School Van Accident: ਜਗਰਾਉਂ 'ਚ ਸਕੂਲ ਵੈਨ ਦਰੱਖਤ ਨਾਲ ਟਕਰਾਈ, ਇੱਕ ਬੱਚੇ ਦੀ ਮੌਤ, ਪੰਜਾਬ ਸਰਕਾਰ ਨੇ ਲਿਆ ਐਕਸ਼ਨ
Advertisement
Article Detail0/zeephh/zeephh2370280

School Van Accident: ਜਗਰਾਉਂ 'ਚ ਸਕੂਲ ਵੈਨ ਦਰੱਖਤ ਨਾਲ ਟਕਰਾਈ, ਇੱਕ ਬੱਚੇ ਦੀ ਮੌਤ, ਪੰਜਾਬ ਸਰਕਾਰ ਨੇ ਲਿਆ ਐਕਸ਼ਨ

Jagraon School Van Accident: ਜਗਰਾਉਂ 'ਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਸਕੂਲ ਵੈਨ ਦਰੱਖਤ ਨਾਲ ਟਕਰਾਈ, ਇੱਕ ਬੱਚੇ ਦੀ ਮੌਤ

School Van Accident: ਜਗਰਾਉਂ 'ਚ ਸਕੂਲ ਵੈਨ ਦਰੱਖਤ ਨਾਲ ਟਕਰਾਈ, ਇੱਕ ਬੱਚੇ ਦੀ ਮੌਤ, ਪੰਜਾਬ ਸਰਕਾਰ ਨੇ ਲਿਆ ਐਕਸ਼ਨ

Jagraon School Van Accident: ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ 'ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ, ਦਰੱਖਤ ਨਾਲ ਟਕਰਾ ਗਈ ਜਿਸ ਕਰਕੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ।  ਇਸ ਹਾਦਸੇ ਵਿੱਚ ਇਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ। ਮ੍ਰਿਤਕ ਬੱਚਾ ਪਿੰਡ ਅਖਾੜਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

ਜਗਰਾਉਂ ਸਕੂਲ ਬੱਸ ਹਾਦਸੇ 'ਤੇ ਪੰਜਾਬ ਸਰਕਾਰ ਦਾ ਐਕਸ਼ਨ, ਟਰਾਂਸਪੋਰਟ ਮੰਤਰੀ ਨੇ ਮੰਗੀ ਹਾਦਸੇ ਦੀ ਰਿਪੋਰਟ 
ਜਗਰਾਉਂ ਸਕੂਲ ਬੱਸ ਹਾਦਸੇ 'ਤੇ ਪੰਜਾਬ ਸਰਕਾਰ ਦਾ ਐਕਸ਼ਨ ਲਿਆ ਹੈ। ਇਸ ਦੌਰਾਨ ਟਰਾਂਸਪੋਰਟ ਮੰਤਰੀ ਨੇ ਹਾਦਸੇ ਦੀ ਰਿਪੋਰਟ ਮੰਗੀ ਹੈ। ਦੋ ਦਿਨ ਦੇ ਅੰਦਰ ਸਕੂਲ ਵੈਨ ਹਾਦਸੇ ਦੀ ਡਿਟੇਲ ਰਿਪੋਰਟ ਮੰਗੀ ਗਈ ਹੈ।

ਸਕੂਲ ਵੈਨ ਨੁਕਸਾਨੀ ਗਈ
ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ 'ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ ਪੂਰੀ ਵੈਨ (Jagraon School Van Accident)  ਚਕਨਾਚੂਰ ਹੋ ਗਈ। ਇਸ ਹਾਦਸੇ 'ਚ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਦੇ ਸਰਕਾਰੀ ਸਕੂਲ ਬਾਹਰ ਬੱਚੇ ਦੀ ਡਾਂਗਾਂ ਨਾਲ ਮਾਰਕੁੱਟ; ਲੋਕ ਬਣਾਉਂਦੇ ਰਹੇ ਵੀਡੀਓ 

ਹਾਦਸੇ ਤੋਂ ਬਾਅਦ ਵੈਨ 'ਚ ਸਵਾਰ ਬੱਚੇ ਬਹੁਤ ਦੁਖੀ ਹੋ ਗਏ ਅਤੇ ਰੋਣ ਲੱਗੇ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਬੱਚਿਆਂ ਦੇ ਪਰਿਵਾਰ ਵਾਲੇ ਮੌਕੇ 'ਤੇ ਪਹੁੰਚ ਗਏ ਅਤੇ ਬੱਚਿਆਂ ਨੂੰ ਚੁੱਕ ਕੇ ਲੈ ਗਏ। ਹਾਦਸੇ ਕਾਰਨ ਇੱਕ ਕਿਲੋਮੀਟਰ ਤੱਕ ਜਾਮ ਲੱਗ ਗਿਆ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਵੈਨ ਦਾ ਡਰਾਈਵਰ (Jagraon School Van Accident)  ਕਾਫੀ ਦੂਰੀ ਤੋਂ ਤੇਜ਼ ਰਫਤਾਰ ਨਾਲ ਜਾ ਰਿਹਾ ਸੀ।

ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ! ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲ 

ਹਾਦਸੇ (Jagraon School Van Accident)   ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਵਾਜਾਈ ਨੂੰ ਚਾਲੂ ਕਰਵਾਇਆ। ਬੱਚੇ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਿੰਡ ਅਖਾੜਾ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਪੁੱਤਰ ਦੀ ਲਾਸ਼ ਨੂੰ ਦੇਖ ਕੇ ਬੇਹੋਸ਼ ਹੋਣ ਲੱਗੇ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੇ ਸਿਰ ਦਾ ਇੱਕ ਹਿੱਸਾ ਵੱਖ ਹੋ ਗਿਆ। ਬੱਚੇ ਦੀ ਹਾਲਤ ਦੇਖ ਕੇ ਮਾਹੌਲ ਤਣਾਅਪੂਰਨ ਹੋ ਗਿਆ।
 

Trending news