Kirpal Singh Badungar: ਸੱਤ ਮੈਂਬਰੀ ਕਮੇਟੀ ਦੇ ਮੈਂਬਰ ਕਿਰਪਾਲ ਸਿੰਘ ਬਡੂੰਗਰ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੇ ਕੀਤੀ ਅਪੀਲ ਉਨ੍ਹਾਂ ਨੂੰ ਸੱਤ ਮੈਂਬਰੀ ਕਮੇਟੀ ਤੋਂ ਫ਼ਾਰਗ ਕੀਤਾ ਜਾਵੇ।
Trending Photos
Kirpal Singh Badungar: ਸੱਤ ਮੈਂਬਰੀ ਕਮੇਟੀ ਦੇ ਮੈਂਬਰ ਕਿਰਪਾਲ ਸਿੰਘ ਬਡੂੰਗਰ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੇ ਕੀਤੀ ਅਪੀਲ ਉਨ੍ਹਾਂ ਨੂੰ ਸੱਤ ਮੈਂਬਰੀ ਕਮੇਟੀ ਤੋਂ ਫ਼ਾਰਗ ਕੀਤਾ ਜਾਵੇ। ਚਿੱਠੀ ਲਿਖ ਕਿਹਾ ਕਈ ਵਾਰ ਕੋਸ਼ਿਸ਼ ਕੀਤੀ ਪਰ ਅੱਜ ਤੀਜੀ ਮੀਟਿੰਗ ਵਿੱਚ ਸ਼ਾਮਿਲ ਹੋਣਾ ਸੀ। ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਕਾਰਨ ਅਜੇ ਤੱਕ ਇਹ ਵੀ ਨਹੀਂ ਪਤਾ ਲੱਗ ਸਕਿਆ ਕਿ ਮੀਟਿੰਗ ਹੋਣੀ ਹੈ ਜਾਂ ਨਹੀਂ ਹੋਣੀ।
ਕਿਰਪਾਲ ਸਿੰਘ ਬਡੂੰਗਰ ਨੇ ਆਪਣਾ ਅਸਤੀਫਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਕੇ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਅੱਜ ਦੀ ਮੀਟਿੰਗ ਤੋਂ ਪਹਿਲਾਂ ਦੋ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਉਹ ਬੇਸਿੱਟਾ ਰਹੀਆਂ ਹਨ।
ਇਸ ਦੇ ਨਾਲ ਹੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਅਜੇ ਸ਼੍ਰੋਮਣੀ ਕਮੇਟੀ ਦੀ ਕੋਰ ਕਮੇਟੀ ਵੱਲੋਂ ਕੋਈ ਫ਼ੈਸਲਾ ਲਿਆ ਜਾਣਾ ਬਾਕੀ ਹੈ ਪਰ ਇਸ ਅਸਤੀਫ਼ੇ ਦੇ ਨਾਲ ਹੀ ਉਨ੍ਹਾਂ ਨੇ 7 ਮੈਂਬਰੀ ਕਮੇਟੀ ਦੀ ਜ਼ਿੰਮੇਵਾਰੀ ਛੱਡਣ ਦੀ ਇੱਛਾ ਵੀ ਪ੍ਰਗਟਾਈ ਸੀ। ਅੱਜ ਦੇਖਣਾ ਇਹ ਹੋਵੇਗਾ ਕਿ ਐਡਵੋਕੇਟ ਧਾਮੀ 7 ਮੈਂਬਰੀ ਕਮੇਟੀ ਦੀ ਮੀਟਿੰਗ ਦਾ ਹਿੱਸਾ ਹੋਣਗੇ ਜਾਂ ਨਹੀਂ। ਇਸ ਮੀਟਿੰਗ 'ਚ ਉਹ ਮੌਜੂਦ ਹਨ ਜਾਂ ਨਹੀਂ, ਇਸ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿ ਅਕਾਲੀ ਦਲ ਲਈ ਕੀ ਫੈਸਲਾ ਲਿਆ ਜਾਂਦਾ ਹੈ।
ਇਹ ਵੀ ਪੜ੍ਹੋ : 1984 Anti Sikh Riots: ਸੱਜਣ ਕੁਮਾਰ ਦੀ ਸਜ਼ਾ ਉਤੇ ਫ਼ੈਸਲਾ 21 ਫਰਵਰੀ ਤੱਕ ਟਲਿਆ; ਪੀੜਤ ਧਿਰ ਨੇ ਫਾਂਸੀ ਦੀ ਕੀਤੀ ਅਪੀਲ
ਕਮੇਟੀ ਵਿੱਚ ਸਿਰਫ਼ 5 ਮੈਂਬਰ ਹੀ ਰਹਿ ਗਏ
ਇਸ ਕਮੇਟੀ ਦਾ ਮੁੱਖ ਉਦੇਸ਼ ਨਵੀਂ ਮੈਂਬਰਸ਼ਿਪ ਪ੍ਰਕਿਰਿਆ ਦੀ ਨਿਗਰਾਨੀ ਕਰਨਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫ਼ੇ ਸੌਂਪੇ ਜਾਣ ਤੋਂ ਬਾਅਦ ਕਮੇਟੀ ਵਿੱਚ ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ, ਸਤਵੰਤ ਕੌਰ ਸ਼ਾਮਲ ਸਨ। ਹਾਲਾਂਕਿ ਦੋਵਾਂ ਦੇ ਅਸਤੀਫ਼ਿਆਂ 'ਤੇ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।
ਇਹ ਵੀ ਪੜ੍ਹੋ : Shiromani Akali Dal: ਅਕਾਲੀ ਦਲ ਵਿੱਚ ਭਰਤੀ ਲਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ; ਧਾਮੀ ਦੇ ਸ਼ਾਮਿਲ ਹੋਣ ਉਤੇ ਸਸ਼ੋਪੰਜ