Jalandhar News: ਡੀਸੀ ਜਲੰਧਰ ਵੱਲੋਂ ਨੇ ਇਸ ਮਾਮਲੇ ਸਬੰਧੀ 20 ਤਰੀਕ ਨੂੰ ਮੀਟਿੰਗ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਹ ਕਿਸਾਨਾਂ ਨੂੰ ਬੁਲਾ ਕੇ ਇਸ ਬਾਰੇ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ।
Trending Photos
Jalandhar News: ਭੋਗਪੁਰ ਸਥਿਤ ਫੈਕਟਰੀ ਵਿੱਚ ਬਾਇਓ ਸੀਐਨਜੀ ਪਲਾਂਟ ਨੂੰ ਲੈ ਕੇ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ। ਜੇਕਰ ਇੱਥੇ ਬਾਇਓ ਗੈਸ ਪਲਾਂਟ ਲਗਾਇਆ ਜਾਂਦਾ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਨਾ ਪੈ ਸਕਦਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਨੇ ਦੱਸਿਆ ਕਿ ਇੱਥੇ ਕੰਮ ਇਸ ਲਈ ਰੋਕਿਆ ਗਿਆ ਹੈ ਕਿਉਂਕਿ ਇੱਥੋਂ ਦੀ ਗੈਸ ਲੋਕਾਂ ਲਈ ਬਹੁਤ ਖਤਰਨਾਕ ਹੈ।
ਕਿਸਾਨਾਂ ਨੇ ਕਿਹਾ ਕਿ ਪ੍ਰਸ਼ਾਸਨ ਆਪਣੀ ਸਹੂਲਤ ਨੂੰ ਦੇਖ ਰਿਹਾ ਹੈ ਪਰ ਲੋਕਾਂ ਨੂੰ ਇਸ ਗੈਸ ਤੋਂ ਵੱਡਾ ਖਤਰਾ ਹੋ ਸਕਦਾ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਪਿੰਡ ਦਾ ਦੌਰਾ ਕੀਤਾ ਹੈ ਜਿੱਥੇ ਜ਼ਹਿਰੀਲੀ ਗੈਸ ਕਾਰਨ ਲੋਕਾਂ ਨੂੰ ਕਈ ਭਿਆਨਕ ਬਿਮਾਰੀਆਂ ਲੱਗ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 80 ਫੈਕਟਰੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਵਿੱਚ 43 ਤੋਂ 45 ਲਾਇਸੈਂਸ ਜਾਰੀ ਕੀਤੇ ਗਏ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਅਜਿਹੀਆਂ ਫੈਕਟਰੀਆਂ ਸੁੰਨਸਾਨ ਥਾਵਾਂ ’ਤੇ ਲਗਾਈਆਂ ਜਾਣ।
ਕਿਸਾਨਾਂ ਨੇ ਗੁਜਰਾਤ ਵਿੱਚ ਸਥਾਪਤ ਅਜਿਹੀ ਹੀ ਇੱਕ ਫੈਕਟਰੀ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਉੱਥੇ ਗੈਸ ਲੀਕ ਹੋਣ ਕਾਰਨ ਲੋਕਾਂ ਦੀ ਜਾਨ ਚਲੀ ਗਈ ਸੀ। ਡੀਸੀ ਸਾਹਿਬ ਨਾਲ ਹੋਈ ਮੀਟਿੰਗ ਸਬੰਧੀ ਕਿਸਾਨ ਆਗੂ ਨੇ ਕਿਹਾ ਕਿ ਫੈਕਟਰੀ ਦੀ ਜਗ੍ਹਾ ਇੱਕ ਖੰਡ ਮਿੱਲ ਨੂੰ ਦਿੱਤੀ ਗਈ ਹੈ।
ਡੀਸੀ ਜਲੰਧਰ ਵੱਲੋਂ ਨੇ ਇਸ ਮਾਮਲੇ ਸਬੰਧੀ 20 ਤਰੀਕ ਨੂੰ ਮੀਟਿੰਗ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਹ ਕਿਸਾਨਾਂ ਨੂੰ ਬੁਲਾ ਕੇ ਇਸ ਬਾਰੇ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ।
ਮੱਖਣ ਸਿੰਘ ਨੇ ਬਾਇਓ ਗੈਸ ਪਲਾਂਟ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੋਨੇ ਦੀ ਚਿੜੀ ਆਉਣ ਵਾਲੇ ਸਮੇਂ ਵਿੱਚ ਕੂੜੇ ਦੀ ਚਿੜੀ ਬਣ ਕੇ ਰਹਿ ਜਾਵੇਗੀ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਵਧੀਆ ਮਾਹੌਲ ਹੈ ਪਰ ਅਜਿਹੇ ਗੈਸ ਪਲਾਂਟ ਪੰਜਾਬ ਦੀਆਂ ਨਸਲਾਂ ਅਤੇ ਫਸਲਾਂ ਨੂੰ ਤਬਾਹ ਕਰ ਦੇਣਗੇ।
ਉਨ੍ਹਾਂ ਕਿਹਾ ਕਿ ਇਕ ਥਾਂ 'ਤੇ ਸਰਕਾਰ ਪੰਜਾਬ 'ਚ ਬੂਟੇ ਲਗਾ ਕੇ ਪ੍ਰਦੂਸ਼ਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਦੀ ਗੱਲ ਕਹਿ ਰਹੀ ਹੈ ਪਰ ਦੂਜੇ ਥਾਂ 'ਤੇ ਜ਼ਹਿਰੀਲੀ ਗੈਸ ਪਲਾਂਟ ਲਗਾ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੀ ਹੈ।
ਸਰਪੰਚ ਨੇ ਦੱਸਿਆ ਕਿ ਅੱਜ ਮੀਟਿੰਗ ਦੌਰਾਨ ਡੀ.ਸੀ ਸਾਹਿਬ ਨਾਲ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਸਾਡੀਆਂ ਸਾਰੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਇੱਕ ਪਿੰਡ ਦਾ ਦੌਰਾ ਕੀਤਾ ਜਿੱਥੇ ਅਜਿਹਾ ਪਲਾਂਟ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ 85 ਪਲਾਂਟ ਲੱਗ ਜਾਂਦੇ ਹਨ ਤਾਂ ਪ੍ਰਦੂਸ਼ਿਤ ਗੈਸਾਂ ਦੇ ਚਲਦੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਖਾਲੀ ਹੋ ਜਾਵੇਗਾ।