ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਵਿੱਚ 23 ਸਾਲਾਂ ਬਾਅਦ ਵਨਡੇ ਸੀਰੀਜ਼ ਜਿੱਤ ਲਈ ਹੈ। 1999 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਉਸ ਦੇ ਦੇਸ਼ ਵਿੱਚ ਵਨਡੇ ਸੀਰੀਜ਼ ‘ਚ ਹਰਾਇਆ ਹੈ। ਪੰਜਾਬ ਖੇਡ ਮੰਤਰੀ ਮੀਤ ਹੇਅਰ ਵੱਲੋਂ ਮਹਿਲਾ ਕ੍ਰਿਕੇਟ ਟੀਮ ਨੂੰ ਇਸ ਜਿੱਤ ਦੀ ਵਧਾਈ ਦਿੱਤੀ ਗਈ।
Trending Photos
ਚੰਡੀਗੜ੍ਹ- ਭਾਰਤੀ ਮਹਿਲਾ ਕ੍ਰਿਕਟ ਟੀਮ (Indian Women’s Cricket Team ) ਵੱਲੋਂ ਇੰਗਲੈਂਡ ਖਿਲਾਫ ਖੇਡੀ ਜਾ ਰਹੀ ਵਨਡੇ ਸੀਰੀਜ਼ ਜਿੱਤ ਲਈ ਹੈ। ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਵਿੱਚ 23 ਸਾਲਾਂ ਬਾਅਦ ਇਹ ਸੀਰੀਜ਼ 'ਤੇ ਜਿੱਤ ਹਾਸਲ ਕੀਤੀ ਹੈ। 1999 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਉਸ ਦੇ ਦੇਸ਼ ਵਿੱਚ ਵਨਡੇ ਸੀਰੀਜ਼ ‘ਚ ਹਰਾਇਆ ਹੈ। ਪੰਜਾਬ ਖੇਡ ਮੰਤਰੀ ਮੀਤ ਹੇਅਰ ਵੱਲੋਂ ਮਹਿਲਾ ਕ੍ਰਿਕੇਟ ਟੀਮ ਨੂੰ ਇਸ ਜਿੱਤ ਦੀ ਵਧਾਈ ਦਿੱਤੀ ਗਈ।
ਪੰਜਾਬ ਖੇਡ ਮੰਤਰੀ ਮੀਤ ਹੇਅਰ ਨੇ ਟਵੀਟ ਕਰਕੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਮੀਤ ਹੇਅਰ ਨੇ ਕਪਤਾਨ ਹਰਮਨਦੀਪ ਕੌਰ ਤੇ ਹਰਲੀਨ ਕੌਰ ਦੀ ਮੈਚ ਦੌਰਾਨ ਕੀਤੀ ਗਈ 113 ਦੌੜਾਂ ਦੀ ਸ਼ਾਂਝੇਦਾਰੀ ਦੀ ਤਾਰੀਫ ਵੀ ਕੀਤੀ ਤੇ ਦੋਵਾਂ ਖਿਡਾਰੀਆਂ ਨੂੰ ਵੀ ਮੁਬਰਕਾਂ ਦਿੱਤੀਆ। ਉਨ੍ਹਾਂ ਕਿਹਾ ਕਿ ਇੰਗਲੈਂਡ ਵਿੱਚ 23 ਸਾਲਾਂ ਬਾਅਦ ਵਨਡੇ ਸੀਰੀਜ਼ ਜਿੱਤਣ 'ਤੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ।
ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਵਿੱਚ 23 ਸਾਲਾਂ ਬਾਅਦ ODI ਲੜੀ ਜਿੱਤਣ ਦੀ ਵਧਾਈ। ਭਾਰਤੀ ਨੇ ਦੂਜੇ ਮੈਚ ਵਿੱਚ ਇੰਗਲੈਂਡ ਨੂੰ 88 ਦੌੜਾਂ ਨਾਲ ਹਰਾ ਕੇ 2-0 ਦੀ ਲੀਡ ਬਣਾਈ। 333 ਦੌੜਾਂ ਦੇ ਵਿਸ਼ਾਲ ਸਕੋਰ ਵਿੱਚ ਕਪਤਾਨ @ImHarmanpreet (143*) ਤੇ @imharleenDeol (58) ਨੇ 113 ਦੌੜਾਂ ਦੀ ਸਾਂਝੇਦਾਰੀ ਹੋਈ। ਦੋਵਾਂ ਨੂੰ ਮੁਬਾਰਕਾਂ। pic.twitter.com/7Lb129ogUA
— Gurmeet Singh Meet Hayer (@meet_hayer) September 22, 2022
ਕੈਂਟਬਰੀ ‘ਚ ਖੇਡੇ ਗਏ ਸੀਰੀਜ਼ ਦੇ ਦੂਜੇ ਮੈਚ ‘ਚ ਭਾਰਤੀ ਟੀਮ ਕਪਤਾਨ ਹਰਮਨਪ੍ਰੀਤ ਕੌਰ ਦੇ ਸੈਂਕੜੇ 111 ਗੇਂਦਾਂ ‘ਚ 143 ਰਨ ਦੀ ਬਦੌਲਤ 333 ਦੌੜਾਂ ਦਾ ਵੱਡਾ ਸਕੋਰ ਬਣਾਇਆ ਗਿਆ। ਉਸ ਦੇ ਨਾਲ ਹਰਲੀਨ ਦਿਓਲ ਨੇ ਹਰਮਨਪ੍ਰੀਤ ਦਾ ਪੂਰਾ ਸਾਥ ਦਿੱਤਾ ਤੇ ਦੌਨਾਂ ਦੀ ਸਾਂਝੇਦਾਰੀ 113 ਦੌੜਾਂ ਦੀ ਰਹੀ।
ਸੀਰੀਜ਼ ਦੀ ਸ਼ਾਨਦਾਰ ਜਿੱਤ ਤੇ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਆਲ ਇੰਡੀਆ ਮਹਿਲਾ ਚੋਣ ਕਮੇਟੀ ਵੱਲੋਂ ਏਸ਼ੀਆ ਕੱਪ ਲਈ ਮਹਿਲਾ ਟੀ-20 ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਦੱਸਦੇਈਏ ਕਿ 1 ਤੋਂ 15 ਅਕਤੂਬਰ ਤੱਕ ਬੰਗਲਾਦੇਸ਼ ਦੇ ਸਿਲਹਟ ਵਿੱਚ ਟੀ-20 ਏਸ਼ੀਆ ਕੱਪ ਮਹਿਲਾ ਖੇਡਿਆ ਜਾਣਾ ਹੈ। ਜਿਸ ਵਿੱਚ ਭਾਰਤੀ ਟੀਮ ਦੀ ਅਗਵਾਈ ਹਰਮਨਪ੍ਰੀਤ ਨੂੰ ਸੌਂਪੀ ਗਈ ਹੈ।
WATCH LIVE TV