Hoshiarpur News: ਜਾਣਕਾਰੀ ਮੁਤਾਬਕ ਬੱਸ 'ਚ ਕਰੀਬ 60 ਲੋਕ ਸਵਾਰ ਸਨ। ਇਸ ਘਟਨਾ 'ਚ ਕਰੀਬ 25 ਯਾਤਰੀ ਜ਼ਖਮੀ ਹੋ ਗਏ। ਜਿਨ੍ਹਾਂ 'ਚੋਂ 2 ਲੋਕ ਗੰਭੀਰ ਜ਼ਖਮੀ ਹਨ।
Trending Photos
Hoshiarpur News: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਪਿੰਡ ਪਵਨ ਝਿੰਗੜਾਂ ਨੇੜੇ ਇਕ ਨਿੱਜੀ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਬੱਸ ਵਿੱਚ ਵੱਡੀ ਗਿਣਤੀ ਵਿੱਚ ਸਵਾਰੀਆਂ ਸਨ ਅਤੇ ਇਹ ਪਠਾਨਕੋਟ ਤੋਂ ਜਲੰਧਰ ਆ ਰਹੀ ਸੀ। ਬੱਸ ਵਿੱਚ ਸਵਾਰ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਜ਼ਖਮੀਆਂ ਨੂੰ ਦਸੂਹਾ ਅਤੇ ਟਾਂਡਾ ਦੇ ਸਰਕਾਰੀ ਹਸਪਤਾਲਾਂ ਵਿੱਚ ਪਹੁੰਚਾਇਆ ਜਾ ਰਿਹਾ ਹੈ।
ਇਸ ਘਟਨਾ 'ਚ ਕਰੀਬ 25 ਯਾਤਰੀ ਜ਼ਖਮੀ ਹੋ ਗਏ। ਜਿਨ੍ਹਾਂ 'ਚੋਂ 2 ਲੋਕ ਗੰਭੀਰ ਜ਼ਖਮੀ ਹਨ। ਦੋਵਾਂ ਨੂੰ ਤੁਰੰਤ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਇਸ ਦੌਰਾਨ ਬਾਕੀਆਂ ਦਾ ਸਿਵਲ ਹਸਪਤਾਲ ਦਸੂਹਾ ਵਿਖੇ ਇਲਾਜ ਚੱਲ ਰਿਹਾ ਹੈ।
ਯਾਤਰੀਆਂ ਮੁਤਾਬਕ ਘਟਨਾ ਸਮੇਂ ਬੱਸ ਦੀ ਰਫਤਾਰ ਤੇਜ਼ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਜਿਸ ਕਾਰਨ ਬੱਸ ਦਾ ਟਾਇਰ ਸਲਿੱਪ ਕਰ ਗਿਆ ਅਤੇ ਬੱਸ ਬੇਕਾਬੂ ਹੋ ਕੇ ਖੇਤ ਵਿੱਚ ਪਲਟ ਗਈ। ਜਿਸ ਤੋਂ ਬਾਅਦ ਆਸ-ਪਾਸ ਦੇ ਵਾਹਨਾਂ 'ਚੋਂ ਉਤਰੇ ਲੋਕਾਂ ਨੇ ਤੁਰੰਤ ਬਚਾਅ ਸ਼ੁਰੂ ਕੀਤਾ ਅਤੇ ਦਸੂਹਾ ਪੁਲਿਸ ਨੂੰ ਸੂਚਨਾ ਦਿੱਤੀ।
ਹਾਦਸੇ ਦੀ ਸੂਚਨਾ ਮਿਲਦੇ ਹੀ ਦਸੂਹਾ ਅਤੇ ਟਾਂਡਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਅਤੇ ਸਵਾਰੀਆਂ ਨੂੰ ਟਾਂਡਾ ਅਤੇ ਦਸੂਹਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ। ਦੂਜੇ ਪਾਸੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੀਆਂ ਐਂਬੂਲੈਂਸਾਂ ਨੇ ਵੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਪੁਲਿਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।