Punjab News: ਪੀਆਰਟੀਸੀ ਤੇ ਪਨਬਸ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕਰ ਦਿੱਤਾ ਹੈ।
Trending Photos
Punjab News: ਪੀਆਰਟੀਸੀ ਤੇ ਪਨਬਸ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਪੀਆਰਟੀਸੀ ਪਨ ਬਸ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੇ ਰਾਤ ਦੇ ਭੱਤੇ 'ਚ ਵਾਧਾ ਕਰ ਦਿੱਤਾ ਗਿਆ ਹੈ। ਹੁਣ ਦਿੱਲੀ ਲਈ ਰਾਤਰੀ ਭੱਤਾ 60 ਰੁਪਏ ਤੋਂ ਵਧਾ ਕੇ 120 ਕਰ ਦਿੱਤਾ ਗਿਆ ਹੈ। ਜਦਕਿ ਸ਼ਿਮਲਾ ਲਈ 60 ਰੁਪਏ ਤੋਂ ਵਧਾ ਕੇ 90 ਰੁਪਏ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਸ਼ਹਿਰਾਂ ਲਈ 50 ਤੋਂ ਵਧਾ ਕੇ 60 ਕਰ ਦਿੱਤਾ ਗਿਆ।