Kotkapura News: ਕੋਟਕਪੂਰਾ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ।
Trending Photos
Kotkapura News: ਕੋਟਕਪੂਰਾ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ। ਇੱਥੋਂ ਦੇ ਮਾਨ ਪੈਲੇਸ ਵਿੱਚ ਕਰਵਾਏ ਗਏ ਸਮਾਗਮ ਚ ਜ਼ਿਲ੍ਹੇ ਦੇ ਡਿਪਟੀ ਵਿਨੀਤ ਕੁਮਾਰ ਅਤੇ ਐਸਐਸਪੀ ਡਾਕਟਰ ਪ੍ਰਗਿਆ ਜੈਨ ਵੀ ਸ਼ਾਮਿਲ ਹੋਏ।
ਇਸ ਮੌਕੇ ਹਲਕੇ ਵਿੱਚ ਪੈਂਦੀਆਂ ਪੰਚਾਇਤਾਂ ਵਿੱਚੋਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪ੍ਰਸ਼ੰਸਾ ਪੱਤਰ ਵੀ ਵੰਡੇ ਗਏ। ਇਸ ਮੌਕੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਲਕਾ ਕੋਟਕਪੂਰਾ ਵਿੱਚ ਪੰਚਾਇਤੀ ਚੋਣਾਂ ਦੌਰਾਨ ਕਿਸੇ ਵੀ ਰਾਜਸੀ ਪਾਰਟੀ ਦੇ ਉਮੀਦਵਾਰ ਦੇ ਨਾਲ ਧੱਕੇਸ਼ਾਹੀ ਨਹੀਂ ਕੀਤੀ ਗਈ ਤੇ ਪਾਰਦਰਸ਼ੀ ਅਤੇ ਨਿਰਪੱਖ ਢੰਗ ਦੇ ਨਾਲ ਚੋਣਾਂ ਕਰਵਾਈਆਂ ਗਈਆਂ।
ਇਹ ਵੀ ਪੜ੍ਹੋ : Paddy Lifting Issue: CM ਮਾਨ ਦੀ ਅਗਵਾਈ 'ਚ ਝੋਨੇ ਦੀ ਲਿਫਟਿੰਗ ਨੇ ਫੜੀ ਰਫ਼ਤਾਰ! ਜਾਣੋ 6 ਦਿਨਾਂ 'ਚ ਕਿੰਨਾ ਹੋਇਆ ਵਾਧਾ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਹਲਕਾ ਕੋਟਕਪੂਰਾ ਦੀਆਂ ਪੰਚਾਇਤਾਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ ਨਾਲ ਹੀ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਵੀ ਦਿੱਤੀ ਜਾਵੇਗੀ। ਉਨ੍ਹਾਂ ਨੇ ਸਮੂਹ ਪੰਚਾਇਤਾਂ ਨੂੰ ਵਧਾਈ ਦਿੰਦੇ ਹੋਏ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਵੀ ਦਵਾਇਆ ਗਿਆ।
ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਨਵੀਂ ਚੁਣੀਆਂ ਗਈਆਂ ਪੰਚਾਇਤਾਂ ਦਾ ਵਿਸ਼ੇਸ਼ ਤੌਰ ਉਤੇ ਸਨਮਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Diwali 2024: ਦਿਵਾਲੀ ਦੇ ਤਿਉਹਾਰ ਦੀ ਹਾਸੇ ਪਾਸੇ ਰੌਣਕ, BSF ਵੱਲੋਂ ਅੰਮ੍ਰਿਤਸਰ 'ਚ ਮਨਾਈ ਗਈ ਦਿਵਾਲੀ