸੀਟਾਂ 'ਤੇ 59.67 ਫੀਸਦੀ ਮਤਦਾਨ; ਗਿੱਦੜਬਾਹਾ 'ਚ ਸਭ ਤੋਂ ਵੱਧ 78.1% ਵੋਟਿੰਗ ਹੋਈ
ਉਨ੍ਹਾਂ ਕਿਹਾ ਕਿ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੱਧ ਪ੍ਰਦੇਸ਼ ਵਿਖੇ ਚੱਲ ਰਹੇ ਸਿੱਖ ਮਿਸ਼ਨ ਓਜੈਨ ਦੇ ਪ੍ਰਚਾਰਕਾਂ ਨੂੰ ਪੜਤਾਲ ਕਰਕੇ ਮੁਕੰਮਲ ਰਿਪੋਰਟ ਦੇਣ ਲਈ ਕਿਹਾ ਗਿਆ ਹੈ, ਜਿਸ ਦੀ ਰਿਪੋਰਟ ਪ੍ਰਾਪਤ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ।
ਇਹ ਵੀ ਪੜ੍ਹੋ : Harpal Cheema: ਹਰਪਾਲ ਚੀਮਾ ਦਾ ਵੱਡਾ ਬਿਆਨ; ਹਰਿਆਣਾ ਵਿਧਾਨ ਸਭਾ ਬਣਾਉਣ ਲਈ ਨਹੀਂ ਦਿੱਤੀ ਜਾਵੇਗੀ ਜ਼ਮੀਨ