Trending Photos
Gurpartap Singh Wadala: ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਸਮੇਤ 5 ਨੂੰ ਬਤੌਰ ਆਬਜ਼ਰਵਰ ਤਾਇਨਾਤ ਕਰਨ ਦਾ ਐਲਾਨ ਕੀਤਾ ਸੀ। ਪਰ ਜਥੇਦਾਰ ਵਡਾਲਾ ਨੇ ਅਕਾਲੀ ਦਲ ਵੱਲੋਂ ਦਿੱਤੇ ਆਬਜ਼ਰਵਰ ਦੇ ਅਹੁਦੇ ਨੂੰ ਠੁਕਰਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੱਤ ਮੈਂਬਰੀ ਕਮੇਟੀ ਦੇ ਫੈਸਲੇ ਮੁਤਾਬਕ ਹੀ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਸੰਗਤ ਨੇ ਇਸ ਨੂੰ ਮਾਨਤਾ ਨਹੀਂ ਦੇਣੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਹੋਣ ਦਾ ਠੱਪਾ ਨਹੀਂ ਲਗਵਾਉਣਾ। ਅਕਾਲੀ ਦਲ ਨੇ ਨਾਰਾਜ਼ ਧੜੇ ਦੇ ਮੋਹਰੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਪਾਰਟੀ ਦੀ ਮੈਂਬਰਸ਼ਿਪ ਭਰਤੀ ਦੇ ਨਿਗਰਾਨ ਵਜੋਂ ਫ਼ਰੀਦਕੋਟ ਦਾ ਆਬਜ਼ਰਵਰ ਲਾਇਆ ਹੈ। ਉਧਰ, ਗੁਰਪ੍ਰਤਾਪ ਸਿੰਘ ਵਡਾਲਾ ਨੇ ਅਕਾਲੀ ਦਲ ਦੇ ਇਸ ਫ਼ੈਸਲੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ। ਵਡਾਲਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਫ਼ਰੀਦਕੋਟ ਦਾ ਆਬਜ਼ਰਵਰ ਲਾਏ ਜਾਣ ਦਾ ਫ਼ੈਸਲਾ ਅਕਾਲ ਤਖ਼ਤ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੀ ਹੋਂਦ ਨਾਲ ਮਜ਼ਾਕ ਹੈ ਅਤੇ ਇਹ ਅਕਾਲ ਤਖ਼ਤ ਤੋਂ ਜਾਰੀ ਹੁਕਮਨਾਮੇ ਦੀ ਸਿੱਧੀ ਉਲੰਘਣਾ ਹੈ।